16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਕੂੜੇ ਦੀ ਸਮੱਸਿਆ ਦਾ ਪੱਕਾ ਹੱਲ ਕਰਨ ਲਈ ਚੇਅਰਮੈਨ ਰਾਜੀਵ ਸ਼ਰਮਾ ਨੇ ਵਧਾਇਆ ਹੱਥ

Ad Position 21
No active advertisement
ਅਜੀਤ ਡੈਸਕ 27-09-2025
ਗੁਰਦਾਸਪੁਰ, 26 ਸਤੰਬਰ (ਪੰਕਜ ਸ਼ਰਮਾ)-ਸਥਾਨਕ ਸ਼ਹਿਰ ਦੇ ਕੂੜੇ ਦੀ ਸਮੱਸਿਆ ਦੇ ਪੱਕੇ ਹੱਲ ਲਈ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਹੱਥ ਵਧਾਇਆ ਹੈ | ਚੇਅਰਮੈਨ ਸ਼ਰਮਾ ਨੇ ਦੱਸਿਆ ਕਿ ਨਗਰ ਸੁਧਾਰ ਟਰੱਸਟ ਸ਼ਹਿਰ ਦੇ ਕੂੜੇ ਦੇ ਪ੍ਰਬੰਧਨ ਲਈ ਬਣਾਏ ਜਾਣ ਵਾਲੇ ਸਾਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਈ 4 ਏਕੜ ਤੱਕ ਜ਼ਮੀਨ ਖ਼ਰੀਦ ਕੇ ਦੇਣ ਲਈ ਤਿਆਰ ਹੈ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਕੋਲ ਸ਼ਹਿਰ ਦੇ ਕੂੜੇ ਦੇ ਪ੍ਰਬੰਧਨ ਲਈ ਕੋਈ ਆਪਣੀ ਜਗਾ ਨਾ ਹੋਣ ਕਾਰਨ ਸ਼ਹਿਰ ਵਿਚ ਕੂੜੇ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ | ਇਸ ਲਈ ਇਸ ਦਾ ਜਲਦ ਹੱਲ ਕਰਨ ਦੀ ਜ਼ਰੂਰਤ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਨਗਰ ਸੁਧਾਰ ਟਰੱਸਟ ਨੰੂ ਮੁਨਾਫ਼ੇ 'ਚ ਲਿਆਉਣ ਲਈ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕੀਤਾ ਤੇ ਟਰੱਸਟ ਮੁਨਾਫ਼ੇ 'ਚ ਆ ਗਈ | ਅੱਜ ਨਗਰ ਸੁਧਾਰ ਟਰੱਸਟ ਵਲੋਂ ਜਿਥੇ ਸ਼ਹਿਰ ਦਾ ਕਰੋੜਾਂ ਰੁਪਏ ਖ਼ਰਚ ਕੇ ਵਿਕਾਸ ਕੀਤਾ ਜਾ ਰਿਹਾ ਹੈ, ਉੱਥੇ ਨਗਰ ਸੁਧਾਰ ਟਰੱਸਟ ਬਟਾਲਾ ਨੰੂ ਕਰੋੜਾਂ ਦਾ ਕਰਜ਼ਾ ਵੀ ਦਿੱਤਾ ਹੈ | ਟਰੱਸਟ ਵਲੋਂ ਹੁਣ ਗੁਰਦਾਸਪੁਰ ਦੇ ਨਾਲ ਲੱਗਦੇ ਪਿੰਡਾਂ 'ਚ ਵੀ ਵਿਕਾਸ ਕਾਰਜਾਂ 'ਤੇ 5.90 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਉਹ ਆਪਣੇ ਸ਼ਹਿਰ ਦੇ ਕੂੜੇ ਦੀ ਸਮੱਸਿਆ ਨੰੂ ਪੱਕੇ ਤੌਰ 'ਤੇ ਹੱਲ ਕਰਨ ਲਈ ਕਰੋੜਾਂ ਰੁਪਏ ਖ਼ਰਚ ਕਰਕੇ ਸਾਲਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਈ ਜ਼ਮੀਨ ਖ਼ਰੀਦਣ ਲਈ ਵੀ ਤਿਆਰ ਹਨ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੰੂ ਕਿਹਾ ਕਿ ਉਹ ਇਸ ਸਬੰਧੀ ਢੁਕਵੀਂ ਜ਼ਮੀਨ ਦੀ ਚੋਣ ਕਰਕੇ ਸਾਰੀ ਕਾਰਵਾਈ ਮੁਕੰਮਲ ਕਰ ਲੈਣ ਤੇ ਨਗਰ ਸੁਧਾਰ ਟਰੱਸਟ ਉਹ ਜ਼ਮੀਨ ਲੈ ਕੇ ਦੇਵੇਗਾ | ਚੇਅਰਮੈਨ ਸ਼ਰਮਾ ਨੇ ਕਿਹਾ ਕਿ ਉਹ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸੀਨੀ.ਸੈਕੰ.ਸਕੂਲ ਸ਼ੇਖੂਪੁਰ ਦੇ ਵਿਦਿਆਰਥੀ ਨੇ ਗੁਰਮਤਿ ਮੁਕਾਬਲੇ 'ਚੋਂ ਪਹਿਲਾ ਸਥਾਨ ਕੀਤਾ ਹਾਸਲ ਅਗਲੀ ਖ਼ਬਰ ਪਿੰਡ ਕਰਵਾਲ ਦੀਆਂ 18 ਟਿਊਬਵੈੱਲ ਮੋਟਰਾਂ ਬੰਦ ਹੋਣ ਨਾਲ ਪਿਛਲੇ 20 ਦਿਨਾਂ ਤੋਂ ਕਿਸਾਨ ਪ੍ਰੇਸ਼ਾਨ
Ad Position 24