23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਪੰਜਾਬ ਰਾਜ ਸਕੂਲ ਖੇਡਾਂ ਦਾ ਜ਼ਿਲ੍ਹਾ ਪੱਧਰੀ ਸਰਕਲ ਸਟਾਈਲ ਕਬੱਡੀ ਟੂਰਨਾਮੈਂਟ ਹਰਭਜਨ ਸਿੰਘ ਯਾਦਗਾਰੀ ਸਟੇਡੀਅਮ 'ਚ ਹੋਇਆ

Ad Position 21
No active advertisement
ਅਜੀਤ ਡੈਸਕ 28-09-2025
ਊਧਨਵਾਲ, 27 ਸਤੰਬਰ (ਪਰਗਟ ਸਿੰਘ)-ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਪੁਰਾ ਧੰਦੋਈ ਦੀ ਖੇਡ ਮੈਦਾਨ ਮਾਸਟਰ ਹਰਭਜਨ ਸਿੰਘ ਯਾਦਗਾਰੀ ਸਟੇਡੀਅਮ ਵਿਚ 2 ਰੋਜ਼ਾ ਕਬੱਡੀ ਸਰਕਲ ਸਟਾਈਲ ਲੜਕੇ-ਲੜਕੀਆਂ ਦਾ ਸੰਪਨ ਹੋ ਗਿਆ | ਟੂਰਨਾਮੈਂਟ ਦੇ ਅੱਜ ਦੂਸਰੇ ਦਿਨ ਦਾ ਉਦਘਾਟਨ ਸਕੂਲ ਮੈਨੇਜ਼ਮੈਂਟ ਕਮੇਟੀ ਦੇ ਚੇਅਰਪਰਸਨ ਮੈਡਮ ਜਸਪਾਲ ਕੌਰ ਪਿੰਡ ਧੀਰਾ ਨੇ ਕੀਤਾ | ਇਸ ਮੌਕੇ ਉਨ੍ਹਾਂ ਨੇ ਆਪਣੇ ਪ੍ਰੇਰਨਾਦਾਇਕ ਦਾ ਸ਼ਬਦਾਂ ਰਾਹੀਂ ਖਿਡਾਰੀਆਂ ਨੂੰ ਖੇਡਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ 5100 ਰੁਪਏ ਦਾ ਵਿਸ਼ੇਸ਼ ਯੋਗਦਾਨ ਖੇਡਾਂ ਕਰਵਾਉਣ ਲਈ ਕੀਤਾ | ਇਸ ਵਿਸ਼ੇਸ਼ ਮੌਕੇ ਗ੍ਰਾਮ ਪੰਚਾਇਤ ਧੀਰਾ ਦੇ ਸਰਪੰਚ ਦਵਿੰਦਰ ਸਿੰਘ ਵਲੋਂ ਵੀ ਖੇਡ ਟੂਰਨਾਮੈਂਟ ਲਈ 1100 ਰੁਪਏ ਦਾ ਵਿਸ਼ੇਸ਼ ਯੋਗਦਾਨ ਦਿੱਤਾ ਗਿਆ | ਇਸ ਟੂਰਨਾਮੈਂਟ ਵਿਚ ਵਿਸ਼ੇਸ਼ ਤੌਰ 'ਤੇ ਸਕੂਲ ਕਮੇਟੀ ਦੇ ਸਾਬਕਾ ਚੇਅਰਮੈਨ ਹਰਦੀਪ ਸਿੰਘ ਕਲੇਰ ਅਤੇ ਗ੍ਰਾਮ ਪੰਚਾਇਤ ਮੈਂਬਰ ਸੁਖਵੰਤ ਸਿੰਘ ਧੀਰਾ ਨੇ ਵੀ ਹਾਜ਼ਰ ਹੋ ਕੇ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਅਖੀਰ ਵਿਚ ਸਕੂਲ ਮੁਖੀ ਸ: ਪ੍ਰਭਜੋਤ ਸਿੰਘ ਘੁੰਮਣ ਵਲੋਂ ਆਏ ਹੋਏ ਮਹਿਮਾਨਾਂ ਚੇਅਰਪਰਸਨ ਜਸਪਾਲ ਕੌਰ, ਹਰਦੀਪ ਸਿੰਘ ਕਲੇਰ ਦਾ ਅਤੇ ਗ੍ਰਾਮ ਪੰਚਾਇਤ ਮੈਂਬਰ ਸੁਖਦੇਵ ਸਿੰਘ ਦਾ ਸਨਮਾਨ ਕੀਤਾ | ਇਸ ਮੌਕੇ ਡੀ.ਪੀ.ਈ. ਸਰਬਜੀਤ ਸਿੰਘ ਅਤੇ ਮੇਜਰ ਸਿੰਘ ਵਲੋਂ ਸਟੇਜ ਸਕੱਤਰ ਦੀ ਭੂਮਿਕਾ ਬਾਖ਼ੂਬੀ ਰੂਪ ਵਿਚ ਨਿਭਾਈ ਗਈ | ਅੱਜ ਦੇ ਟੂਰਨਾਮੈਂਟ ਵਿਚ ਲੜਕਿਆਂ ਦੇ ਨਾਲ-ਨਾਲ ਲੜਕੀਆਂ ਦੇ ਵੀ ਸਰਕਲ ਸਟਾਈਲ ਕਬੱਡੀ ਦੇ ਮੈਚ ਕਰਵਾਏ ਗਏ, ਜਿਨਾਂ ਵਿਚ ਸਰਕਲ ਸਟਾਈਲ ਕਬੱਡੀ ਅੰਡਰ-19 ਲੜਕੇ ਵਿਚ ਪਹਿਲਾ ਸਥਾਨ ਘਣੀਏ-ਕੇ-ਬਾਂਗਰ, ਜੋਨ ਦੂਸਰਾ ਸਥਾਨ ਸ਼੍ਰੀ ਹਰਗੋਬਿੰਦਪੁਰ ਜੋਨ ਅਤੇ ਤੀਸਰਾ ਸਥਾਨ ਧਾਰੀਵਾਲ ਜੋਨ ਵਲੋਂ ਪ੍ਰਾਪਤ ਕੀਤਾ ਗਿਆ | ਅੰਡਰ-17 ਲੜਕੇ ਮੁਕਾਬਲਿਆਂ ਵਿਚ ਪਹਿਲਾ ਸਥਾਨ ਸ਼੍ਰੀ ਹਰਗੋਬਿੰਦਪੁਰ ਜੋਨ, ਦੂਜਾ ਸਥਾਨ ਤਿੱਬੜ ਜੋਨ ਅਤੇ ਤੀਸਰਾ ਸਥਾਨ ਬਟਾਲਾ ਜੋਨ ਨੇ ਪ੍ਰਾਪਤ ਕੀਤਾ | ਅੰਡਰ-14 ਲੜਕਿਆਂ ਦੇ ਮੁਕਾਬਲਿਆਂ ਵਿਚ ਪਹਿਲੀ ਪੁਜੀਸ਼ਨ ਬਟਾਲਾ ਜੋਨ, ਦੂਜੀ ਪੁਜੀਸ਼ਨ ਘਣੀਏ-ਕੇ-ਬਾਂਗਰ ਅਤੇ ਤੀਜੀ ਪੁਜੀਸ਼ਨ ਤਿੱਬੜ ਜੋਨ ਨੇ ਪ੍ਰਾਪਤ ਕੀਤੀ | ਇਸੇ ਤਰ੍ਹਾਂ ਸਰਕਲ ਸਟਾਈਲ ਕਬੱਡੀ ਅੰਡਰ-19 ਲੜਕੀਆਂ ਦੇ ਗਰੁੱਪ ਵਿਚ ਪਹਿਲਾਂ ਸਥਾਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਡੇਰਾ ਬਾਬਾ ਨਾਨਕ, ਦੂਸਰਾ ਸਥਾਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਨਾਨਗਰ ਅਤੇ ਤੀਸਰਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਨੇ ਪ੍ਰਾਪਤ ਕੀਤਾ | ਅੰਡਰ-17 ਗਰੁੱਪ ਵਿਚ ਪਹਿਲਾ ਸਥਾਨ ਸਰਕਾਰੀ ਹਾਈ ਸਕੂਲ ਬੱਦੋਵਾਲ ਕਲਾਂ, ਦੂਸਰਾ ਸਥਾਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਨਾਨਗਰ ਅਤੇ ਤੀਸਰਾ ਸਥਾਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਡੇਰਾ ਬਾਬਾ ਨਾਨਕ ਨੇ ਪ੍ਰਾਪਤ ਕੀਤਾ | ਅੰਡਰ-14 ਲੜਕੀਆਂ ਦੇ ਗਰੁੱਪ ਵਿਚ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਗੜ ਨੰਗਲ ਤੇ ਦੂਸਰਾ ਸਥਾਨ ਸਰਕਾਰੀ ਹਾਈ ਸਕੂਲ ਚੱਕ ਸ਼ਰੀਫ ਨੇ ਪ੍ਰਾਪਤ ਕੀਤਾ | ਇਸ ਮੌਕੇ ਤਰਲੋਕ ਸਿੰਘ, ਸਤਨਾਮ ਸਿੰਘ, ਗਗਨਦੀਪ ਸਿੰਘ, ਜਤਿੰਦਰਬੀਰ ਸਿੰਘ, ਹਰਮਨਜੋਤ ਸਿੰਘ ਬੱਲ, ਜਗਸੀਰ ਸਿੰਘ, ਸ਼੍ਰੀ ਅਸ਼ੋਕ ਭਗਤ, ਪ੍ਰੇਮਪਾਲ ਸਿੰਘ, ਨਵਦੀਪ ਸਿੰਘ, ਯਾਦਵਿੰਦਰ ਸਿੰਘ, ਇਕਬਾਲ ਸਿੰਘ, ਜਸਵਿੰਦਰ ਸਿੰਘ, ਸਰਬਜੀਤ ਸਿੰਘ ਤੇ ਸ਼ਮਸ਼ੇਰ ਸਿੰਘ ਤੇ ਸਰਕਾਰੀ ਪੀ.ਐੱਮ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਪੁਰਾ ਧੰਦੋਈ ਦਾ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਸ੍ਰੀ ਨਾਮਦੇਵ ਦਰਬਾਰ ਘੁਮਾਣ ਵਿਖੇ ਸਮਾਗਮ ਕਰਵਾਏ <... ਅਗਲੀ ਖ਼ਬਰ ਦੀਵਾਲੀ ਤੋਂ ਪਹਿਲਾਂ ਜੀ.ਐਸ.ਟੀ. 'ਚ ਰਾਹਤ ਦੇ ਕੇ ਕੇਂਦਰ ਸਰਕਾਰ ਨੇ ਆਮ ਵਰਗ ਦਾ ਦਿਲ ਜਿੱਤਿਆ-ਭਾਜਪਾ ਆਗੂ
Ad Position 24