ਗੁਰਦਾਸਪੁਰ, 26 ਸਤੰਬਰ (ਚੱਕਰਾਜਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਕਰਵਾਏ ਗਏ ਵੱਖ-ਵੱਖ ਗੁਰਮਤਿ ਤੇ ਗੁਰਬਾਣੀ ਕੰਠ ਮੁਕਾਬਲੇ 'ਚੋਂ ਪੰਜਾਬ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਨੌਵੀਂ ਕਲਾਸ ਦੇ ਵਿਦਿਆਰਥੀ ਗੁਰਸੇਵਕ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਨੇ ਇਨ੍ਹਾਂ ਮੁਕਾਬਲਿਆਂ 'ਚੋਂ ਚੰਗਾ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ ਹੈ ਜਿਸ ਨੰੂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ | ਸਕੂਲ ਦੇ ਚੇਅਰਮੈਨ ਤੇ ਸਕੂਲ ਸਟਾਫ਼ ਵਲੋਂ ਵਿਦਿਆਰਥੀ ਦੀ ਇਸ ਪ੍ਰਾਪਤੀ 'ਤੇ ਉਸ ਨੰੂ ਵਧਾਈ ਦਿੱਤੀ ਤੇ ਹੋਰਨਾਂ ਵਿਦਿਆਰਥੀਆਂ ਨੰੂ ਵੀ ਅਜਿਹੇ ਮੁਕਾਬਲਿਆਂ 'ਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ |