23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

12ਵੇਂ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 28-09-2025
ਪਠਾਨਕੋਟ, 27 ਸਤੰਬਰ (ਸੰਧੂ)-ਸਿੱਖਿਆ ਵਿਭਾਗ ਵਲੋਂ ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਾਜੇਸ਼ ਕੁਮਾਰ ਦੀ ਅਗਵਾਈ, ਜ਼ਿਲ੍ਹਾ ਖੇਡ ਕੋਆਰਡੀਨੇਟਰ ਅਰੁਣ ਕੁਮਾਰ ਦੀ ਪ੍ਰਧਾਨਗੀ ਅਤੇ ਜ਼ਿਲ੍ਹਾ ਅਥਲੈਟਿਕਸ ਇੰਚਾਰਜ ਸੁਰੇਸ਼ ਕੁਮਾਰ ਦੀ ਨਿਗਰਾਨੀ ਹੇਠ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲੇ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਸੀਨੀਅਰ ਉਪ ਪ੍ਰਧਾਨ ਪਿ੍ੰਸੀਪਲ ਬਲਵਿੰਦਰ ਸੈਣੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਪ੍ਰਬੰਧਕਾਂ ਨੇ ਮੁੱਖ ਮਹਿਮਾਨ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ | ਜ਼ਿਲ੍ਹਾ ਖੇਡ ਕੋਆਰਡੀਨੇਟਰ ਅਰੁਣ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵੱਡੀ ਗਿਣਤੀ ਵਿਚ ਖਿਡਾਰੀਆਂ ਨੇ ਅੰਡਰ 14, 17 ਅਤੇ 19 ਲੜਕੇ ਅਤੇ ਲੜਕੀਆਂ ਲਈ 12ਵੇਂ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲੇ ਵਿਚ ਹਿੱਸਾ ਲਿਆ | ਉਨ੍ਹਾਂ ਦੱਸਿਆ ਕਿ ਮੁਕਾਬਲੇ ਵਿਚ ਸ਼ਾਟ ਪੁੱਟ, ਜੈਵਲਿਨ ਥ੍ਰੋ, ਡਿਸਕਸ ਥ੍ਰੋ, ਲੰਬੀ ਛਾਲ, 100 ਮੀਟਰ, 200 ਮੀਟਰ, 400 ਮੀਟਰ, 800 ਮੀਟਰ ਰਿਲੇਅ, 1500 ਮੀਟਰ ਰਿਲੇਅ ਅਤੇ 3000 ਮੀਟਰ ਦੌੜ ਸਮੇਤ ਹੋਰ ਮੁਕਾਬਲੇ ਵੀ ਕਰਵਾਏ ਗਏ | ਮੁੱਖ ਮਹਿਮਾਨ ਪਿ੍ੰਸੀਪਲ ਬਲਵਿੰਦਰ ਸੈਣੀ ਨੇ ਦੱਸਿਆ ਕਿ ਜ਼ਿਲ੍ਹਾ ਖੇਡ ਕੋਆਰਡੀਨੇਟਰ ਅਰੁਣ ਕੁਮਾਰ ਦੀ ਨਿਗਰਾਨੀ ਹੇਠ ਜ਼ਿਲ੍ਹੇ ਦੇ ਸਾਰੇ ਸਰੀਰਕ ਸਿੱਖਿਆ ਅਧਿਆਪਕ ਉੱਚ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਮੌਕੇ ਮਿਲਣ ਨੂੰ ਯਕੀਨੀ ਬਣਾਉਣ ਲਈ ਮਿਹਨਤ ਨਾਲ ਮੁਕਾਬਲੇ ਕਰਵਾ ਰਹੇ ਹਨ | ਉਨ੍ਹਾਂ ਕਿਹਾ ਕਿ ਸਰੀਰਕ ਸਿੱਖਿਆ ਅਧਿਆਪਕ ਮੌਸਮ ਦੀ ਪ੍ਰਵਾਹ ਕੀਤੇ ਬਿਨਾਂ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ | ਅੰਤ ਵਿਚ ਮੁੱਖ ਮਹਿਮਾਨ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅੰਮਿ੍ਤਪਾਲ ਕੌਰ, ਪੂਜਾ ਪਠਾਨੀਆ, ਪਰਵੀਨ ਬਾਲਾ, ਰਜਨੀ, ਸੰਦੀਪ ਕੁਮਾਰ, ਸ਼ਿਖਾ, ਨਰੇਸ਼ ਬਾਲਾ, ਰਜਨੀਸ਼, ਮੌਸਮੀ ਅਰੋੜਾ, ਰਿੰਪੀ, ਗੁਰਜੀਤ, ਕੁਲਵਿੰਦਰ ਸਿੰਘ, ਦਲਬੀਰ ਸਿੰਘ, ਸੰਜੀਵ ਸ਼ਰਮਾ, ਅਵਤਾਰ ਸਿੰਘ, ਮਦਨ ਲਾਲ, ਅਮਰਜੀਤ ਸਿੰਘ, ਅਸ਼ਵਨੀ ਕੁਮਾਰ, ਨਾਨਕ ਸਿੰਘ, ਗੁਰਨਾਮ, ਰਮੇਸ਼, ਮਨਜੀਤ ਸਿੰਘ, ਵਿਕਰਮ, ਅਜੇ, ਰਾਜ ਕੁਮਾਰ ਅਤੇ ਹੋਰ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਰਾਜਿੰਦਰ ਧੀਮਾਨ ਪੀ. ਐਸ. ਐਸ. ਐਫ. ਪੈਨਸ਼ਨਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਬਣੇ ਅਗਲੀ ਖ਼ਬਰ ਮੋਂਟੇਸਰੀ ਕੈਂਬਰਿਜ ਸਕੂਲ ਨੇ 12ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੀ ਕੀਤੀ ਮੇਜ਼ਬਾਨੀ
Ad Position 24