ਬਟਾਲਾ, 26 ਸਤੰਬਰ (ਸਤਿੰਦਰ ਸਿੰਘ)-ਐੱਸ.ਐੱਸ. ਬਾਜਵਾ ਸਕੂਲ ਦੀ ਕੁਲਜੀਤ ਕੌਰ (ਪੀ.ਜੀ.ਟੀ. ਅੰਗਰੇਜ਼ੀ) ਦੀ ਅਧਿਆਪਕ ਨੂੰ ਸਹੋਦਿਆ ਵਲੋਂ ਸਾਲ-2025 ਦਾ ਬੈਸਟ ਟੀਚਰ ਐਵਾਰਡ ਮਿਲਿਆ | ਸੀ.ਬੀ.ਐੱਸ.ਈ. ਸਕੂਲਾਂ ਦੇ ਅਧਿਆਪਕਾਂ ਲਈ ਸਿੱਖਿਆ ਦੀਆਂ ਸ਼੍ਰੇਣੀਆਂ ਵਿਚ ਅਧਿਆਪਕ ਉੱਤਮਤਾ ਪੁਰਸਕਾਰ ਸਬੰਧੀ ਸਮਾਗਮ ਕੀਤਾ ਗਿਆ | ਇਹ ਪ੍ਰੋਗਰਾਮ ਆਰ.ਡੀ. ਖੋਸਲਾ ਸਕੂਲ ਬਟਾਲਾ ਵਿਚ ਕੀਤਾ ਗਿਆ | ਪਿ੍ੰਸੀਪਲ ਡਾਕਟਰ ਬਿੰਦੂ ਭੱਲਾ ਦੀ ਅਗਵਾਈ 'ਚ ਸਹੋਦਿਆ ਐਵਾਰਡ ਆਫ਼ ਐਕਸੀਲੈਂਸ ਦੇ ਕਰਵਾਏ ਸਮਾਗਮ ਵਿਚ ਵੱਖ-ਵੱਖ ਸੀ.ਬੀ.ਐੱਸ.ਈ. ਸਕੂਲਾਂ ਦੇ ਅਧਿਆਪਕਾਂ ਨੂੰ ਬੁਲਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਐੱਸ.ਐੱਸ. ਬਾਜਵਾ ਸਕੂਲ ਦੀ ਅਧਿਆਪਕਾ ਕੁਲਜੀਤ ਕੌਰ ਨੂੰ ਪਰਮਾਣ ਪੱਤਰ ਟੀਚਰ ਐਵਾਰਡ ਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ | ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਦੇ ਲਈ ਇਕ-ਇਕ ਬੂਟਾ ਵੀ ਭੇਟ ਕੀਤਾ ਗਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਐੱਮ.ਐੱਲ. ਸ਼ਰਮਾ (ਰਾਸ਼ਟਰੀ ਪੁਰਸਕਾਰ ਜੇਤੂ) ਨੇ ਕਿਹਾ ਕਿ ਵਿਦਿਆਰਥੀਆਂ ਦੇ ਭਵਿੱਖ ਨੂੰ ਬਣਾਉਣ ਲਈ ਅਧਿਆਪਕਾਂ ਦੀ ਇਮਾਨਦਾਰੀ ਤੇ ਸਮਰਪਿਤ ਸੇਵਾ ਨੂੰ ਪ੍ਰੇਰਿਤ ਕੀਤਾ ਤੇ ਸਹੋਦਿਆ ਆਫ ਕੰਪਲੈਕਸ ਦੀ ਪ੍ਰਸ਼ੰਸਾ ਕੀਤੀ ਤੇ ਜੇਤੂ ਅਧਿਆਪਕ ਨੂੰ ਵਧਾਈ ਦਿੱਤੀ | ਸਕੂਲ ਦੇ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਤੇ ਕੋਆਰਡੀਨੇਟਰ ਸ਼ਾਲਿਨੀ ਸ਼ਰਮਾ ਨੇ ਜੇਤੂ ਅਧਿਆਪਕ ਨੂੰ ਵਧਾਈ ਦਿੱਤੀ | ਪਿ੍ੰਸੀਪਲ ਕੋਮਲ ਅਗਰਵਾਲ ਨੇ ਕਿਹਾ ਕਿ ਅਜਿਹਾ ਪੁਰਸਕਾਰ ਅਧਿਆਪਕਾਂ ਵਿਚ ਪ੍ਰੇਰਣਾ ਦੀ ਭਾਵਨਾ ਨੂੰ ਵਧਾਉਂਦਾ ਹੈ ਅਤੇ ਇਕ ਅਧਿਆਪਕ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਤੈਅ ਕਰਦਾ ਹੈ ਤੇ ਜਦੋਂ ਇਕ ਚੰਗਾ ਵਿਦਿਆਰਥੀ ਬਣ ਜਾਂਦਾ ਹੈ ਤਾਂ ਉਹ ਆਪਣੇ ਕੰਮਾਂ ਦੁਆਰਾ ਆਪਣੀ ਜ਼ਿੰਦਗੀ ਲਈ ਜਾਣਿਆਂ ਜਾਂਦਾ ਹੈ | ਉਪ ਪਿ੍ੰਸੀਪਲ ਕਪਿਲ ਸ਼ਰਮਾ ਨੇ ਸਨਮਾਨਿਤ ਅਧਿਆਪਕ ਨੂੰ ਵਧਾਈ ਦਿੱਤੀ |