16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਕਰਾਟੇ ਟੂਰਨਾਮੈਂਟ 'ਚੋਂ ਐਚ.ਆਰ.ਏ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਮੈਡਲ

Ad Position 21
No active advertisement
ਅਜੀਤ ਡੈਸਕ 27-09-2025
ਗੁਰਦਾਸਪੁਰ, 26 ਸਤੰਬਰ (ਚੱਕਰਾਜਾ)-ਸੀ.ਆਈ.ਐਸ.ਸੀ.ਈ ਵਲੋਂ ਬੰਗਲੌਰ ਵਿਖੇ ਕਰਵਾਏ ਨੈਸ਼ਨਲ ਪੱਧਰੀ ਕਰਾਟੇ ਟੂਰਨਾਮੈਂਟ 'ਚੋਂ ਐਚ.ਆਰ.ਏ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਚਾਂਦੀ ਤੇ ਕਾਂਸੇ ਦੇ ਮੈਡਲ ਜਿੱਤੇ ਹਨ | ਸਕੂਲ ਦੇ 8ਵੀਂ ਜਮਾਤ ਦੇ ਵਿਦਿਆਰਥੀ ਤੇਜਬੀਰ ਸਿੰਘ ਨੇ ਦੂਜੇ ਸਥਾਨ 'ਤੇ ਰਹਿ ਕੇ ਚਾਂਦੀ ਦਾ ਮੈਡਲ ਹਾਸਲ ਕੀਤਾ | ਜਦੋਂਕਿ 9ਵੀਂ ਜਮਾਤ ਦੇ ਦਮਨ ਤੇ 10ਵੀਂ ਜਮਾਤ ਦੇ ਰੌਸ਼ਨਪ੍ਰੀਤ ਸਿੰਘ ਨੇ ਤੀਸਰੇ ਸਥਾਨ 'ਤੇ ਰਹਿ ਕੇ ਕਾਂਸੇ ਦੇ ਮੈਡਲ ਹਾਸਲ ਕੀਤੇ | ਇਸ ਤੋਂ ਇਲਾਵਾ 8ਵੀਂ ਜਮਾਤ ਦੇ ਕਿਰਤਪ੍ਰੀਤ ਸਿੰਘ, 9ਵੀਂ ਦੇ ਕੇਸ਼ਵ ਤੇ ਧਰਮਦੀਪ, 10ਵੀਂ ਦੇ ਯਾਦਬੀਰ, ਮਹਿਤਾਬ ਸਿੰਘ, ਕਿਰਤਪਾਲ ਸਿੰਘ, ਭਵਨਜੋਤ ਸਿੰਘ ਤੇ ਕੁੰਵਰਪਾਲ ਸਿੰਘ ਨੇ ਵੀ ਸਰਟੀਫਿਕੇਟ ਪ੍ਰਾਪਤ ਕੀਤੇ | ਸਕੂਲ ਦੇ ਡਾਇਰੈਕਟਰ ਸੱਤਿਆ ਸੇਨ ਅਗਰਵਾਲ ਨੇ ਜੇਤੂ ਵਿਦਿਆਰਥੀਆਂ ਤੇ ਕੋਚ ਰਮਲ ਨੰੂ ਵਧਾਈ ਦਿੰਦੇ ਹੋਏ ਕਿਹਾ ਕਿ ਨੈਸ਼ਨਲ ਪੱਧਰ ਤੱਕ ਸਕੂਲ ਦੇ ਖਿਡਾਰੀਆਂ ਦਾ ਖੇਡ ਕੇ ਆਉਣਾ ਸਕੂਲ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ | ਚੇਅਰਮੈਨ ਹੀਰਾ ਮਨੀ ਅਗਰਵਾਲ, ਮੈਡਮ ਆਂਚਲ ਅਗਰਵਾਲ, ਮੈਡਮ ਨੀਲੋਫ਼ਰ, ਪਿ੍ੰਸੀਪਲ ਡਿੰਪਲ ਸ਼ਰਮਾ ਤੇ ਮੈਡਮ ਨਵਦੀਪ ਕੌਰ ਨੇ ਜੇਤੂ ਵਿਦਿਆਰਥੀਆਂ ਤੇ ਕੋਚ ਰਮਨ ਨੰੂ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਐਕਸੈਲਸ਼ੀਅਰ ਸਕੂਲ ਬਿਜਲੀਵਾਲ ਦੇ ਵਿਦਿਆਰਥੀਆਂ ਦੀ ਸੂਬਾ ਪੱਧਰੀ ਹੋਈ ਚੋਣ ਅਗਲੀ ਖ਼ਬਰ ਆਰ.ਆਰ. ਬਾਵਾ ਕਾਲਜ ਬਟਾਲਾ ਵਿਖੇ ਹੋਸਟਲ ਫਰੈਸ਼ਰ ਪਾਰਟੀ 'ਆਗਾਜ਼' ਕਰਵਾਈ
Ad Position 24