23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕਾਂਗਰਸੀ ਵਰਕਰਾਂ ਨੇ ਦਿਨ-ਰਾਤ ਇਕ ਕੀਤਾ-ਸੁਖਜਿੰਦਰ ਸਿੰਘ ਰੰਧਾਵਾ

Ad Position 21
No active advertisement
ਅਜੀਤ ਡੈਸਕ 28-09-2025
ਕੋਟਲੀ ਸੂਰਤ ਮੱਲ੍ਹੀ, 27 ਸਤੰਬਰ (ਕੁਲਦੀਪ ਸਿੰਘ ਨਾਗਰਾ)-ਹੜ੍ਹ ਦੇ ਪਾਣੀ ਨੇ ਵੱਡੀ ਤਬਾਹੀ ਮਚਾਈ ਹੈ ਤੇ ਲੋਕ ਭਾਰੀ ਮੁਸੀਬਤਾਂ 'ਚ ਫਸੇ ਰਹੇ ਹਨ, ਜਿੱਥੇ ਕਿਸਾਨਾਂ ਦੀਆਂ ਫ਼ਸਲਾਂ ਪੂਰੀ ਤਰ੍ਹਾਂ ਤਬਾਹ ਹੋ ਗਈਆਂ ਹਨ, ਉਥੇ ਉਪਜਾਊ ਜ਼ਮੀਨਾਂ ਖ਼ਰਾਬ ਹੋ ਗਈਆਂ ਹਨ, ਪਸ਼ੂਆਂ ਤੇ ਘਰਾਂ ਦਾ ਵੀ ਵੱਡਾ ਨੁਕਸਾਨ ਹੋਇਆ ਹੈ, ਜਿਸ ਕਰ ਕੇ ਅਜਿਹੀ ਆਫ਼ਤ ਸਮੇਂ ਕਾਂਗਰਸੀ ਵਰਕਰਾਂ ਨੇ ਇਕਜੁੱਟ ਹੋ ਕੇ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਦਿਨ-ਰਾਤ ਇਕ ਕੀਤਾ ਹੋਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੈਂਬਰ ਪਾਰਲੀਮੈਂਟ ਸ: ਸੁਖਜਿੰਦਰ ਸਿੰਘ ਰੰਧਾਵਾ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣਦਿਆਂ ਕੀਤਾ | ਸਾਂਸਦ ਸ: ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਉਨ੍ਹਾਂ ਤੇ ਨੌਜਵਾਨ ਕਾਂਗਰਸੀ ਵਰਕਰਾਂ ਨੇ ਪਿਛਲੇ ਦਿਨਾਂ ਦੌਰਾਨ ਹਰੇਕ ਪ੍ਰਭਾਵਿਤ ਵਿਅਕਤੀ ਤੱਕ ਪਹੁੰਚ ਕਰ ਕੇ ਉਨ੍ਹਾਂ ਤੱਕ ਰਾਹਤ ਸਮੱਗਰੀ ਪਹੁੰਚਾਈ, ਜਿਹੜੀ ਕਿ ਅਜੇ ਵੀ ਨਿਰੰਤਰ ਜਾਰੀ ਹੈ | ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਦੀ ਸਾਰ ਨਹੀਂ ਲਈ ਤੇ ਨਾ ਹੀ ਅਜੇ ਤੱਕ ਪ੍ਰਭਾਵਿਤ ਲੋਕਾਂ ਨੂੰ ਕੋਈ ਮੁਆਵਜ਼ਾ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਹੜ੍ਹ ਦੇ ਪਾਣੀ ਨੇ ਵੱਡੀ ਤਬਾਹੀ ਮਚਾਈ ਹੈ, ਕਈ ਲੋਕਾਂ ਨੂੰ ਘਰੋ-ਬੇਘਰ ਕੀਤਾ ਤੇ ਅਜੇ ਤੱਕ ਲੋਕਾਂ ਦੀ ਜ਼ਿੰਦਗੀ ਡਾਵਾਂਡੋਲ ਵਾਲੀ ਸਥਿਤੀ 'ਚ ਦਿਖਾਈ ਦੇ ਰਹੀ ਹੈ | ਉਨ੍ਹਾਂ ਦੱਸਿਆ ਕਿ ਬਾਹਰੋਂ ਹਰਿਆਣੇ 'ਚੋਂ ਟਰੈਕਟਰ 'ਤੇ ਆ ਕੇ ਲੋਕ ਸੇਵਾ ਕਰ ਰਹੇ ਹਨ, ਪਰ ਸਰਕਾਰ ਨੇ ਲੋਕਾਂ ਦੀ ਬਾਂਹ ਨਹੀਂ ਫੜੀ | ਉਨ੍ਹਾਂ ਦੱਸਿਆ ਕਿ ਕਾਂਗਰਸੀ ਵਰਕਰ ਨਿਰੰਤਰ ਆਪੋ-ਆਪਣੇ ਟਰੈਕਟਰ ਲੈ ਕੇ ਪ੍ਰਭਾਵਿਤ ਕਿਸਾਨਾਂ ਦੀਆਂ ਜ਼ਮੀਨਾਂ ਪੱਧਰੀਆਂ ਕਰਨ ਦੀ ਸੇਵਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਡਾਵਾਂਡੋਲ ਹੋਏ ਲੋਕਾਂ ਨੂੰ ਮੁੜ ਪੈਰ੍ਹਾਂ ਉਪਰ ਖੜ੍ਹਾ ਕਰਨ ਵੱਲ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ | ਸਾਂਸਦ ਸ: ਰੰਧਾਵਾ ਨੇ ਕਿਹਾ ਕਿ ਉਹ ਨਿਰੰਤਰ ਆਪਣੇ ਲੋਕਾਂ ਦੀ ਸੇਵਾ 'ਚ ਹਾਜ਼ਰ ਹਨ, ਪ੍ਰਭਾਵਿਤ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾ ਰਹੇ ਹਨ | ਸਾਂਸਦ ਸ: ਰੰਧਾਵਾ ਨੇ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਦੀ ਕਣਕ ਦੀ ਬਿਜਾਈ ਦੌਰਾਨ ਮਦਦ ਕੀਤੀ ਜਾਵੇਗੀ ਤੇ ਕਿਸਾਨਾਂ ਨੂੰ ਬੀਜ ਤੇ ਲੋੜੀਂਦੀ ਖਾਦ ਮੁਹੱਈਆ ਕਰਵਾਈ ਜਾਵੇਗੀ | ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਤਕੜੇ ਹੋ ਕੇ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਵਿੰਦਰ ਸਿੰਘ ਭੰਮਰਾ ਮੈਂਬਰ ਪ੍ਰਦੇਸ਼ ਕਾਂਗਰਸ ਕਮੇਟੀ, ਤੇਜਬੀਰ ਸਿੰਘ ਭਿੱਟੇਵੱਢ ਕੋਟਲੀ, ਮੰਡਲ ਪ੍ਰਧਾਨ ਹਰਦੇਵ ਸਿੰਘ ਭੰਮਰਾ, ਜ਼ਿਲ੍ਹਾ ਮੀਤ ਪ੍ਰਧਾਨ ਗੁਰਮੇਜ ਸਿੰਘ ਭੱਟੀ ਦਰਗਾਬਾਦ, ਸਰਪੰਚ ਪ੍ਰੀਤਮ ਸਿੰਘ ਧਾਲੀਵਾਲ, ਸਰਬਜੀਤ ਸਿੰਘ ਘਣੀਆਂ, ਮਲਕੀਤ ਸਿੰਘ ਨਾਗਰਾ, ਲੁਭਾਇਆ ਮਸੀਹ ਡੇਰਾ ਪਠਾਣਾ, ਕੁਲਵਿੰਦਰ ਸਿੰਘ ਡੇਰਾ ਪਠਾਣਾ, ਸਰਪੰਚ ਤਰਸੇਮ ਸਿੰਘ ਧਿਆਨਪੁਰ, ਕਸ਼ਮੀਰ ਸਿੰਘ ਅਲੀਨੰਗਲ, ਕੁਲਵਿੰਦਰ ਸਿੰਘ ਬਰਿਆਰ, ਹਰਿੰਦਰ ਸਿੰਘ ਰਣਸੀਕਾ, ਜਸਬੀਰ ਸਿੰਘ ਡੇਰਾ ਪਠਾਣਾ, ਪਲਵਿੰਦਰ ਸਿੰਘ ਆੜ੍ਹਤੀ, ਭਗਵੰਤ ਸਿੰਘ ਰਣਸੀਕਾ ਤੱਲਾ, ਪਲਵਿੰਦਰ ਸਿੰਘ ਆੜ੍ਹਤੀ ਕੋਟਲੀ, ਗੁਰਮੇਜ਼ ਸਿੰਘ ਚੇਅਰਮੈਨ ਬਲਾਕ ਐੱਸ.ਸੀ. ਸੈੱਲ, ਸਰਪੰਚ ਬਿਕਰਮਜੀਤ ਸਿੰਘ ਬਿੱਕਾ, ਲਖਬੀਰ ਸਿੰਘ ਲੱਡੂ ਢੇਸੀਆਂ, ਅੰਗਰੇਜ਼ ਸਿੰਘ ਲੁਕਮਾਨੀਆਂ, ਸਾਬਕਾ ਸਰਪੰਚ ਹਰਬੰਸ ਲਾਲ ਰਣਸੀਕਾ ਤੱਲਾ, ਸਾ. ਸਰਪੰਚ ਦਲਬੀਰ ਸਿੰਘ ਫੱਤੂਪੁਰ, ਸੁਖਜਿੰਦਰ ਸਿੰਘ ਗੁੱਜਰ, ਨੰਬਰਦਾਰ ਹਰਭਜਨ ਸਿੰਘ ਮਲਕਪੁਰ ਸਮੇਤ ਪਿੰਡਾਂ ਦੇ ਲੋਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਛੇੜਛਾੜ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਸਕੱਤਰ ਵਿੱਦਿਆ... ਅਗਲੀ ਖ਼ਬਰ ਐਸ.ਐਸ. ਬਾਜਵਾ ਸਕੂਲ ਕਾਦੀਆਂ 'ਚ ਐਨ.ਐਸ.ਐਸ. ਦੇ 7 ਰੋਜ਼ਾ ਕੈਂਪ ਦਾ ਸ਼ੁਭ ਆਰੰਭ
Ad Position 24