ਪਠਾਨਕੋਟ, 27 ਸਤੰਬਰ (ਵਿਨੋਦ)-ਜ਼ਿਲਾ ਪਠਾਨਕੋਟ ਵਿਚ ਡੇਂਗੂ ਪਾਜ਼ੀਟਿਵ ਦੀ ਸੂਚੀ 66 ਤੱਕ ਪਹੁੰਚ ਗਈ ਤੇ ਸ਼ਹਿਰ ਵਿਚ ਇਕ 75 ਸਾਲਾ ਅÏਰਤ ਦੇ ਚਿਕਨਗੁਨੀਆ ਟੈੱਸਟ ਪਾਜ਼ੀਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਨੂੰ ਅਲਰਟ ਕਰ ਦਿੱਤਾ ਗਿਆ ਹੈ | ਵਿਭਾਗ ਨੇ ਸ਼ਨੀਵਾਰ ਨੂੰ ਮਰੀਜ਼ ਦੇ ਘਰ ਜਾ ਕੇ ਲਾਰਵਾ-ਰੋਕੂ ਸਪਰੇਅ ਕੀਤੀ | ਟੀਮ ਨੇ ਅÏਰਤ ਦੀ ਸਿਹਤ ਬਾਰੇ ਪੁੱਛਗਿੱਛ ਕੀਤੀ ਅਤੇ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਤੋਂ ਬਚਾਅ ਦੇ ਉਪਾਵਾਂ ਬਾਰੇ ਵਸਨੀਕਾਂ ਨੂੰ ਜਾਗਰੂਕ ਕੀਤਾ | ਜ਼ਿਲ੍ਹਾ ਮਹਾਂਮਾਰੀ ਵਿਗਿਆਨੀ ਡਾ: ਸਚਿਨ ਨੇ ਦੱਸਿਆ ਕਿ 75 ਸਾਲਾ ਅÏਰਤ ਦੇ ਚਿਕਨਗੁਨੀਆ ਤੋਂ ਬਚਾਅ ਦੇ ਉਪਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਿਵਲ ਸਰਜਨ ਡਾ: ਸੁਨੀਤਾ ਸ਼ਰਮਾ ਦੀ ਅਗਵਾਈ ਹੇਠ ਇਕ ਟੀਮ ਬਣਾ ਕੇ ਘਟਨਾ ਸਥਾਨ 'ਤੇ ਭੇਜੀ ਗਈ ਸੀ | ਉਨ੍ਹਾਂ ਦੱਸਿਆ ਕਿ ਮਰੀਜ਼ ਇਸ ਸਮੇਂ ਚੰਗੀ ਸਿਹਤ ਵਿਚ ਹੈ ਅਤੇ ਸਿਵਲ ਹਸਪਤਾਲ ਵਿਚ ਇਲਾਜ ਅਧੀਨ ਹੈ | ਵਿਭਾਗ ਦੀ ਟੀਮ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਇਕੱਠਾ ਹੋਣ ਤੋਂ ਬਚਣ ਅਤੇ ਮੱਛਰਾਂ ਦੇ ਪ੍ਰਜਨਨ ਨੂੰ ਰੋਕਣ ਲਈ ਹਫ਼ਤੇ ਵਿਚ ਘੱਟੋ-ਘੱਟ ਇਕ ਵਾਰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਯਕੀਨੀ ਬਣਾਉਣ | ਉਨ੍ਹਾਂ ਲੋਕਾਂ ਨੂੰ ਇਹ ਵੀ ਸਲਾਹ ਦਿੱਤੀ ਕਿ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਾਵਧਾਨੀ ਹੀ ਸਭ ਤੋਂ ਵਧੀਆ ਬਚਾਅ ਹੈ |