15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਚੇਅਰਮੈਨ ਪਰਮਿੰਦਰ ਸਿੰਘ ਬਸਰਾ ਨੇ ਮਾਤਾ-ਪਿਤਾ ਦੀ ਯਾਦ 'ਚ ਹੜ੍ਹ ਪੀੜਤਾਂ ਦੀ ਮਦਦ ਲਈ 25 ਹਜ਼ਾਰ ਰੁਪਏ ਦਿੱਤੇ

Ad Position 21
No active advertisement
ਅਜੀਤ ਡੈਸਕ 27-09-2025
ਕਾਦੀਆਂ, 26 ਸਤੰਬਰ (ਹਰਦੀਪ ਸਿੰਘ ਸੰਧੂ)-ਚੇਅਰਮੈਨ ਪਰਮਿੰਦਰ ਸਿੰਘ ਬਸਰਾ ਤੁਗਲਵਾਲ ਨੇ ਆਪਣੇ ਮਾਤਾ-ਪਿਤਾ ਜੀ ਦੀ ਯਾਦ 'ਚ ਹੜ੍ਹ ਪੀੜਤਾਂ ਦੀ ਮਦਦ ਲਈ 25 ਹਜ਼ਾਰ ਰੁਪਏ ਗੁਰਦੁਆਰਾ ਸੂਚਿਆਣਾ ਸਾਹਿਬ ਤੁਗਲਵਾਲਾ ਦੀ ਪ੍ਰਬੰਧਕ ਕਮੇਟੀ ਨੂੰ ਦਿੱਤੇ | ਇਸ ਮੌਕੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚੇਅਰਮੈਨ ਪਰਮਿੰਦਰ ਸਿੰਘ ਬਸਰਾ ਤੇ ਉਨ੍ਹਾਂ ਦੇ ਪਰਿਵਾਰ ਦਾ ਧੰਨਵਾਦ ਕੀਤਾ | ਪਰਮਿੰਦਰ ਸਿੰਘ ਬਸਰਾ ਚੇਅਰਮੈਨ ਨੇ ਕਿਹਾ ਕਿ ਉਹ ਹਮੇਸ਼ਾ ਹੀ ਲੋੜਵੰਦਾਂ ਦੀ ਮਦਦ ਕਰਦੇ ਹਨ ਅਤੇ ਕਰਦੇ ਰਹਿਣਗੇ | ਅਖੀਰ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਪਰਮਿੰਦਰ ਸਿੰਘ ਬਸਰਾ ਵਲੋਂ ਪਹਿਲਾਂ ਵੀ ਕਈ ਅਜਿਹੇ ਕਾਰਜ ਕੀਤੇ ਜਾ ਚੁੱਕੇ ਹਨ | ਇਸ ਮੌਕੇ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਸਰਪ੍ਰਸਤ ਕਸ਼ਮੀਰ ਸਿੰਘ, ਪ੍ਰਧਾਨ ਸੂਬੇਦਾਰ ਲਖਵਿੰਦਰ ਸਿੰਘ, ਰਾਜਬੀਰ ਸਿੰਘ ਰਾਜਾ, ਸੁਖਵਿੰਦਰ ਸਿੰਘ ਬਸਰਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਵਿਸ਼ਵ ਵਾਤਾਵਰਨ ਸਿਹਤ ਦਿਵਸ ਮਨਾਇਆ ਅਗਲੀ ਖ਼ਬਰ ਚਿੱਤਰ ਕਲਾ ਮੁਕਾਬਲੇ 'ਚ ਵੁੱਡ ਸਟਾਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24