ਬਟਾਲਾ, 26 ਸਤੰਬਰ (ਸਤਿੰਦਰ ਸਿੰਘ)-ਦ ਮਿਲੇਨੀਅਮ ਸਕੂਲ ਬਟਾਲਾ ਦੀ ਅਧਿਆਪਕਾ ਸ਼ਰਨਜੀਤ ਕੌਰ ਨੂੰ ਸਹੋਦਿਆ ਸਕੂਲ ਕੰਪਲੈਕਸ ਵਲੋਂ ਬੈਸਟ ਟੀਚਰ ਐਵਾਰਡ-2025 ਨਾਲ ਸਨਮਾਨਿਤ ਕੀਤਾ ਗਿਆ ਹੈ | ਇਹ ਸਮਾਗਮ ਬਟਾਲਾ ਦੇ ਆਰ.ਡੀ. ਖੋਸਲਾ ਸੀਨੀਅਰ ਸੈਕੰਡਰੀ ਸਕੂਲ ਵਿਚ ਕਰਵਾਇਆ ਗਿਆ | ਇਹ ਐਵਾਰਡ ਉਨ੍ਹਾਂ ਨੂੰ ਸਿੱਖਿਆ ਖੇਤਰ ਵਿਚ ਬਿਹਤਰੀਨ ਕੰਮ ਕਰਨ, ਨਵੇਂ ਤਰੀਕੇ ਵਰਤਣ, ਮਿਹਨਤ ਤੇ ਲਗਨ ਨਾਲ ਬੱਚਿਆਂ ਨੂੰ ਸਹੀ ਦਿਸ਼ਾ ਦੇਣ ਤੇ ਉਨ੍ਹਾਂ ਨੂੰ ਆਤਮਵਿਸ਼ਵਾਸ ਨਾਲ ਆਪਣੇ ਨਿਸ਼ਾਨਾ ਹਾਸਲ ਕਰਨ ਲਈ ਪ੍ਰੇਰਿਤ ਕਰਦੇ ਰਹਿਣ ਲਈ ਦਿੱਤਾ ਗਿਆ ਹੈ | ਸਕੂਲ ਦੇ ਪ੍ਰਬੰਧਕ, ਸਟਾਫ਼ ਤੇ ਬੱਚਿਆਂ ਨੇ ਉਨ੍ਹਾਂ ਨੂੰ ਇਸ ਸਨਮਾਨ 'ਤੇ ਵਧਾਈ ਦਿੱਤੀ | ਸਕੂਲ ਦੇ ਨਿਰਦੇਸ਼ਕ ਵਰੁਣ ਖੋਸਲਾ, ਡਾਇਰੈਕਟਰ ਪਾਇਲ ਖੋਸਲਾ ਅਤੇ ਪਿ੍ੰਸੀਪਲ ਗੁਰਮੀਤ ਸਿੰਘ ਨੇ ਉਨ੍ਹਾਂ ਨੂੰ ਇਸ ਸਨਮਾਨ 'ਤੇ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲੱਬਧੀ ਉਨ੍ਹਾਂ ਦੀ ਪੂਰੀ ਨਿਸ਼ਠਾ ਅਤੇ ਮਿਹਨਤ ਦਾ ਨਤੀਜਾ ਹੈ ਅਤੇ ਸਕੂਲ ਲਈ ਵੀ ਮਾਣ ਦਾ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਸਾਡੇ ਸਕੂਲ ਦੇ ਸਾਰੇ ਅਧਿਆਪਕ ਬੱਚਿਆਂ ਦੇ ਰੌਸ਼ਨ ਭਵਿੱਖ ਲਈ ਬੜੀ ਮਿਹਨਤ ਤੇ ਲਗਨ ਨਾਲ ਕੰਮ ਕਰਦੇ ਹਨ | ਅਧਿਆਪਕਾ ਸ਼ਰਨਜੀਤ ਕੌਰ ਨੇ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਸਕੂਲ ਅਤੇ ਸਹਿਕਰਮੀਆਂ ਦੇ ਸਹਿਯੋਗ ਨਾਲ ਹੀ ਸੰਭਵ ਹੋਇਆ ਹੈ |