ਬਟਾਲਾ, 26 ਸਤੰਬਰ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਬਟਾਲਾ ਵਲੋਂ ਅੰਤਰ-ਕਾਲਜ ਕੁਇਜ਼ ਮੁਕਾਬਲਾ ਕਰਵਾਏ ਗਏ, ਜਿਸ ਵਿਚ 5 ਟੀਮਾਂ ਨੇ ਭਾਗ ਲਿਆ | ਉਸ ਮੁਕਾਬਲੇ ਵਿਚ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਪ੍ਰਸ਼ਨ ਪੁੱਛੇ ਗਏ, ਜਿਨ੍ਹਾਂ ਦੇ ਉੱਤਰ ਵਿਦਿਆਰਥੀਆਂ ਨੇ ਆਪਣੀ ਸੂਝ ਤੇ ਸਿਆਣਪ ਨਾਲ ਦਿੱਤੇ | ਇਹ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ ਹੇਠ ਸਕੱਤਰ ਵਿੱਦਿਆ ਇੰਜੀਨੀਅਰ ਸੁਖਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਚਰਨਜੀਤ ਸਿੰਘ ਦੀ ਨਿਗਰਾਨੀ ਹੇਠ ਕਰਵਾਇਆ ਗਿਆ | ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਨਵਤੇਜ ਕੌਰ ਤੇ ਕੋ-ਕੋਆਰਡੀਨੇਟਰ ਪ੍ਰੋ. ਗੁਰਦੀਪ ਕੌਰ ਦੁਆਰਾ ਕੀਤਾ ਗਿਆ | ਸਮਾਗਮ 'ਚ ਜੱਜਾਂ ਦੀ ਭੂਮਿਕਾ ਡਾ. ਗੁਰਬੀਰ ਸਿੰਘ ਤੇ ਡਾ. ਮਨਦੀਪ ਕੌਰ ਦੁਆਰਾ ਨਿਭਾਈ ਗਈ | ਇਸ ਮੌਕੇ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕਰਨ ਵਾਲੀਆਂ ਟੀਮਾਂ ਨੂੰ ਕਾਲਜ ਪਿ੍ੰਸੀਪਲ ਤੇ ਸਮੂਹ ਸਟਾਫ਼ ਨੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰੋ. ਅੰਮਿ੍ਤਪਾਲ ਸਿੰਘ, ਪ੍ਰੋ. ਸ਼ੁਭਦੀਪ ਕੌਰ, ਪ੍ਰੋ. ਨਰਿੰਦਰ ਕੌਰ, ਪ੍ਰੋ. ਕਿਰਨਪ੍ਰੀਤ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਗੁਰਸ਼ਰਨ ਕੌਰ, ਪ੍ਰੋ ਦਵਿੰਦਰ ਕੌਰ ਆਦਿ ਹਾਜ਼ਰ ਸਨ |