23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸ੍ਰੀ ਰਾਮ ਕਲਾ ਮੰਚ ਲੋਕਾਂ ਨੂੰ ਭਗਵਾਨ ਰਾਮ ਦੇ ਆਦਰਸ਼ਾਂ ਦੀ ਪਾਲਣਾ ਕਰਨ ਲਈ ਕਰ ਰਿਹਾ ਪ੍ਰੇਰਿਤ-ਵਿਕਰਮ ਮਹਾਜਨ

Ad Position 21
No active advertisement
ਅਜੀਤ ਡੈਸਕ 28-09-2025
ਪਠਾਨਕੋਟ, 27 ਸਤੰਬਰ (ਸੰਧੂ)-ਸ੍ਰੀ ਰਾਮ ਕਲਾ ਮੰਚ ਵਲੋਂ ਪਠਾਨਕੋਟ ਦੇ ਸੰੁਦਰ ਨਗਰ ਸਥਿਤ ਸ਼ਹੀਦ ਚੰਦਰ ਸ਼ੇਖਰ ਆਜ਼ਾਦ ਪਾਰਕ ਵਿਖੇ ਪ੍ਰਧਾਨ ਜਸਵੀਰ ਸਿੰਘ ਅਤੇ ਡਾਇਰੈਕਟਰ ਪੰਕਜ ਚੌਧਰੀ ਦੀ ਪ੍ਰਧਾਨਗੀ ਹੇਠ ਸ਼ਰਧਾ ਨਾਲ ਰਾਮ-ਲੀਲ੍ਹਾ ਦਾ ਆਯੋਜਨ ਕੀਤਾ ਜਾ ਰਿਹਾ ਹੈ | ਪੰਜਵੀਂ ਰਾਤ ਦੌਰਾਨ ਹਜ਼ਾਰਾਂ ਲੋਕ ਦਿ੍ਸ਼ ਦੇਖਣ ਲਈ ਇਕੱਠੇ ਹੋਏ | ਇਸ ਮੌਕੇ ਮੰਚ ਦੇ ਸਰਪ੍ਰਸਤ ਅਤੇ ਸੀਨੀਅਰ ਡਿਪਟੀ ਮੇਅਰ ਵਿਕਰਮ ਮਹਾਜਨ ਨੇ ਕਿਹਾ ਕਿ ਭਗਵਾਨ ਸ੍ਰੀ ਰਾਮ ਦੇ ਬਨਵਾਸ ਦੇ ਦਿ੍ਸ਼ ਨੇ ਲੋਕਾਂ ਦੇ ਦਿਲਾਂ ਨੂੰ ਛੂਹ ਲਿਆ | ਉਨ੍ਹਾਂ ਕਿਹਾ ਕਿ ਉਹ ਬਜ਼ੁਰਗਾਂ ਅਤੇ ਬੱਚਿਆਂ ਸਮੇਤ ਸਾਰਿਆਂ ਨੂੰ ਸਮੇਂ-ਸਮੇਂ 'ਤੇ ਨੌਜਵਾਨ ਪੀੜ੍ਹੀ ਨੂੰ ਯਾਦ ਦਿਵਾਉਣ ਦੀ ਤਾਕੀਦ ਕਰਨਾ ਚਾਹੁੰਦੇ ਹਨ ਕਿ ਦੋਸਤੀ ਉਨ੍ਹਾਂ ਲੋਕਾਂ ਵਿਚਕਾਰ ਹੋਣੀ ਚਾਹੀਦੀ ਹੈ ਜੋ ਆਪਣੇ ਵਿਵਹਾਰ ਅਤੇ ਦਿਲ ਵਿਚ ਇਮਾਨਦਾਰ ਹਨ | ਉਨ੍ਹਾਂ ਕਿਹਾ ਕਿ ਰਾਮਾਇਣ ਦੇ ਮੰਚਨ ਦੌਰਾਨ ਸ੍ਰੀ ਰਾਮ ਕਲਾ ਮੰਚ ਲੋਕਾਂ ਨੂੰ ਭਗਵਾਨ ਰਾਮ ਦੇ ਆਦਰਸ਼ਾਂ ਦੀ ਪਾਲਨਾ ਕਰਨ ਅਤੇ ਰਾਮਾਇਣ ਦੇ ਪਾਤਰਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਤ ਕਰ ਰਿਹਾ ਹੈ | ਇਸ ਮੌਕੇ ਖ਼ਜ਼ਾਨਚੀ ਰਾਜੀਵ ਚੌਧਰੀ, ਸਾਹਿਲ ਚੌਧਰੀ, ਵਿਸ਼ੂ, ਸ਼ੇਖਰ ਚੌਧਰੀ, ਰਮਨ ਡੋਗਰਾ, ਮਨੋਹਰ ਲਾਲ ਸਭਾ, ਨਰਿੰਦਰ ਕੁਮਾਰ, ਰਾਹੁਲ ਵਰਮਾ, ਰਾਕੇਸ਼ ਸ਼ਰਮਾ, ਕਰਨਪ੍ਰੀਤ ਲਵਲੀ, ਲਾਲੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਪਿੰਡਾਂ ਅੰਦਰ ਮੁਫ਼ਤ ਮੈਗਾ ਮੈਡੀਕਲ ਕੈਂਪ ਲਗਾ ਕੇ ਲੋਕਾਂ ਨੂੰ ਦਿੱਤੀ ਜਾ ਰਹੀ ਹੈ ਰਾਹਤ ਅਗਲੀ ਖ਼ਬਰ ਦੀਨ-ਦਿਆਲ ਉਪਾਧਿਆਇ ਦੇ ਜਨਮ ਦਿਨ 'ਤੇ ਨਾਲਾ ਪਿੰਡ ਵਿਖੇ ਸਫ਼ਾਈ ਮੁਹਿੰਮ ਚਲਾਈ
Ad Position 24