23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਇਕ ਦਰਜਨ ਦਿਹਾਤੀ ਪਿੰਡਾਂ ਦੀਆਂ ਸੰਪਰਕਾਂ ਸੜਕਾਂ ਟੁੱਟੀਆਂ-ਲੋਕਾਂ ਨੇ ਮੁਰੰਮਤ ਦੀ ਕੀਤੀ ਮੰਗ

Ad Position 21
No active advertisement
ਅਜੀਤ ਡੈਸਕ 28-09-2025
ਗੁਰਦਾਸਪੁਰ, 27 ਸਤੰਬਰ (ਅਸ਼ੋਕ ਸ਼ਰਮਾ)-ਗੁਰਦਾਸਪੁਰ ਨਾਲ ਲੱਗਦੇ ਇਕ ਦਰਜਨ ਦੇ ਕਰੀਬ ਪਿੰਡਾਂ ਦੀਆਂ ਸੰਪਰਕ ਸੜਕਾਂ ਦੀ ਹਾਲਤ ਬੇਹੱਦ ਖਸਤਾ ਹੋਈ ਪਈ ਹੈ, ਜਿਨ੍ਹਾਂ ਦੀ ਪਿਛਲੇ 6 ਸਾਲ ਤੋਂ ਕੋਈ ਮੁਰੰਮਤ ਨਹੀਂ ਹੋਈ | ਹੁਣ ਡੂੰਘੇ-ਡੂੰਘੇ ਟੋਇਆਂ ਕਾਰਨ ਇਲਾਕੇ ਦੇ ਲੋਕਾਂ ਦਾ ਜੀਵਨ ਦੁੱਭਰ ਹੋਇਆ ਪਿਆ ਹੈ | ਇਸ ਸਬੰਧੀ ਇਲਾਕੇ ਦੇ ਮੋਹਤਬਰਾਂ ਨੇ ਆਪਣੇ ਨਾਂਅ ਗੁਪਤ ਰੱਖਣ ਦੀ ਸ਼ਰਤ ਵਿਚ ਦੱਸਿਆ ਕਿ ਪਿੰਡ ਬਰਿਆਰ ਤੋਂ ਮਚਲਾ, ਕੌਂਟਾ, ਗਾਦੜੀਆਂ ਅਤੇ ਮੋਖੇ ਦੀ ਸੰਪਰਕ ਸੜਕ 'ਚ ਡੂੰਘੇ ਟੋਇਆਂ ਕਾਰਨ ਲੋਕਾਂ ਦਾ ਪੈਦਲ ਚੱਲਣਾ ਵੀ ਮੁਸ਼ਕਿਲ ਹੋ ਗਿਆ ਹੈ | ਇਸ ਸੜਕ 'ਤੇ ਰੋਜ਼ਾਨਾ ਜਾਣ ਵਾਲੇ ਸਕੂਲ ਵਿਦਿਆਰਥੀ, ਮੁਲਾਜ਼ਮ ਅਤੇ ਆਮ ਲੋਕਾਂ ਨੰੂ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਸੜਕ ਵਿਚ ਪਏ ਟੋਇਆਂ 'ਚ ਮੋਟਰਸਾਈਕਲ ਆਦਿ ਡਿੱਗਣ ਨਾਲ ਲੋਕ ਗੰਭੀਰ ਜ਼ਖ਼ਮੀ ਵੀ ਹੋਏ ਹਨ | ਉਨ੍ਹਾਂ ਦੱਸਿਆ ਕਿ ਇਹ ਮਾਮਲਾ ਹਲਕਾ ਇੰਚਾਰਜ ਤੇ ਵਿਧਾਇਕਾ ਦੇ ਧਿਆਨ ਵਿਚ ਲਿਆਉਣ ਦੇ ਬਾਵਜੂਦ ਵੀ ਹੱਲ ਨਹੀਂ ਹੋਇਆ | ਜਿਸ ਕਰਕੇ ਇਲਾਕੇ ਦੇ ਲੋਕਾਂ ਦਾ ਮੌਜੂਦਾ ਸਰਕਾਰ ਪ੍ਰਤੀ ਭਾਰੀ ਰੋਸ ਹੈ | ਉਨ੍ਹਾਂ ਦੱਸਿਆ ਕਿ ਹੁਣ ਝੋਨੇ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ, ਟਰੈਕਟਰ ਟਰਾਲੀਆਂ ਲੋਡ ਕਰਕੇ ਇਨ੍ਹਾਂ ਸੜਕਾਂ ਤੋਂ ਲੰਘਣਾ ਔਖਾ ਹੋ ਜਾਵੇਗਾ, ਜਿਸ ਕਰਕੇ ਵਾਹਨਾਂ ਦਾ ਭਾਰੀ ਨੁਕਸਾਨ ਹੋਵੇਗਾ | ਉਨ੍ਹਾਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਪਾਸੋਂ ਮੰਗ ਕੀਤੀ ਕਿ ਸੰਪਰਕ ਸੜਕ ਦੀ ਹਾਲਤ ਸੁਧਾਰਨ ਵਾਸਤੇ ਸਬੰਧਿਤ ਵਿਭਾਗ ਨੰੂ ਤੁਰੰਤ ਨਿਰਦੇਸ਼ ਜਾਰੀ ਕੀਤੇ ਜਾਣ, ਜਿਸ ਨਾਲ ਇਲਾਕੇ ਦੇ ਲੋਕਾਂ ਨੰੂ ਟੁੱਟੀਆਂ ਸੜਕਾਂ ਤੋਂ ਰਾਹਤ ਮਿਲ ਸਕੇ |
Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਡੀ. ਸੀ. ਦਫ਼ਤਰ ਮੂਹਰੇ ਧਰਨਾ ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਦੇ ਸਾਮਾਨ ਸਮੇਤ ਇਕ ਗਿ੍ਫ਼ਤਾਰ
Ad Position 24