ਗੁਰਦਾਸਪੁਰ, 26 ਸਤੰਬਰ (ਚੱਕਰਾਜਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਘੱਲੂਘਾਰਾ ਸਾਹਿਬ ਵਿਖੇ ਕਰਵਾਏ ਗੁਰਮਤਿ ਮੁਕਾਬਲੇ 'ਚੋਂ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੇ ਗੁਰਮਤਿ ਦੇ ਅਧਿਆਪਕ ਗੁਰਜੀਤ ਕੌਰ ਦੀ ਰਹਿਨੁਮਾਈ ਹੇਠ ਬੱਚਿਆਂ ਨੇ ਕਵੀਸ਼ਰੀ ਮੁਕਾਬਲੇ 'ਚ ਪਹਿਲਾ ਤੇ ਭਾਸ਼ਣ ਮੁਕਾਬਲੇ 'ਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਚੇਅਰਮੈਨ ਸਰਵਨ ਸਿੰਘ ਛੀਨਾ ਨੇ ਬੱਚਿਆਂ ਤੇ ਸਮੂਹ ਸਟਾਫ ਮੈਂਬਰ ਨੂੰ ਵਧਾਈ ਦਿੱਤੀ ਤੇ ਹੋਰਨਾਂ ਵਿਦਿਆਰਥੀਆਂ ਨੰੂ ਵੀ ਅਜਿਹੇ ਮੁਕਾਬਲੇ 'ਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਜਿਥੇ ਵਿਦਿਆਰਥੀਆਂ ਨੰੂ ਸਿੱਖੀ ਨਾਲ ਜੋੜਦੇ ਹਨ, ਉਥੇ ਨਸ਼ਿਆਂ ਤੋਂ ਦੂਰ ਵੀ ਰਹਿੰਦੇ ਹਨ | ਸਕੂਲ ਦੇ ਪਿ੍ੰਸੀਪਲ ਹਰਜਿੰਦਰ ਸਿੰਘ, ਕੋਆਰਡੀਨੇਟਰ ਕੁਲਜੀਤ ਕੌਰ ਨੇ ਵੀ ਵਿਦਿਆਰਥੀਆਂ ਨੰੰੂ ਇਸ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ |