16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਗੰਨੇ ਦੀ ਬਕਾਇਆ ਅਦਾਇਗੀ ਜਾਰੀ ਨਾ ਕਰਨ 'ਤੇ ਪੱਗੜੀ ਸੰਭਾਲ ਜੱਟਾ ਲਹਿਰ ਵਲੋਂ ਸੰਘਰਸ਼ ਦਾ ਐਲਾਨ

Ad Position 21
No active advertisement
ਅਜੀਤ ਡੈਸਕ 27-09-2025
ਗੁਰਦਾਸਪੁਰ, 26 ਸਤੰਬਰ (ਅਸ਼ੋਕ ਸ਼ਰਮਾ)-ਪੱਗੜੀ ਸੰਭਾਲ ਜੱਟਾ ਲਹਿਰ ਦੀ ਮੀਟਿੰਗ ਕਸਬਾ ਪੁਰਾਣਾ ਸ਼ਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਤੇ ਨਿੱਜੀ ਖੰਡ ਮਿਲਾਂ ਵੱਲ ਕਿਸਾਨਾਂ ਦਾ ਪਿਛਲੇ ਸਾਲ ਦਾ ਪ੍ਰਤੀ ਕੁਇੰਟਲ 61.50 ਪੈਸੇ ਦੀ ਅਦਾਇਗੀ ਬਕਾਇਆ ਖੜ੍ਹੀ ਹੈ ਜੋ ਸਰਕਾਰ ਵਲੋਂ ਕਿਸਾਨਾਂ ਦੇ ਖਾਤਿਆਂ ਵਿਚ ਨਹੀਂ ਪਾਈ ਗਈ | ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੇ ਖਾਤਿਆਂ 'ਚ ਅਦਾਇਗੀ ਨਾ ਪਾਈ ਤਾਂ ਕਿਸਾਨ ਜਥੇਬੰਦੀਆਂ ਵਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ | ਜਿਸ ਦੀ ਜ਼ਿੰਮੇਵਾਰੀ ਮਿੱਲਾਂ ਤੇ ਪੰਜਾਬ ਸਰਕਾਰ ਦੀ ਹੋਵੇਗੀ | ਉਨ੍ਹਾਂ ਕਿਹਾ ਕਿ ਉਹ ਇਸ ਬਾਬਤ ਕਈ ਵਾਰ ਸਰਕਾਰ ਤੇ ਮਿੱਲਾਂ ਦੀ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੂੰ ਮਿਲੇ ਹਨ | ਪਰ ਉਹ ਵੀ ਸਿਰਫ਼ ਉਹ ਲਾਅਰਾ ਲੱਪਾ ਲਗਾ ਕੇ ਡੰਗ ਟਪਾ ਰਹੇ ਹਨ ਤੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ | ਇਸ ਮੌਕੇ ਮਾਝਾ ਕਿਸਾਨ ਸੰਘਰਸ਼ ਕਮੇਟੀ ਵਲੋਂ ਕੁਲਦੀਪ ਸਿੰਘ ਜ਼ੋਨ ਪ੍ਰਧਾਨ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਬਲਵਿੰਦਰ ਪਾਲ ਸਿੰਘ, ਗੁਰਪ੍ਰੀਤ ਸਿੰਘ ਕਿਸਾਨ ਮਜ਼ਦੂਰ ਕਮੇਟੀ ਵਲੋਂ ਹਰਜਿੰਦਰ ਸਿੰਘ ਜਿੰਦਾ, ਜਗਜੀਤ ਸਿੰਘ ਜੋਨੀ, ਬਲਦੇਵ ਸਿੰਘ ਸੇਖਵਾਂ, ਹਰਪਾਲ ਸਿੰਘ, ਹਰਦੀਪ ਸਿੰਘ ਸਾਬਕਾ ਸਰਪੰਚ, ਜਸਪਾਲ ਸਿੰਘ ਸਰਪੰਚ, ਕਵਲਜੀਤ ਸਿੰਘ, ਅਮਨ ਸੰਧੂ, ਬਾਬਾ ਰਣਜੀਤ ਸਿੰਘ ਚੀਮਾ, ਜਸਵਿੰਦਰ ਸਿੰਘ ਗੋਲਡੀ, ਨੱਥਾ ਸਿੰਘ, ਨੰਬਰਦਾਰ ਬਲਜੀਤ ਸਿੰਘ ਨੌਸ਼ਹਿਰਾ ਪੱਤਨ, ਗੁਰਬੀਰ ਸਿੰਘ ਰਾਜੂ, ਲਾਲੀ ਨੌਸ਼ਹਿਰਾ, ਅਮਰਦੀਪ ਨੌਸ਼ਹਿਰਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਇੱਕੋ ਪਲਾਟ ਦੇ 3 ਵਿਅਕਤੀਆਂ ਨਾਲ ਬਿਆਨੇ ਕਰਨ ਨੰੂ ਲੈ ਕੇ ਪੀੜਤਾਂ ਨੇ ਪੁਲਿਸ ਮੁਖੀ ਨੰੂ ਦਿੱਤਾ ਸ਼ਿਕਾਇਤ ਪੱਤਰ ਅਗਲੀ ਖ਼ਬਰ ਛੁੱਟੀ ਆਏ ਫ਼ੌਜੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
Ad Position 24