15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਚਿੱਤਰ ਕਲਾ ਮੁਕਾਬਲੇ 'ਚ ਵੁੱਡ ਸਟਾਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 27-09-2025
ਬਟਾਲਾ, 26 ਸਤੰਬਰ (ਸਤਿੰਦਰ ਸਿੰਘ)-ਆਰ. ਡੀ. ਖੋਸਲਾ ਸਕੂਲ ਵਿਚ ਸਹੋਦਿਆ ਸਕੂਲ ਕੰਪਲੈਕਸ ਵਲੋਂ ਚਿੱਤਰ ਕਲਾ ਪ੍ਰਤੀਯੋਗਤਾ ਕਰਵਾਈ ਗਈ | ਇਸ ਵਿਚ ਬਟਾਲਾ ਦੇ ਵੱਖ-ਵੱਖ ਸਕੂਲਾਂ ਨੇ ਭਾਗ ਲਿਆ | ਇਸ ਪ੍ਰਤੀਯੋਗਤਾ 'ਚ ਲਗਭਗ 25 ਸਕੂਲਾਂ ਦੇ ਵਿਦਿਆਰਥੀਆਂ-ਵਿਦਿਆਰਥਣਾਂ ਨੇ ਹਿੱਸਾ ਪਾਇਆ | ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਵੁੱਡ ਸਟਾਕ ਪਬਲਿਕ ਸਕੂਲ ਬਟਾਲਾ ਦੀ ਹੋਣਹਾਰ ਵਿਦਿਆਰਥਣ 11ਵੀਂ ਜਮਾਤ ਦੀ ਮਹਿਕਪ੍ਰੀਤ ਕੌਰ ਨੇ ਇਸ ਮੁਕਾਬਲੇ 'ਚ ਦੂਜਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੀ ਪਿ੍ੰਸੀਪਲ ਸ਼੍ਰੀਮਤੀ ਡਾਕਟਰ ਐਨਸੀ ਨੇ ਉਸ ਨੂੰ ਵਧਾਈ ਦਿੱਤੀ | ਇਸੇ ਤਰ੍ਹਾਂ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਵੀ ਉਸ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਪਰਮਿੰਦਰ ਸਿੰਘ ਬਸਰਾ ਨੇ ਮਾਤਾ-ਪਿਤਾ ਦੀ ਯਾਦ 'ਚ ਹੜ੍ਹ ਪੀੜਤਾਂ ਦੀ ਮਦਦ ਲਈ 25 ਹਜ਼ਾਰ ਰੁਪਏ ਦਿੱਤੇ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਡੀ.ਏ.ਵੀ. ਸਕੂਲ 'ਚ ਦੰਦਾਂ ਦਾ ਜਾਂਚ ਕੈਂਪ
Ad Position 24