ਬਹਿਰਾਮਪੁਰ, 27 ਸਤੰਬਰ (ਪ੍ਰੋ: ਬਲਬੀਰ ਸਿੰਘ ਕੋਲਾ)-ਪੁਲਿਸ ਥਾਣਾ ਬਹਿਰਾਮਪੁਰ ਅਧੀਨ ਆਉਂਦੇ ਪਿੰਡ ਝਬਕਰਾ ਦੇ ਛੱਪੜ ਵਿਚੋਂ ਇਕ ਨੌਜਵਾਨ ਦੀ ਤੈਰਦੀ ਹੋਈ ਲਾਸ਼ ਬਰਾਮਦ ਹੋਈ | ਮਿਲੀ ਜਾਣਕਾਰੀ ਅਨੁਸਾਰ ਪਿੰਡ ਦੇ ਲੋਕ ਜਦੋਂ ਸਵੇਰੇ ਖੇਤਾਂ ਨੰੂ ਜਾ ਰਹੇ ਸਨ ਤਾਂ ਉਨ੍ਹਾਂ ਨੰੂ ਛੱਪੜ ਵਿਚੋਂ ਨੌਜਵਾਨ ਦੀ ਤੈਰਦੀ ਲਾਸ਼ ਮਿਲੀ | ਜਿਸ ਦੀ ਜਾਣਕਾਰੀ ਉਨ੍ਹਾਂ ਪੁਲਿਸ ਥਾਣਾ ਬਹਿਰਾਮਪੁਰ ਨੰੂ ਦਿੱਤੀ | ਥਾਣਾ ਮੁਖੀ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਘਟਨਾ ਦਾ ਪਤਾ ਲੱਗਦਿਆਂ ਹੀ ਮੌਕੇ 'ਤੇ ਪਹੁੰਚ ਕੇ ਲਾਸ਼ ਨੰੂ ਕਬਜ਼ੇ ਵਿਚ ਲੈ ਕੇ ਲੋੜੀਂਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਨੌਜਵਾਨ ਦੀ ਪਹਿਚਾਣ ਸ਼ਸ਼ੀ ਕੁਮਾਰ ਵਾਸੀ ਨਾਭਾ ਦਾਸ ਕਾਲੋਨੀ ਝਬਕਰਾ ਵਜੋਂ ਹੋਈ ਹੈ |