ਪਠਾਨਕੋਟ, 27 ਸਤੰਬਰ (ਸੰਧੂ)-ਮੋਂਟੇਸਰੀ ਕੈਂਬਰਿਜ ਸਕੂਲ ਪਠਾਨਕੋਟ ਨੇ 12ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੀ ਮੇਜ਼ਬਾਨੀ ਕੀਤੀ ਹੈ | ਉੱਭਰਦੇ ਖਿਡਾਰੀਆਂ ਨੇ ਆਪਣੇ ਅਸਾਧਾਰਨ ਹੁਨਰ ਦਾ ਪ੍ਰਦਰਸ਼ਨ ਕਰਦਿਆਂ ਮਾਹੌਲ ਨੰੂ ਊਰਜਾ, ਉਤਸ਼ਾਹ ਤੇ ਖੇਡ ਭਾਵਨਾ ਨਾਲ ਭਰ ਦਿੱਤਾ | ਸੰਸਥਾ ਦੀ ਸ਼ਾਨ ਵਿਚ ਵਾਧਾ ਕਰਦੇ ਹੋਏ ਪਠਾਨਕੋਟ ਜ਼ੋਨ ਨੇ ਸੋਨ ਤਗਮਾ ਜਿੱਤਿਆ ਜੋ ਕਿ ਪੂਰੀ ਟੀਮ ਲਈ ਇਕ ਸ਼ਾਨਦਾਰ ਪ੍ਰਾਪਤੀ ਸੀ | ਇਸ ਸਮਾਗਮ ਦੀ ਮੁੱਖ ਗੱਲ ਦੋ ਪ੍ਰਤਿਭਾਸ਼ਾਲੀ ਐਮ.ਸੀ.ਐਸ ਵਿਦਿਆਰਥੀਆਂ ਸੁਸ਼ਾਂਤ ਸਿੰਘ ਅਤੇ ਅਰਨਵ ਸੱਗੀ ਦਾ ਸ਼ਾਨਦਾਰ ਪ੍ਰਦਰਸ਼ਨ ਸੀ, ਜਿਨ੍ਹਾਂ ਨੂੰ ਰਾਸ਼ਟਰੀ ਪੱਧਰ 'ਤੇ ਸਕੂਲ ਦੀ ਨੁਮਾਇੰਦਗੀ ਕਰਨ ਲਈ ਚੁਣਿਆ ਗਿਆ ਜੋ ਕਿ ਸਕੂਲ ਲਈ ਵੱਡਾ ਸਨਮਾਨ ਹੈ | ਚੇਅਰਮੈਨ ਵਿਨੋਦ ਮਹਾਜਨ, ਵਾਈਸ ਚੇਅਰਮੈਨ ਆਕਾਸ਼ ਮਹਾਜਨ ਅਤੇ ਪਿ੍ੰਸੀਪਲ ਰਸ਼ਮੀ ਆਹਲੂਵਾਲੀਆ ਨੇ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਸਾਰੇ ਵਿਦਿਆਰਥੀਆਂ ਨੂੰ ਅਕਾਦਮਿਕ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਉੱਤਮਤਾ ਲਈ ਯਤਨਸ਼ੀਲ ਰਹਿਣ ਲਈ ਉਤਸ਼ਾਹਿਤ ਕੀਤਾ | ਇਸ ਸ਼ਾਨਦਾਰ ਸਫਲਤਾ ਦੇ ਨਾਲ ਮੋਂਟੇਸਰੀ ਕੈਂਬਰਿਜ ਸਕੂਲ ਨੇ ਇਕ ਵਾਰ ਫਿਰ ਪ੍ਰਤਿਭਾ ਨੂੰ ਪਾਲਨ ਅਤੇ ਭਵਿੱਖ ਦੇ ਚੈਂਪੀਅਨ ਬਣਾਉਣ ਪ੍ਰਤੀ ਆਪਣੀ ਵਚਨਬੱਧਤਾ ਸਾਬਤ ਕੀਤੀ ਹੈ |