ਗੁਰਦਾਸਪੁਰ, 26 ਸਤੰਬਰ (ਚੱਕਰਾਜਾ)-ਗੁਰਦਾਸਪੁਰ ਦੇ ਨਜ਼ਦੀਕੀ ਪੈਂਦੇ ਪਿੰਡ ਭੱਠਾ ਕਾਲੋਨੀ ਦੇ ਰਹਿਣ ਵਾਲੇ ਇਕ ਫ਼ੌਜੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਰਜੇਸ਼ ਕੁਮਾਰ (52) ਜੋ ਬੀ.ਐਸ.ਐਫ 'ਚ 137 ਬਟਾਲੀਅਨ ਵਿਚ ਗੁਜਰਾਤ ਵਿਖੇ ਡਿਊਟੀ 'ਤੇ ਤਾਇਨਾਤ ਸੀ ਤੇ ਇਨ੍ਹੀਂ ਦਿਨੀਂ ਉਹ 15 ਦਿਨਾਂ ਦੀ ਛੁੱਟੀ 'ਤੇ ਆਪਣੇ ਘਰ ਆਇਆ ਸੀ ਕਿ ਇਸੇ ਦੌਰਾਨ ਬੀਤੇ ਦਿਨ ਅਚਾਨਕ ਸਿਹਤ ਖ਼ਰਾਬ ਹੋਣ 'ਤੇ ਉਸ ਨੰੂ ਗੁਰਦਾਸਪੁਰ ਦੇ ਇਕ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ, ਜਿਥੇ ਉਨ੍ਹਾਂ ਦੀ ਮੌਤ ਹੋ ਗਈ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਡਾਕਟਰ ਅਨੁਸਾਰ ਉਨ੍ਹਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਹੈ |