ਬਟਾਲਾ, 26 ਸਤੰਬਰ (ਸਤਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਬਹਾਦਰਪੁਰ ਰਜੋਆ ਵਿਖੇ 28 ਸਤੰਬਰ ਨੂੰ ਹੜ੍ਹ ਪੀੜਤ ਇਲਾਕੇ ਦਾ ਜਾਇਜ਼ਾ ਲੈਣਗੇ | ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਨੇ ਕਿਹਾ ਕਿ 28 ਸਤੰਬਰ ਦੁਪਹਿਰ 3:00 ਵਜੇ ਸੁਖਬੀਰ ਸਿੰਘ ਬਾਦਲ ਪਿੰਡ ਬਹਦਾਰਪੁਰ ਰਜੋਆ ਦੇ ਹੜ੍ਹ ਪੀੜਤ ਲੋਕਾਂ ਤੇ ਕਿਸਾਨਾਂ ਨਾਲ ਵਿਸ਼ੇਸ਼ ਮੁਲਾਕਾਤ ਕਰਨਗੇ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਉਹ ਬਿਆਸ ਦਰਿਆ ਨਾਲ ਲਗਦੇ ਇਲਾਕੇ ਜਿੱਥੇ ਦਰਿਆ ਦਾ ਪਾਣੀ ਫ਼ਸਲਾਂ ਨੂੰ ਢਾਹ ਲਗਾ ਰਿਹਾ ਹੈ, ਦਾ ਜਾਇਜ਼ਾ ਵੀ ਲੈਣਗੇ | ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਸ: ਬਾਦਲ, ਬਾਬਾ ਚੈਨ ਸਿੰਘ ਡੋਗਰ ਮਹੇਸ਼ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਤੇ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਵੀ ਕਰਨਗੇ | ਰਾਜਨਬੀਰ ਸਿੰਘ ਘੁਮਾਣ ਨੇ ਹਲਕੇ ਦੇ ਸਮੂਹ ਵਰਕਰਾਂ ਤੇ ਆਗੂਆਂ ਨੂੰ ਸ: ਬਾਦਲ ਦੀ ਆਮਦ 'ਤੇ ਪਹੁੰਚਣ ਦੀ ਅਪੀਲ ਕੀਤੀ |