ਬਟਾਲਾ, 26 ਸਤੰਬਰ (ਸਤਿੰਦਰ ਸਿੰਘ)-ਪਿੰਡ ਚੂਹੇਵਾਲ ਦੇ ਸਾਬਕਾ ਸਰਪੰਚ ਤੇ ਬੇਰਿੰਗ ਕਾਲਜ ਦੇ ਵਿਦਿਆਰਥੀ ਦਲਜੀਤ ਸਿੰਘ ਬੰਮਰਾਹ ਵਲੋਂ ਪ੍ਰੋਫ਼ੈਸਰ ਨਰਿੰਦਰ ਸਿੰਘ ਨੂੰ ਬੀ.ਯੂ.ਸੀ. ਕਾਲਜ ਬਟਾਲਾ ਦੇ ਕਾਰਜਕਾਰੀ ਪਿ੍ੰਸੀਪਲ ਬਣਨ 'ਤੇ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਪ੍ਰੋ. ਨਰਿੰਦਰ ਸਿੰਘ ਕਾਲਜ 'ਚ ਪਿਛਲੇ ਲੰਬੇ ਸਮੇਂ ਤੋਂ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ | ਉਨ੍ਹਾਂ ਨੂੰ ਕਾਲਜ ਦੀ ਮੈਨੇਜਿੰਗ ਕਮੇਟੀ ਵਲੋਂ ਕਾਲਜ ਦਾ ਕਾਰਜਕਾਰੀ ਪਿ੍ੰਸੀਪਲ ਬਣਾਇਆ ਗਿਆ ਹੈ | ਇਸ ਮੌਕੇ ਦਲਜੀਤ ਸਿੰਘ ਬੰਮਰਾਹ ਨੇ ਨਵ-ਨਿਯੁਕਤ ਕਾਰਜਕਾਰੀ ਪਿ੍ੰਸੀਪਲ ਨਰਿੰਦਰ ਸਿੰਘ ਨੂੰ ਇਸ ਅਹੁਦੇ ਲਈ ਵਧਾਈ ਦਿੱਤੀ ਤੇ ਉਨ੍ਹਾਂ ਨਾਲ ਆਪਣੇ ਵਿਦਿਆਰਥੀ ਜੀਵਨ 'ਚ ਬਿਤਾਏ ਪਲਾਂ ਨੂੰ ਵੀ ਸਾਂਝਾ ਕੀਤਾ | ਇਸ ਮੌਕੇ ਉਨ੍ਹਾਂ ਨਾਲ ਮਾ. ਮਨਜਿੰਦਰ ਸਿੰਘ ਬੰਮਰਾਹ ਵੀ ਹਾਜ਼ਰ ਸਨ |