23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਜਾਗਰੂਕਤਾ ਵੈਨਾਂ ਨੂੰ ਦਿਖਾਈ ਹਰੀ ਝੰਡੀ

Ad Position 21
No active advertisement
ਅਜੀਤ ਡੈਸਕ 28-09-2025
ਗੁਰਦਾਸਪੁਰ, 27 ਸਤੰਬਰ (ਚੱਕਰਾਜਾ)-ਮਾਣਯੋਗ ਨੈਸ਼ਨਲ ਗਰੀਨ ਟਿ੍ਬਿਊਨਲ ਨਵੀਂ ਦਿੱਲੀ ਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪੂਰਨ ਪਾਬੰਦੀ ਲਗਾਈ ਹੈ | ਇਸ ਮੰਤਵ ਲਈ ਜ਼ਿਲ੍ਹੇ 'ਚ ਝੋਨੇ ਦੀ ਕਟਾਈ ਉਪਰੰਤ ਫ਼ਸਲੀ ਰਹਿੰਦ ਖੂੰਹਦ ਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦੀਆਂ 3 ਮੋਬਾਈਲ ਵੈਨਾਂ ਅੱਜ ਤੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ 'ਚ ਜਾਣਗੀਆਂ ਜੋ ਕਿਸਾਨਾਂ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਨਗੀਆਂ | ਇਨ੍ਹਾਂ ਵੈਨਾਂ ਨੂੰ ਅੱਜ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ: ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐਮ ਦੀਨਾਨਗਰ ਜਸਪਿੰਦਰ ਸਿੰਘ ਭੁੱਲਰ, ਡੀ.ਟੀ.ਓ ਨਵਜੋਤ ਸ਼ਰਮਾ, ਮੁੱਖ ਖੇਤੀਬਾੜੀ ਅਫ਼ਸਰ ਡਾ: ਅਮਰੀਕ ਸਿੰਘ ਸਮੇਤ ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ | ਇਸ ਮੌਕੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ | ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਜ਼ਮੀਨ ਦੀ ਉਪਜਾਊ ਸ਼ਕਤੀ 'ਤੇ ਮਾੜਾ ਪ੍ਰਭਾਵ ਪੈਂਦਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿਚ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਾਤਰਾ 'ਚ ਖੇਤੀ ਮਸ਼ੀਨਰੀ ਉਪਲਬਧ ਹੈ ਤੇ ਪਿੰਡ ਵਾਈਜ਼ ਖੇਤੀ ਸੰਦਾਂ ਦੀ ਵੰਡ ਕਰ ਦਿੱਤੀ ਗਈ ਹੈ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨੂੰ ਸਾੜਨ ਦੇ ਨੁਕਸਾਨਾਂ ਬਾਰੇ ਤਿਆਰ ਕੀਤਾ ਪੋਸਟਰ ਵੀ ਰਿਲੀਜ਼ ਕੀਤਾ | ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ: ਅਮਰੀਕ ਸਿੰਘ ਨੇ ਵੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ |
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਸੁਰੱਖਿਆ ਸੁਸਾਇਟੀ ਤੇ ਭਾਰਤ ਵਿਕਾਸ ਪ੍ਰੀਸ਼ਦ ਨੇ ਯੂਨੀਵਰਸਿਟੀ ਵਿਖੇ ਤਿਆਰ ਕੀਤਾ ਹਰਬਲ ਗਾਰਡਨ ਅਗਲੀ ਖ਼ਬਰ ਚੜ੍ਹਦੀ ਕਲਾ ਫਾਊਾਡੇਸ਼ਨ ਨੇ ਹੜ੍ਹ ਕਾਰਨ ਟੁੱਟੇ ਪੁਲ ਨੰੂ ਬਣਾ ਕੇ ਆਵਾਜਾਈ ਕਰਵਾਈ ਸ਼ੁਰੂ
Ad Position 24