ਬਟਾਲਾ, 26 ਸਤੰਬਰ (ਸਤਿੰਦਰ ਸਿੰਘ)-ਆਰ. ਡੀ. ਖੋਸਲਾ ਸਕੂਲ ਵਿਚ ਸਹੋਦਿਆ ਸਕੂਲ ਕੰਪਲੈਕਸ ਵਲੋਂ ਚਿੱਤਰ ਕਲਾ ਪ੍ਰਤੀਯੋਗਤਾ ਕਰਵਾਈ ਗਈ | ਇਸ ਵਿਚ ਬਟਾਲਾ ਦੇ ਵੱਖ-ਵੱਖ ਸਕੂਲਾਂ ਨੇ ਭਾਗ ਲਿਆ | ਇਸ ਪ੍ਰਤੀਯੋਗਤਾ 'ਚ ਲਗਭਗ 25 ਸਕੂਲਾਂ ਦੇ ਵਿਦਿਆਰਥੀਆਂ-ਵਿਦਿਆਰਥਣਾਂ ਨੇ ਹਿੱਸਾ ਪਾਇਆ | ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਵੁੱਡ ਸਟਾਕ ਪਬਲਿਕ ਸਕੂਲ ਬਟਾਲਾ ਦੀ ਹੋਣਹਾਰ ਵਿਦਿਆਰਥਣ 11ਵੀਂ ਜਮਾਤ ਦੀ ਮਹਿਕਪ੍ਰੀਤ ਕੌਰ ਨੇ ਇਸ ਮੁਕਾਬਲੇ 'ਚ ਦੂਜਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੀ ਪਿ੍ੰਸੀਪਲ ਸ਼੍ਰੀਮਤੀ ਡਾਕਟਰ ਐਨਸੀ ਨੇ ਉਸ ਨੂੰ ਵਧਾਈ ਦਿੱਤੀ | ਇਸੇ ਤਰ੍ਹਾਂ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਵੀ ਉਸ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ |