ਬਟਾਲਾ, 27 ਸਤੰਬਰ (ਸਤਿੰਦਰ ਸਿੰਘ)-ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀਆਂ ਅੰਡਰ-19 ਟੀਮ ਦੀਆਂ ਵਿਦਿਆਰਥਣਾਂ ਅਨੰਨਿਆ ਅਤੇ ਹਿਮਾਨੀ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ ਪੱਧਰੀ ਬੈਡਮਿੰਟਨ ਟੂਰਨਾਮੈਂਟ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ | ਇਸ ਪ੍ਰਾਪਤੀ 'ਤੇ ਸਕੂਲ ਚੇਅਰਮੈਨ ਸ੍ਰੀ ਅਰਵਿੰਦ ਖੋਸਲਾ, ਪ੍ਰਧਾਨ ਸ੍ਰੀ ਅਜੇ ਖੋਸਲਾ, ਪਿ੍ੰਸੀਪਲ ਡਾ. ਬਿੰਦੂ ਭੱਲਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨਾਂ ਨੂੰ ਭਵਿੱਖ ਵਿਚ ਵੀ ਖੇਡਾਂ ਵਿਚ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਆ | ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ, ਸਮਰਪਣ ਅਤੇ ਟੀਮ ਭਾਵਨਾ ਵਿਦਿਆਰਥੀਆਂ ਨੂੰ ਅੱਗੇ ਲੈ ਕੇ ਜਾਂਦੀ ਹੈ | ਉਨ੍ਹਾਂ ਵਿਦਿਆਰਥੀਆਂ ਤੋਂ ਨਿਰੰਤਰਵਾਦੀ ਆਪ ਦਰਸ਼ਨ ਦੀ ਉਮੀਦ ਪ੍ਰਗਟ ਕੀਤੀ | ਉਨ੍ਹਾਂ ਜੇਤੂ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚ ਸ: ਤਰਲੋਕ ਸਿੰਘ, ਰਾਜਬੀਰ ਸਿੰਘ ਤੇ ਸ੍ਰੀਮਤੀ ਸ੍ਰੇਸ਼ਟਾ ਸ਼ਰਮਾ ਦੀ ਸ਼ਾਨਦਾਰ ਸਿਖਲਾਈ ਅਤੇ ਮਾਰਗ ਦਰਸ਼ਨ ਲਈ ਸ਼ਾਲਾਘਾ ਕੀਤ | ਉਨ੍ਹਾਂ ਕਿਹਾ ਕਿ ਖੇਡਾਂ ਵਿਚ ਅਜਿਹੀਆਂ ਪ੍ਰਾਪਤੀਆਂ ਨਾ ਸਿਰਫ਼ ਵਿਦਿਆਰਥੀ ਦੇ ਸਰੀਰਕ ਵਿਕਾਸ ਵਿਚ ਯੋਗਦਾਨ ਪਾਉਂਦੀਆਂ ਹਨ, ਸਗੋਂ ਉਨ੍ਹਾਂ ਦੇ ਆਤਮ ਵਿਸ਼ਵਾਸ ਨੂੰ ਵੀ ਵਧਾਉਂਦੀਆਂ ਹਨ | ਅਜਿਹੇ ਟੂਰਨਾਮੈਂਟ ਵਿਦਿਆਰਥੀਆਂ ਨੂੰ ਆਪਣੀ ਸਮਰੱਥਾ ਤੇ ਦਿ੍ੜਤਾ ਦਾ ਪ੍ਰਦਰਸ਼ਨ ਕਰਨ ਲਈ ਇਕ ਵਧੀਆ ਪਲੇਟਫਾਰਮ ਪ੍ਰਦਾਨ ਕਰਦੇ ਹਨ | ਸਕੂਲ ਪ੍ਰਸ਼ਾਸਨ ਨੇ ਵੀ ਵਿਦਿਆਰਥੀਆਂ ਨੂੰ ਭਵਿੱਖ ਵਿਚ ਅਜਿਹੇ ਖੇਡ ਮੁਕਾਬਲਿਆਂ 'ਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ |