ਗੁਰਦਾਸਪੁਰ, 26 ਸਤੰਬਰ (ਚੱਕਰਾਜਾ)-ਸ੍ਰੀ ਗੁਰੂ ਤੇਗ਼ ਬਹਾਦਰ, ਭਾਈ ਮਤੀ ਦਾਸ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ 350 ਸਾਲਾ ਗੁਰਤਾ ਗੱਦੀ ਦਿਵਸ ਨੰੂ ਸਮਰਪਿਤ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਗੁਰਮਤਿ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚੋਂ ਬਾਬਾ ਸ੍ਰੀ ਚੰਦ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਗਾਹਲੜੀ ਦੀਆਂ ਵਿਦਿਆਰਥਣਾਂ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ | ਕੁਇਜ਼ ਮੁਕਾਬਲੇ ਦੇ ਗਰੁੱਪ ਦੋ 'ਚੋਂ ਵਿਦਿਆਰਥਣਾਂ ਨੇ ਦੂਜਾ ਸਥਾਨ, ਗਰੁੱਪ ਇਕ ਵਿਚੋਂ ਪਹਿਲਾ ਸਥਾਨ ਤੇ ਕਵੀਸ਼ਰੀ ਮੁਕਾਬਲੇ ਵਿਚੋਂ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਪਿ੍ੰਸੀਪਲ ਸਿਮਰਜੀਤ ਕੌਰ ਨੇ ਵਿਦਿਆਰਥਣਾਂ ਨੰੂ ਇਸ ਪ੍ਰਾਪਤੀ 'ਤੇ ਵਧਾਈ ਦਿੰਦੇ ਹੋਏ ਗੁਰ ਇਤਿਹਾਸ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ |