ਗੁਰਦਾਸਪੁਰ, 27 ਸਤੰਬਰ (ਪੰਕਜ ਸ਼ਰਮਾ)-ਸ੍ਰੀ ਸਨਾਤਨ ਚੇਤਨਾ ਮੰਚ ਦੀ ਮੀਟਿੰਗ ਪ੍ਰਧਾਨ ਅਨੂ ਗੰਡੋਤਰਾ ਦੀ ਪ੍ਰਧਾਨਗੀ ਹੇਠ ਹਨੂੰਮਾਨ ਮੰਦਿਰ ਵਿਖੇ ਹੋਈ | ਇਸ ਮੌਕੇ ਆਗੂਆਂ ਨੇ ਫ਼ੈਸਲਾ ਲਿਆ ਕਿ ਇਸ ਵਾਰ ਵੀ ਦੀਪ ਉਤਸਵ ਦੀਵਾਲੀ ਧੂਮਧਾਮ ਨਾਲ ਮਨਾਈ ਜਾਏਗੀ | ਅਨੂ ਗੰਡੋਤਰਾ ਨੇ ਦੱਸਿਆ ਕਿ ਸ਼ਹਿਰ ਦਾ ਦਿਲ ਕਹੇ ਜਾਣ ਵਾਲੇ ਹਨੰੂਮਾਨ ਚੌਕ 'ਚ ਦੀਵਾਲੀ ਦੇ ਤਿਉਹਾਰ 'ਤੇ 18 ਅਕਤੂਬਰ ਨੂੰ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਹਿੱਸਾ ਲੈਣ ਲਈ ਸਾਰੇ ਸ਼ਹਿਰ ਵਾਸੀਆਂ ਨੂੰ ਸੱਦਾ ਦਿੱਤਾ ਜਾਵੇਗਾ | ਇਸ ਮੌਕੇ ਹਨੰੂਮਾਨ ਚੌਕ ਨੂੰ 11000 ਤੋਂ ਵੱਧ ਦੀਵਿਆਂ ਨਾਲ ਜਗਮਗਾਇਆ ਜਾਵੇਗਾ ਤੇ ਸੁੰਦਰ ਲਾਈਟਾਂ ਨਾਲ ਸਜਾਇਆ ਜਾਏਗਾ | ਸਮਾਗਮ ਦੌਰਾਨ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ ਅਤੇ ਸ਼ਹਿਰ ਦੀਆਂ ਪ੍ਰਮੁੱਖ ਧਾਰਮਿਕ ਹਸਤੀਆਂ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੂੰ ਸਨਮਾਨਿਤ ਕੀਤਾ ਜਾਵੇਗਾ | ਅਨੂ ਗੰਡੋਤਰਾ ਨੇ ਦੱਸਿਆ ਕਿ ਸ੍ਰੀ ਸਨਾਤਨ ਚੇਤਨਾ ਮੰਚ ਦਾ ਮਕਸਦ ਪੁਰਾਣੀ ਤੇ ਸਨਾਤਨੀ ਭਾਰਤੀ ਵਿਰਾਸਤ ਨੂੰ ਜਿੰਦਾ ਰੱਖਣਾ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਇਸ ਤੋਂ ਜਾਣੂ ਕਰਵਾਉਣਾ ਹੈ, ਕਿਉਂਕਿ ਆਧੁਨਿਕਤਾ ਦੀ ਦੌੜ 'ਚ ਭਾਰਤ ਦੇ ਲੋਕ ਵਿਸ਼ੇਸ਼ ਕਰਕੇ ਨੌਜਵਾਨ ਪੀੜ੍ਹੀ ਆਪਣੇ ਸੱਭਿਅਤਾ ਤੇ ਸੰਸਕਿ੍ਤੀ ਨੂੰ ਭੁੱਲਦੀ ਜਾ ਰਹੀ ਹੈ | ਲਗਾਤਾਰ ਇਸੇ ਉਦੇਸ਼ ਨੂੰ ਹਾਸਲ ਕਰਨ ਲਈ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ | ਇਸ ਮੌਕੇ ਜੁਗਲ ਕਿਸ਼ੋਰ, ਸੁਭਾਸ਼ ਭੰਡਾਰੀ, ਮਮਤਾ ਗੋਇਲ, ਰੇਣੂ, ਅਸ਼ੋਕ ਮਹਾਜਨ, ਸੁਰਿੰਦਰ ਮਹਾਜਨ, ਅਤੁਲ ਮਹਾਜਨ, ਰਿੰਕੂ ਮਹਾਜਨ, ਸੰਜੀਵ ਪ੍ਰਭਾਕਰ, ਪ੍ਰਬੋਧ ਗਰੋਵਰ, ਅਸ਼ਵਨੀ ਗੁਪਤਾ, ਨਿਖਿਲ ਮਹਾਜਨ, ਮੋਹਿਤ ਅਗਰਵਾਲ, ਭਾਰਤ ਗਾਬਾ, ਪੰਡਿਤ ਵਿਸ਼ਨੂ ਸ਼ਰਮਾ, ਤਿ੍ਭੁਵਨ ਮਹਾਜਨ , ਰਿੰਕੂ ਮਹਾਜਨ, ਅਭੇ ਮਹਾਜਨ, ਵਿਸ਼ਾਲ ਅਗਰਵਾਲ, ਹੀਰੋ ਮਹਾਜਨ, ਅਨਮੋਲ ਸ਼ਰਮਾ ਆਦਿ ਹਾਜ਼ਰ ਸਨ |