ਸ੍ਰੀ ਹਰਿਗੋਬਿੰਦਪੁਰ, 27 ਸਤੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਇਸ ਨਗਰ ਵਿਚ ਜਿੱਤੀ ਗਈ ਦੂਸਰੀ ਜੰਗ ਦੀ ਖੁਸ਼ੀ 'ਚ ਸਾਲਾਨਾ 2 ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਦਮਦਮਾ ਸਾਹਿਬ ਵਿਖੇ ਪਹਿਲੇ ਦਿਨ ਵਿਸ਼ਾਲ ਅਲੌਕਿਕ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ, ਜੋ ਕਿ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਨਿੱਜੀ ਸਥਾਨ 'ਤੇ ਪੁੱਜ ਕੇ ਸਮਾਪਤ ਹੋਇਆ | ਇਸ ਸਮੇਂ ਨਗਰ ਕੀਰਤਨ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਉਚੇਚੇ ਤੌਰ 'ਤੇ ਪੁੱਜੇ ਅਤੇ ਗੁਰਦੁਆਰਾ ਸਾਹਿਬ ਵਿਖੇ ਇਕੱਤਰ ਹੋਈ ਸੰਗਤ ਨੂੰ ਫ਼ਤਹਿ ਦਿਵਸ ਦੀ ਵਧਾਈ ਦਿੱਤੀ | ਇਸ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਤੁਗਲਵਾਲਾ, ਗੁਰਦੁਆਰਾ ਦਮਦਮਾ ਸਾਹਿਬ ਦੇ ਰਸੀਵਰ ਗੁਰਮੇਜ ਸਿੰਘ ਚੀਮਾ, ਹੈੱਡ ਗ੍ਰੰਥੀ ਸਤਿੰਦਰਪਾਲ ਸਿੰਘ, ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਰਾਜਨਬੀਰ ਸਿੰਘ ਘੁਮਾਣ, ਸਾਬਕਾ ਚੇਅਰਮੈਨ ਤਰਲੋਕ ਸਿੰਘ ਬਾਠ, ਸਾ. ਚੇਅਰਮੈਨ ਕੁਲਵੰਤ ਸਿੰਘ ਚੀਮਾ ਆਦਿ ਵਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਸਨਮਾਨ ਕੀਤਾ ਗਿਆ | ਇਸ ਸਮੇਂ ਪਿੰ੍ਰਸੀਪਲ ਹਰਪ੍ਰੀਤ ਸਿੰਘ ਉੱਪਲ, ਖ਼ਜ਼ਾਨਚੀ ਮਲਕੀਤ ਸਿੰਘ ਭੱਟੀ, ਪ੍ਰਚਾਰਕ ਗੁਰਭੇਜ ਸਿੰਘ, ਅਪਾਰਜੀਤ ਸਿੰਘ, ਨਰਿੰਦਰ ਸਿੰਘ ਗੋਰਾ, ਡਾ. ਮਨਜੀਤ ਸਿੰਘ ਪੀਟਾ, ਗੁਰਦੇਵ ਸਿੰਘ ਚੀਮਾ, ਡਾ. ਤੇਜਿੰਦਰ ਸਿੰਘ ਭਿੰਡਰ, ਅੰਮਿ੍ਤ ਭਿੰਡਰ, ਸਤਨਾਮ ਸਿੰਘ ਸਮਸਾ, ਬੂਆ ਸਿੰਘ, ਜਗਦੇਵ ਸਿੰਘ ਭੁੱਲਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ |