23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਵਿਰਾਸਤੀ ਮੰਚ ਬਟਾਲਾ ਨੇ ਮਹਾਰਾਜਾ ਸ਼ੇਰ ਸਿੰਘ ਦੇ ਮਹੱਲ ਅੱਗੋਂ ਬੂਟੇ ਕਟਾਉਣ ਦੀ ਕੀਤੀ ਮੰਗ

Ad Position 21
No active advertisement
ਅਜੀਤ ਡੈਸਕ 28-09-2025
ਬਟਾਲਾ, 27 ਸਤੰਬਰ (ਸਤਿੰਦਰ ਸਿੰਘ)-ਵਿਰਾਸਤੀ ਮੰਚ ਬਟਾਲਾ ਦੇ ਨੁਮਾਇੰਦਿਆਂ ਨੇ ਬੇਰਿੰਗ ਯੂਨੀਅਨ ਕਿ੍ਸ਼ਚਨ ਕਾਲਜ ਬਟਾਲਾ ਦੇ ਪਿ੍ੰਸੀਪਲ ਨਰਿੰਦਰ ਸਿੰਘ ਨੂੰ ਮੰਗ ਪੱਤਰ ਦੇ ਕੇ ਇਹ ਮੰਗ ਕੀਤੀ ਹੈ ਕਿ ਬੇਰਿੰਗ ਕਾਲਜ ਸਥਿਤ ਮਹਾਰਾਜਾ ਸ਼ੇਰ ਸਿੰਘ ਦੇ ਇਤਿਹਾਸਕ ਮਹੱਲ ਦੇ ਅੱਗੇ ਜੋ ਬੂਟੇ ਲਗਾਏ ਗਏ ਹਨ, ਉਨ੍ਹਾਂ ਦੀ ਤੁਰੰਤ ਕਟਾਈ ਕਰਵਾਈ ਜਾਵੇ ਤਾਂ ਜੋ ਸੰਗਤਾਂ ਤੇ ਰਾਹਗੀਰ ਇਸ ਇਤਿਹਾਸਕ ਮਹੱਲ ਦੇ ਬਾਹਰ ਤੋਂ ਵੀ ਦਰਸ਼ਨ ਕਰ ਸਕਣ | ਵਿਰਾਸਤੀ ਮੰਚ ਬਟਾਲਾ ਦੇ ਪ੍ਰਧਾਨ ਬਲਦੇਵ ਸਿੰਘ ਰੰਧਾਵਾ, ਚੇਅਰਮੈਨ ਐਡਵੋਕੇਟ ਐੱਚ.ਐੱਸ. ਮਾਂਗਟ ਅਤੇ ਸੀਨੀਅਰ ਉਪ ਪ੍ਰਧਾਨ ਸ਼ਮਸ਼ੇਰ ਸਿੰਘ ਮੱਲ੍ਹੀ ਵਲੋਂ ਦਿੱਤੇ ਗਏ ਮੰਗ ਪੱਤਰ ਵਿਚ ਕਿਹਾ ਗਿਆ ਕਿ ਪੰਜਾਬ ਸਰਕਾਰ ਵਲੋਂ ਜਦੋਂ ਸੰਨ 2010-11 ਵਿਚ ਮਹਾਰਾਜਾ ਸ਼ੇਰ ਸਿੰਘ ਪੈਲੇਸ ਦੀ ਮੁਰੰਮਤ ਕਰਨ ਦੇ ਨਾਲ ਇਸ ਦੇ ਆਲੇ-ਦੁਆਲੇ ਦੀ ਲੈਂਡ ਸਕੇਪਿੰਗ ਕੀਤੀ ਗਈ ਸੀ ਤਾਂ ਉਸ ਸਮੇਂ ਮਹੱਲ ਦੇ ਸਾਹਮਣੇ ਵਾਲੀ ਕਾਲਜ ਦੀ ਕੰਧ ਵਿਚ ਇਕ ਗੈਲਰੀ ਲਗਾਈ ਗਈ ਸੀ ਤਾਂ ਜੋ ਸੰਗਤਾਂ ਤੇ ਰਾਹਗੀਰ ਸੜਕ ਤੋਂ ਵੀ ਮਹਾਰਾਜ ਸ਼ੇਰ ਸਿੰਘ ਪੈਲੇਸ ਦੇ ਦਰਸ਼ਨ ਕਰ ਸਕਣ | ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਬੇਰਿੰਗ ਕਾਲਜ ਦੇ ਪ੍ਰਬੰਧਕਾਂ ਵਲੋਂ ਮਹੱਲ ਦੇ ਸਾਹਮਣੇ ਵਾਲੇ ਹਿੱਸੇ ਵਿਚ ਬੂਟੇ ਲਗਾ ਦਿੱਤੇ ਗਏ ਹਨ, ਜਿਸ ਕਾਰਨ ਮਹੱਲ ਦਾ ਬਾਹਰ ਤੋਂ ਦਿ੍ਸ਼ ਬਿਲਕੁਲ ਰੁਕ ਗਿਆ ਹੈ | ਉਨ੍ਹਾਂ ਕਿਹਾ ਕਿ ਕਾਲਜ ਪ੍ਰਬੰਧਕ ਬਿਨਾਂ ਕਿਸੇ ਦੇਰੀ ਮਹੱਲ ਦੇ ਸਾਹਮਣੇ ਵਾਲੇ ਬੂਟਿਆਂ ਦੀ ਕਟਾਈ ਕਰਵਾਉਣ ਤਾਂ ਜੋ ਇਸ ਇਤਿਹਾਸਕ ਵਿਰਾਸਤ ਦੀ ਝਲਕ ਲੋਕਾਂ ਨੂੰ ਆਸਾਨੀ ਨਾਲ ਦਿਖਦੀ ਰਹੇ | ਇਸ ਦੇ ਨਾਲ ਹੀ ਵਿਰਾਸਤੀ ਮੰਚ ਬਟਾਲਾ ਵਲੋਂ ਇਹ ਵੀ ਮੰਗ ਕੀਤੀ ਗਈ ਕਿ ਬੇਰਿੰਗ ਯੂਨੀਅਨ ਕਿ੍ਸ਼ਚੀਅਨ ਕਾਲਜ ਦੇ ਪ੍ਰਬੰਧਕ ਪੰਜਾਬ ਸਰਕਾਰ ਕੋਲੋਂ ਇਸ ਵਿਰਾਸਤੀ ਮਹੱਲ ਦੀ ਮੁਰੰਮਤ ਕਰਵਾਉਣ ਲਈ ਵੀ ਚਾਰਾਜੋਈ ਕਰਨ | ਉਨ੍ਹਾਂ ਕਿਹਾ ਕਿ ਇਸ ਮਹੱਲ ਦਾ ਬਹੁਤ ਸਾਰਾ ਹਿੱਸਾ ਖ਼ਸਤਾ ਹਾਲਤ ਵਿਚ ਹੈ ਅਤੇ ਜੇਕਰ ਤੁਰੰਤ ਇਸ ਦੀ ਸੰਭਾਲ ਵੱਲ ਕੋਈ ਧਿਆਨ ਨਾ ਦਿੱਤਾ ਗਿਆ ਤਾਂ ਇਹ ਬੇਸ਼ਕੀਮਤੀ ਇਤਿਹਾਸਕ ਧਰੋਹਰ ਖ਼ਤਮ ਹੋ ਸਕਦੀ ਹੈ | ਵਿਰਾਸਤੀ ਮੰਚ ਨੇ ਕਾਲਜ ਪ੍ਰਬੰਧਕਾਂ ਕੋਲੋਂ ਇਹ ਵੀ ਮੰਗ ਕੀਤੀ ਕਿ ਜਦੋਂ ਵੀ ਕੋਈ ਵਿਅਕਤੀ ਮਹਾਰਾਜਾ ਸ਼ੇਰ ਸਿੰਘ ਦੇ ਮਹੱਲ ਨੂੰ ਦੇਖਣ ਆਉਂਦਾ ਹੈ ਤਾਂ ਉਸ ਨੂੰ ਕਾਲਜ ਦੇ ਗੇਟ 'ਤੇ ਰੋਕਿਆ ਨਾ ਜਾਵੇ, ਸਗੋਂ ਉਸ ਨੂੰ ਇਸ ਇਤਿਹਾਸਕ ਵਿਰਾਸਤ ਦੇ ਦਰਸ਼ਨ ਕਰਾਉਣ ਵਿਚ ਉਸ ਦੀ ਸਹਾਇਤਾ ਕੀਤੀ ਜਾਵੇ | ਕਾਲਜ ਪਿ੍ੰਸੀਪਲ ਨਰਿੰਦਰ ਸਿੰਘ ਨੇ ਵਿਰਾਸਤੀ ਮੰਚ ਦੇ ਅਹੁਦੇਦਾਰਾਂ ਨੂੰ ਯਕੀਨ ਦਿਵਾਇਆ ਕਿ ਉਹ ਇਸ ਸਬੰਧੀ ਕਾਲਜ ਪ੍ਰਬੰਧਕਾਂ ਨਾਲ ਗੱਲ ਕਰ ਕੇ ਯੋਗ ਕਾਰਵਾਈ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਐਸ.ਐਸ. ਬਾਜਵਾ ਸਕੂਲ ਕਾਦੀਆਂ 'ਚ ਐਨ.ਐਸ.ਐਸ. ਦੇ 7 ਰੋਜ਼ਾ ਕੈਂਪ ਦਾ ਸ਼ੁਭ ਆਰੰਭ ਅਗਲੀ ਖ਼ਬਰ ਸ੍ਰੀ ਆਦਰਸ਼ ਰਾਮਾ ਕ੍ਰਿਸ਼ਨ ਡਰਾਮਾਟਿਕ ਕਲੱਬ ਵਲੋਂ ਰਾਮਲੀਲ੍ਹਾ ਦਾ ਮੰਚਨ
Ad Position 24