23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਕੈਂਬਿ੍ਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਅਥਲੈਟਿਕਸ ਜ਼ੋਨਲ ਟੂਰਨਾਮੈਂਟ 'ਚ ਜਿੱਤੇ ਤਗਮੇ

Ad Position 21
No active advertisement
ਅਜੀਤ ਡੈਸਕ 28-09-2025
ਜੌੜਾ ਛੱਤਰਾਂ, 27 ਸਤੰਬਰ (ਪਰਮਜੀਤ ਸਿੰਘ ਘੁੰਮਣ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਦੇ ਵਿਦਿਆਰਥੀਆਂ ਨੇ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਕਰਵਾਏ ਐਥਲੈਟਿਕਸ ਜ਼ੋਨਲ ਟੂਰਨਾਮੈਂਟ 2025-26 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤਗਮਿਆਂ ਦੀ ਵਰਖਾ ਕਰ ਦਿੱਤੀ | ਵਿਦਿਆਰਥੀਆਂ ਨੇ ਕੁੱਲ ਅੱਠ ਸੋਨ, ਚਾਰ ਚਾਂਦੀ ਅਤੇ ਚਾਰ ਕਾਂਸੀ ਦੇ ਤਗਮੇ ਜਿੱਤ ਕੇ ਨਾ ਸਿਰਫ਼ ਸਕੂਲ, ਸਗੋਂ ਗੁਰਦਾਸਪੁਰ ਦਾ ਨਾਮ ਵੀ ਰੌਸ਼ਨ ਕੀਤਾ | ਨੌਵੀਂ ਜਮਾਤ ਦੇ ਵਿਦਿਆਰਥੀ ਹਰਕੀਰਤ ਸਿੰਘ ਨੇ ਰਿਲੇਅ ਦੌੜ ਵਿਚ ਸੋਨ ਤਗਮਾ, 100 ਮੀਟਰ ਦੌੜ ਵਿਚ ਚਾਂਦੀ ਅਤੇ ਲੰਬੀ ਛਾਲ ਵਿਚ ਕਾਂਸੇ ਦਾ ਤਗਮਾ ਜਿੱਤਿਆ | ਏਕਮਜੋਤ ਸਿੰਘ ਨੇ ਰਿਲੇਅ ਦੌੜ ਵਿਚ ਸੋਨ ਅਤੇ 100 ਮੀਟਰ ਦੌੜ ਵਿਚ ਕਾਂਸੀ ਦਾ ਤਗਮਾ ਜਿੱਤਿਆ | ਹੈਰੀਦੀਪ ਸਿੰਘ ਨੇ ਸ਼ਾਟਪੁੱਟ ਵਿਚ ਚਾਂਦੀ ਅਤੇ 600 ਮੀਟਰ ਦੌੜ ਵਿਚ ਕਾਂਸੇ ਦਾ ਤਗਮਾ ਜਿੱਤਿਆ | ਸੱਤਵੀਂ ਜਮਾਤ ਦੇ ਜਸ਼ਨਜੋਤ ਸਿੰਘ ਨੇ ਸ਼ਾਟਪੁੱਟ ਵਿਚ ਸੋਨ ਤਗਮਾ ਹਾਸਲ ਕੀਤਾ | ਜਦਕਿ ਮਹਿਮੂਦ ਚੌਧਰੀ ਨੇ ਵੀ ਸ਼ਾਟਪੁੱਟ ਵਿਚ ਚਾਂਦੀ ਦਾ ਤਗਮਾ ਜਿੱਤਿਆ | ਗੁਰਸ਼ਾਨਪ੍ਰੀਤ ਸਿੰਘ ਨੇ ਡਿਸਕਸ ਥ੍ਰੋ ਵਿਚ ਸੋਨ ਤਗਮਾ ਜਿੱਤ ਕੇ ਆਪਣਾ ਲੋਹਾ ਮਨਵਾਇਆ | ਇਸੇ ਤਰ੍ਹਾਂ ਦਿਲਸਹਿਜਦੀਪ ਸਿੰਘ ਨੇ ਵੀ ਡਿਸਕਸ ਥ੍ਰੋ ਵਿਚ ਸੋਨ ਤਗਮਾ ਹਾਸਲ ਕੀਤਾ ਅਤੇ ਗੁਰਪ੍ਰਤਾਪ ਸਿੰਘ ਨੇ ਰਿਲੇਅ ਦੌੜ ਵਿਚ ਸੋਨ ਤਗਮਾ ਜਿੱਤ ਕੇ ਸਕੂਲ ਲਈ ਹੋਰ ਮਾਣ ਦਾ ਪਲ ਜੋੜਿਆ | ਇਸ ਸ਼ਾਨਦਾਰ ਪ੍ਰਦਰਸ਼ਨ 'ਤੇ ਸਕੂਲ ਦੇ ਪ੍ਰਧਾਨ ਨਿਰਮਲ ਸਿੰਘ ਨਾਗੀ, ਡਾਇਰੈਕਟਰ ਰਿਸ਼ੀ ਕੋਛਰ ਅਤੇ ਪਿ੍ੰਸੀਪਲ ਸਮੀਕੀ ਕੋਛਰ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ਵਿਚ ਖੇਡਾਂ ਦੀ ਅਹਿਮ ਭੂਮਿਕਾ ਹੁੰਦੀ ਹੈ, ਕਿਉਂਕਿ ਸਰੀਰਕ ਵਿਕਾਸ ਦੇ ਨਾਲ-ਨਾਲ ਖੇਡਾਂ ਮਾਨਸਿਕ ਵਿਕਾਸ ਲਈ ਵੀ ਜ਼ਰੂਰੀਆਂ ਹਨ | ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ ਇਸ ਕਾਮਯਾਬੀ ਨਾਲ ਮਾਪਿਆਂ ਅਤੇ ਸਕੂਲ ਪਰਿਵਾਰ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਫ਼ਤਹਿ ਦਿਵਸ ਨੂੰ ਸਪਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਪਿੰਡ ਝਬਕਰਾ ਦੇ ਛੱਪੜ 'ਚੋਂ ਨੌਜਵਾਨ ਦੀ ਮਿਲੀ ਲਾਸ਼
Ad Position 24