16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

'ਹਿੰਦ ਦੀ ਚਾਦਰ' ਦੀ ਸ਼ਹਾਦਤ ਨੂੰ ਸਿਜਦਾ ਕਰਨਾ ਹੈ ਤਾਂ ਬੰਦੀ ਸਿੰਘਾਂ ਨੂੰ ਰਿਹਾਅ ਕਰੇ ਸਰਕਾਰ-ਕਰਨੈਲ ਸਿੰਘ ਪੀਰ ਮੁਹੰਮਦ

Ad Position 21
No active advertisement
ਅਜੀਤ ਡੈਸਕ 27-09-2025
ਬਟਾਲਾ, 26 ਸਤੰਬਰ (ਸਤਿੰਦਰ ਸਿੰਘ)-ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਕੇਂਦਰ ਸਰਕਾਰ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਮਨੁੱਖਤਾਵਾਦੀ ਪਹੁੰਚ ਅਪਣਾਉਂਦਿਆਂ ਦਹਾਕਿਆਂ ਤੋਂ ਜ਼ੇਲ੍ਹਾਂ 'ਚ ਬੰਦ ਸਿੱਖ ਕੈਦੀਆਂ (ਬੰਦੀ ਸਿੰਘਾਂ) ਨੂੰ ਤੁਰੰਤ ਰਿਹਾਅ ਕੀਤਾ ਜਾਵੇ | ਸ: ਕਰਨੈਲ ਸਿੰਘ ਪੀਰ ਮੁਹੰਮਦ ਦਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਜਰਨਲ ਸਕੱਤਰ ਗਗਨਦੀਪ ਸਿੰਘ ਰਿਆੜ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਸੱਚੇ ਦਿਲੋਂ 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲਣਾ ਪਵੇਗਾ | ਗੁਰੂ ਸਾਹਿਬ ਨੇ ਜ਼ੁਲਮ ਦੇ ਖ਼ਿਲਾਫ਼ ਤੇ ਮਨੁੱਖੀ ਹੱਕਾਂ ਲਈ ਸ਼ਹਾਦਤ ਦਿੱਤੀ ਸੀ, ਅੱਜ ਉਸੇ ਦੇਸ਼ 'ਚ ਬੰਦੀ ਸਿੰਘ ਦਹਾਕਿਆਂ ਤੋਂ ਨਿਆਂ ਨੂੰ ਉਡੀਕ ਰਹੇ ਹਨ | ਇਸ ਇਤਿਹਾਸਕ ਸ਼ਤਾਬਦੀ 'ਤੇ ਉਨ੍ਹਾਂ ਨੂੰ ਰਿਹਾਅ ਕਰਨ ਤੋਂ ਵੱਡੀ ਸ਼ਰਧਾਂਜਲੀ ਹੋਰ ਕੋਈ ਨਹੀਂ ਹੋ ਸਕਦੀ | ਉਨ੍ਹਾਂ ਦੱਸਿਆ ਕਿ ਇਸ ਸੰਬੰਧ 'ਚ ਜਲਦ ਹੀ ਭਾਰਤ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਇਕ ਖੁੱਲ੍ਹੀ ਚਿੱਠੀ ਭੇਜੀ ਜਾ ਰਹੀ ਹੈ | ਇਸ ਚਿੱਠੀ 'ਤੇ ਦੇਸ਼ ਦੇ ਉੱਘੇ ਮਨੁੱਖੀ ਅਧਿਕਾਰ ਕਾਰਕੁੰਨਾਂ, ਲੇਖਕਾਂ ਤੇ ਸੇਵਾ-ਮੁਕਤ ਜੱਜਾਂ ਦੇ ਦਸਤਖ਼ਤ ਵੀ ਲਏ ਜਾਣਗੇ ਤਾਂ ਜੋ ਸਰਕਾਰ ਤੱਕ ਕੌਮ ਦੀ ਸਾਂਝੀ ਆਵਾਜ਼ ਪਹੁੰਚ ਸਕੇ | ਸ: ਪੀਰ ਮੁਹੰਮਦ ਨੇ ਉਮੀਦ ਜਿਤਾਈ ਕਿ ਸਰਕਾਰ ਸਿੱਖਾਂ ਦੀਆਂ ਭਾਵਨਾਵਾਂ ਤੇ ਮਨੁੱਖੀ ਅਧਿਕਾਰਾਂ ਦਾ ਸਨਮਾਨ ਕਰਦਿਆਂ ਇਸ ਇਤਿਹਾਸਕ ਮੌਕੇ 'ਤੇ ਇਕ ਸਾਰਥਕ ਫ਼ੈਸਲਾ ਲਵੇਗੀ |
Ad Position 22
No active advertisement
ਪਿਛਲੀ ਖ਼ਬਰ ਘੁਮਾਣ ਵਿਖੇ ਦੁਸਹਿਰਾ ਧੂਮ-ਧਾਮ ਨਾਲ ਮਨਾਇਆ ਜਾਵੇਗਾ -ਡਾ. ਜੱਜ ਅਗਲੀ ਖ਼ਬਰ ਸੁਖਬੀਰ ਕੱਲ੍ਹ ਪਿੰਡ ਬਹਾਦਰਪੁਰ ਰਜੋਆ ਆਉਣਗੇ- ਘੁਮਾਣ
Ad Position 24