23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਆਮ ਆਦਮੀ ਪਾਰਟੀ ਦੇ ਐਸ. ਸੀ. ਵਿੰਗ ਦੇ ਨਵੇਂ ਅਹੁਦੇਦਾਰਾਂ ਨੰੂ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 28-09-2025
ਪਠਾਨਕੋਟ, 27 ਸਤੰਬਰ (ਸੰਧੂ)-ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਦਫ਼ਤਰ ਵਿਖੇ ਜਿਲਾ ਪ੍ਰਧਾਨ ਅਮਨਦੀਪ ਸਿੰਘ ਸੰਧੂ ਵਲੋਂ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਪਾਰਟੀ ਦੇ ਐਸ.ਸੀ ਵਿੰਗ ਦੇ ਨਵੇਂ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਸੰਧੂ ਨੇ ਰਮੇਸ਼ ਕੂਕ ਨੂੰ ਹਲਕਾ ਕੋਆਰਡੀਨੇਟਰ ਪਠਾਨਕੋਟ, ਮੁਕੇਸ਼ ਕੁਮਾਰ ਨੂੰ ਹਲਕਾ ਕੋਆਰਡੀਨੇਟਰ ਭੋਆ ਅਤੇ ਰਾਜਿੰਦਰ ਕੁਮਾਰ ਨੂੰ ਹਲਕਾ ਕੋਆਰਡੀਨੇਟਰ ਸੁਜਾਨਪੁਰ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦਾ ਸਨਮਾਨ ਕੀਤਾ | ਸਮਾਗਮ ਦੌਰਾਨ ਐਸ.ਸੀ ਵਿੰਗ ਦੇ ਮਾਝਾ ਜ਼ੋਨ ਦੇ ਇੰਚਾਰਜ ਠੇਕੇਦਾਰ ਅਮਰਜੀਤ ਸਿੰਘ, ਐਸ.ਸੀ ਵਿੰਗ ਦੇ ਜ਼ਿਲ੍ਹਾ ਇੰਚਾਰਜ ਰੌਸ਼ਨ ਲਾਲ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਮੌਜੂਦ ਰਹੇ | ਇਸ ਮੌਕੇ ਨਵ-ਨਿਯੁਕਤ ਕੋਆਰਡੀਨੇਟਰ ਨੇ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੇ ਕੰਮ ਨੂੰ ਪੂਰੀ ਮਿਹਨਤ, ਇਮਾਨਦਾਰੀ ਅਤੇ ਸਮਰਪਣ ਨਾਲ ਕਰਦੇ ਹੋਏ ਆਮ ਆਦਮੀ ਪਾਰਟੀ ਦਾ ਨਾਮ ਹੋਰ ਰੌਸ਼ਨ ਕਰਨਗੇ | ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਸੰਧੂ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਸ਼ਾਮਿਲ ਹੋਣ ਨਾਲ ਪੂਰੀ ਟੀਮ ਵਿਚ ਨਵਾਂ ਉਤਸ਼ਾਹ ਅਤੇ ਜੋਸ਼ ਆਇਆ ਹੈ | ਉਨ੍ਹਾਂ ਨੇ ਭਰੋਸਾ ਜਿਤਾਇਆ ਕਿ ਇਹ ਨਵੇਂ ਇੰਚਾਰਜ ਆਪਣੀ ਜ਼ਿੰਮੇਵਾਰੀ ਬਖ਼ੂਬੀ ਨਿਭਾਉਣਗੇ ਅਤੇ ਪਾਰਟੀ ਦੀਆਂ ਉਮੀਦਾਂ 'ਤੇ ਖਰੇ ਉੱਤਰਨਗੇ |
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਕਟਾਰੂਚੱਕ ਨੇ 1 ਕਰੋੜ 13 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਦੋ ਸੜਕਾਂ ਦੇ ਰੱਖੇ ਨੀਂਹ ਪੱਥਰ ਅਗਲੀ ਖ਼ਬਰ ਏ. ਐਂਡ. ਐਮ. ਜੇਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਅਥਲੈਟਿਕਸ ਮੀਟ 'ਚ ਸ਼ਾਨਦਾਰ ਪ੍ਰਦਰਸ਼ਨ
Ad Position 24