23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਬੀ.ਐਮ.ਐਸ.ਐਮ ਕਾਲਜ ਆਫ਼ ਐਜੂਕੇਸ਼ਨ ਨੇ ਐਨ.ਐਸ.ਐਸ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 28-09-2025
ਗੁਰਦਾਸਪੁਰ, 27 ਸਤੰਬਰ (ਅਸ਼ੋਕ ਸ਼ਰਮਾ)-ਬੀ.ਐਮ.ਐਸ.ਐਮ ਕਾਲਜ ਆਫ਼ ਐਜੂਕੇਸ਼ਨ ਪੁਰਾਣਾ ਸ਼ਾਲਾ ਵਲੋਂ ਹੜ੍ਹ ਪੀੜਤ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਨੰੂ ਮੁੱਖ ਰੱਖਦੇ ਹੋਏ ਪਿੰਡ ਰਾਮ ਸਹਾਏ ਵਿਖੇ ਇਕ ਰੋਜ਼ਾ ਐਨ.ਐਸ.ਐਸ ਕੈਂਪ ਲਗਾਇਆ ਗਿਆ | ਜਿਸ ਵਿਚ ਕਾਲਜ ਦੇ ਬੀ.ਐਡ ਸਮੈਸਟਰ ਤੀਜੇ ਦੇ ਵਿਦਿਆਰਥੀਆਂ ਵਲੋਂ ਉਤਸ਼ਾਹ ਨਾਲ ਭਾਗ ਲਿਆ | ਵਿਦਿਆਰਥੀਆਂ ਵਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਸਾਫ਼ ਸਫ਼ਾਈ ਦੀ ਸੇਵਾ ਨਿਭਾਈ ਅਤੇ ਚੁਗਿਰਦੇ ਨੰੂ ਸਾਫ਼ ਸੁਥਰਾ ਰੱਖਣ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ | ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਤੇ ਪ੍ਰਧਾਨ ਵਲੋਂ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਸੰਸਥਾ ਦੇ ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ ਨੇ ਕਿਹਾ ਕਿ ਬੀ.ਐਮ.ਐਸ.ਐਮ ਗਰੁੱਪ ਬੇਟ ਇਲਾਕੇ ਅੰਦਰ ਲੋਕ ਭਲਾਈ ਦੇ ਕੰਮਾਂ ਨਾਲ ਚੰਗੀ ਸਿੱਖਿਆ ਮੁਹੱਈਆ ਕਰਵਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕਾਲਜ ਵਿਖੇ ਸੈਸ਼ਨ 2025-26 ਲਈ ਬੀ.ਏ, ਬੀ.ਸੀ.ਏ, ਬੀ.ਐਡ, ਈ.ਟੀ.ਟੀ, ਬੀ.ਐਸ.ਸੀ ਨਰਸਿੰਗ, ਏ.ਐਨ.ਐਮ, ਜੀ.ਐਨ.ਐਮ ਆਦਿ ਕੋਰਸਾਂ ਵਿਚ ਦਾਖ਼ਲਾ ਚੱਲ ਰਿਹਾ ਹੈ | ਚਾਹਵਾਨ ਵਿਦਿਆਰਥੀ ਕਾਲਜ ਪਹੁੰਚ ਕੇ ਦਾਖ਼ਲਾ ਲੈ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਤੋਂ ਪਹਿਲਾਂ ਜੀ.ਐਸ.ਟੀ. 'ਚ ਰਾਹਤ ਦੇ ਕੇ ਕੇਂਦਰ ਸਰਕਾਰ ਨੇ ਆਮ ਵਰਗ ਦਾ ਦਿਲ ਜਿੱਤਿਆ-ਭਾਜਪਾ ਆਗੂ ਅਗਲੀ ਖ਼ਬਰ ਪੈਰਾਡਾਈਜ਼ ਪਬਲਿਕ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ
Ad Position 24