ਗੁਰਦਾਸਪੁਰ, 26 ਸਤੰਬਰ (ਚੱਕਰਾਜਾ)-ਸ੍ਰੀ ਗੁਰੂ ਤੇਗ਼ ਬਹਾਦਰ, ਭਾਈ ਮਤੀ ਦਾਸ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾ ਗੱਦੀ ਦਿਵਸ ਨੰੂ ਸਮਰਪਿਤ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਵਿਖੇ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿਚੋਂ ਗੁਰੂ ਹਰਿਕ੍ਰਿਸ਼ਨ ਸਕੂਲ ਨਬੀਪੁਰ ਦੇ ਵਿਦਿਆਰਥੀਆਂ ਨੇ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਕਵੀਸ਼ਰੀ ਮੁਕਾਬਲੇ 'ਚੋਂ ਜੋਬਨਪ੍ਰੀਤ ਸਿੰਘ, ਮਨੀ, ਕ੍ਰਿਸ਼ਨਾ ਨੇ ਦੂਜਾ ਸਥਾਨ, ਦੁਮਾਲਾ ਮੁਕਾਬਲੇ 'ਚੋਂ ਅਰਸ਼ਨੂਰ ਕੌਰ ਤੇ ਮਨਰੀਤ ਕੌਰ ਨੇ ਪਹਿਲਾ ਤੇ ਦੂਜਾ ਸਥਾਨ ਤੇ ਦਸਤਾਰ ਮੁਕਾਬਲੇ ਵਿਚੋਂ ਜੋਬਨਪ੍ਰੀਤ ਸਿੰਘ, ਇਸ਼ਮੀਤਪ੍ਰੀਤ ਸਿੰਘ, ਸਿਮਰਜੀਤ ਸਿੰਘ ਨੇ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ ਹੈ | ਇਸ ਤੋਂ ਇਲਾਵਾ ਮਨਸੀਰਤ ਕੌਰ, ਮਹਿਕ, ਗੁਰਲੀਨ, ਜਪਨੂਰ, ਹਰਸਿਮਰਨ ਕੌਰ, ਨਵਜੋਤ, ਵਰਿੰਦਰ ਸਿੰਘ ਤੇ ਅਧਿਆਪਕਾਂ ਨੰੂ ਵਿਸ਼ੇਸ਼ ਸਨਮਾਨ ਦਿੱਤਾ ਗਿਆ ਹੈ | ਪਿ੍ੰਸੀਪਲ ਕੰਵਲਜੀਤ ਕੌਰ ਨੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਨੰੂ ਗੁਰਮਤਿ ਦੇ ਮਾਰਗ 'ਤੇ ਚੱਲਣ ਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੰੂ ਆਪਣੇ ਜੀਵਨ ਵਿਚ ਅਪਣਾਉਣ ਦੀ ਪ੍ਰੇਰਨਾ ਦਿੱਤੀ |