15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਵਿਸ਼ਵ ਵਾਤਾਵਰਨ ਸਿਹਤ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 27-09-2025
ਕਾਦੀਆਂ, 26 ਸਤੰਬਰ (ਕੁਲਵਿੰਦਰ ਸਿੰਘ)-ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਈਕੋ ਕਲੱਬ ਵਲੋਂ ਪਿ੍ੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਵਿਸ਼ਵ ਵਾਤਾਵਰਨ ਸਿਹਤ ਦਿਵਸ ਮਨਾਇਆ ਗਿਆ | ਇਸ ਮੌਕੇ ਈਕੋ ਕਲੱਬ ਦੇ ਇੰਚਾਰਜ ਪ੍ਰੋਫ਼ੈਸਰ ਰਾਕੇਸ਼ ਕੁਮਾਰ, ਭੌਤਿਕ ਵਿਗਿਆਨ ਵਿਭਾਗ ਦੇ ਪ੍ਰੋਫ਼ੈਸਰਾਂ ਕੁਲਵਿੰਦਰ ਸਿੰਘ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਸ਼ਾਮਿਲ ਹੋਏ | ਇੰਚਾਰਜ ਪ੍ਰੋਫ਼ੈਸਰ ਰਾਕੇਸ਼ ਕੁਮਾਰ ਵਲੋਂ ਵਿਸ਼ਵ ਵਾਤਾਵਰਨ ਸਿਹਤ ਦਿਵਸ ਦੇ ਪਿਛੋਕੜ ਤੇ ਇਸ ਨੂੰ ਮਨਾਉਣ ਦੇ ਮੰਤਵ ਬਾਰੇ ਵਿਦਿਆਰਥੀਆਂ ਨਾਲ ਚਰਚਾ ਕੀਤੀ | ਪ੍ਰੋ. ਕੁਲਵਿੰਦਰ ਸਿੰਘ ਵਲੋਂ ਮੌਜ਼ੂਦਾ ਸਮੇਂ ਵਿਚ ਗੰਧਲੇ ਹੋ ਰਹੇ ਵਾਤਾਵਰਨ ਦੀ ਸਾਂਭ-ਸੰਭਾਲ ਬਾਰੇ ਵਿਦਿਆਰਥੀ ਵਰਗ ਨਾਲ ਵਿਚਾਰ ਸਾਂਝੇ ਕੀਤੇ | ਪਿ੍ੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਨੇ ਕਿਹਾ ਕਿ ਵਾਤਾਵਰਨ ਵਿਚ ਲਗਾਤਾਰ ਆ ਰਹੇ ਵਿਗਾੜ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ, ਵਾਤਾਵਰਨ ਦਾ ਸੰਤੁਲਨ ਲਗਾਤਾਰ ਵਿਗੜ ਰਿਹਾ ਹੈ | ਮੰਚ ਦਾ ਸੰਚਾਲਨ ਬੀ.ਐੱਸ.ਸੀ. ਦੀ ਵਿਦਿਆਰਥਣ ਨਵਨੀਤ ਕੌਰ ਵਲੋਂ ਕੀਤਾ ਗਿਆ | ਕਾਲਜ ਵਿਦਿਆਰਥਣਾਂ ਅਵਲੀਨ ਕੌਰ, ਹਾਲਾ ਫ਼ਾਰੂਕ, ਰਵਨੀਤ ਕੌਰ, ਸੰਜਨਾ, ਸਿਮਰਨਜੀਤ ਕੌਰ, ਮੰਨਤ, ਅੰਜਲੀ, ਜਸਕਰਨਪ੍ਰੀਤ ਕੌਰ, ਰਾਜਬੀਰ ਕੌਰ, ਮਨਮੀਤ ਕੌਰ ਆਦਿ ਵਲੋਂ ਭਾਸ਼ਣ ਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਇਕ ਪ੍ਰਸ਼ਨੋਤਰੀ ਪ੍ਰੋਗਰਾਮ ਵੀ ਕਰਵਾਇਆ ਗਿਆ, ਜਿਸ ਵਿਚ ਜੇਤੂਆਂ ਨੂੰ ਇਨਾਮ ਵੰਡੇ ਗਏ | ਇਸ ਮੌਕੇ ਪ੍ਰੋ. ਮਿਤਾਲੀ, ਐੱਨ.ਐੱਸ.ਐੱਸ. ਵਿਭਾਗ ਲੜਕੀਆਂ ਦੇ ਪ੍ਰੋਗਰਾਮ ਅਫ਼ਸਰ ਪ੍ਰੋਫ਼ੈਸਰ ਮਨਪ੍ਰੀਤ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਮਨਜੋਤ ਕੌਰ, ਪ੍ਰੋ. ਬਲਬੀਰ ਕੌਰ, ਪ੍ਰੋ. ਅਮਤੁਲ ਬਾਕੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦ ਮਿਲੇਨੀਅਮ ਸਕੂਲ ਦੀ ਅਧਿਆਪਕਾ ਸ਼ਰਨਜੀਤ ਕੌਰ ਸਹੋਦਿਆ ਸਕੂਲ ਕੰਪਲੈਕਸ ਵਲੋਂ ਬੈਸਟ ਟੀਚਰ ਐਵਾਰਡ ਨਾਲ ਸਨਮਾਨਿਤ ਅਗਲੀ ਖ਼ਬਰ ਚੇਅਰਮੈਨ ਪਰਮਿੰਦਰ ਸਿੰਘ ਬਸਰਾ ਨੇ ਮਾਤਾ-ਪਿਤਾ ਦੀ ਯਾਦ 'ਚ ਹੜ੍ਹ ਪੀੜਤਾਂ ਦੀ ਮਦਦ ਲਈ 25 ਹਜ਼ਾਰ ਰੁਪਏ ਦਿੱਤੇ
Ad Position 24