23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਛੇੜਛਾੜ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਸਕੱਤਰ ਵਿੱਦਿਆ ਇੰਜੀਨੀਅਰ ਸੁਖਮਿੰਦਰ ਸਿੰਘ

Ad Position 21
No active advertisement
ਅਜੀਤ ਡੈਸਕ 28-09-2025
ਬਟਾਲਾ, 27 ਸਤੰਬਰ (ਸਤਿੰਦਰ ਸਿੰਘ)-ਆਰਟੀਫਿਸ਼ਲ ਇੰਟੈਲੀਜੈਂਸ ਦੀ ਵਰਤੋਂ ਕਰ ਕੇ ਸਿੱਖ ਗੁਰੂ ਸਾਹਿਬਾਨ ਅਤੇ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ) ਨੂੰ ਨਿਸ਼ਾਨਾ ਬਣਾਉਂਦੀਆਂ ਬੇਅਦਬੀ ਵਾਲੀਆਂ ਵੀਡੀਓ ਅਪਲੋਡ ਕੀਤੀਆਂ ਜਾ ਰਹੀਆਂ ਹਨ | ਇਹ ਵੀਡੀਓ ਨੇ ਪੂਰੇ ਸਿੱਖ ਜਗਤ ਨੂੰ ਝਿੰਜੋੜ ਕੇ ਰੱਖ ਦਿੱਤਾ ਹੈ ਅਤੇ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਈ ਹੈ | ਇਨ੍ਹਾਂ ਘਟਨਾਵਾਂ ਨੇ ਨਾ ਸਿਰਫ਼ ਸਿੱਖ ਧਰਮ ਦੀ ਮਰਿਯਾਦਾ ਨੂੰ ਚੁਣੌਤੀ ਦਿੱਤੀ ਹੈ, ਬਲਕਿ ਸਮਾਜ ਵਿਚ ਵਿਵਾਦ ਅਤੇ ਅਸਹਿਣਸ਼ੀਲਤਾ ਨੂੰ ਵੀ ਵਧਾਇਆ ਹੈ | ਸਿੱਖ ਧਰਮ ਦੀਆਂ ਪ੍ਰੰਪਰਾਵਾਂ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਸਿੱਖਾਂ ਦੀਆਂ ਭਾਵਨਾਵਾਂ ਬਹੁਤ ਹੀ ਪਵਿੱਤਰ ਹਨ ਅਤੇ ਦਰਬਾਰ ਸਾਹਿਬ ਸਿੱਖਾਂ ਦੀ ਅਥਾਹ ਸ਼ਰਧਾ ਦਾ ਕੇਂਦਰ ਹੈ, ਜਿੱਥੋਂ ਸਿੱਖ ਸ਼ਕਤੀ ਹਾਸਲ ਕਰਦਾ ਹੈ, ਪਰ ਕੁਝ ਸਮਾਜ ਵਿਰੋਧੀ ਅਨਸਰ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਕੇ ਗਲਤ ਤਰ੍ਹਾਂ ਦੀਆਂ ਵੀਡੀਓ ਬਣਾ ਰਹੇ ਹਨ, ਜੋ ਬਰਦਾਸ਼ਤ ਤੋਂ ਬਾਹਰ ਹੈ | ਇਸ ਸਬੰਧੀ ਸ: ਸੁਖਮਿੰਦਰ ਸਿੰਘ ਸਕੱਤਰ ਵਿੱਦਿਆ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਐੱਸ.ਜੀ.ਪੀ.ਸੀ. ਸ੍ਰੀ ਅੰਮਿ੍ਤਸਰ ਸਾਹਿਬ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਅਜਿਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਜਾਵੇ | ਉਨ੍ਹਾਂ ਕਿਹਾ ਕਿ ਅਜਿਹੇ ਮਾੜੇ ਅਨਸਰਾਂ ਵਿਰੁੱਧ ਤੁਰੰਤ ਐਕਸ਼ਨ ਲਿਆ ਜਾਵੇ ਅਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਅੱਗੇ ਤੋਂ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ | ਉਨ੍ਹਾਂ ਜ਼ੋਰ ਦਿੱਤਾ ਕਿ ਇਨ੍ਹਾਂ ਵੀਡੀਓ ਨੇ ਸਮੂਹ ਸਿੱਖ ਸੰਗਤ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਹੈ ਅਤੇ ਇਹ ਮੰਦਭਾਗੀ ਗੱਲ ਹੈ | ਗੁਰੂ ਨਾਨਕ ਕਾਲਜ ਬਟਾਲਾ ਦੇ ਪਿ੍ੰਸੀਪਲ ਡਾ. ਚਰਨਜੀਤ ਸਿੰਘ ਸੰਧੂ ਨੇ ਵੀ ਇਸ ਪ੍ਰਕਾਰ ਦੀਆਂ ਘਟਨਾਵਾਂ 'ਤੇ ਚਿੰਤਾ ਪ੍ਰਗਟ ਕੀਤੀ ਹੈ | ਉਨ੍ਹਾਂ ਕਿਹਾ ਕਿ ਆਪ ਮੁਹਾਰੇ ਚੱਲ ਰਹੇ ਚੈਟ ਬੋਟਸ 'ਤੇ ਸਰਕਾਰ ਨੂੰ ਪਾਬੰਦੀ ਲਾਉਣੀ ਚਾਹੀਦੀ ਹੈ ਅਤੇ ਕਿਸੇ ਨੂੰ ਵੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਆਗਿਆ ਨਹੀਂ ਹੋਣੀ ਚਾਹੀਦੀ | ਇਸ ਨਾਲ ਸਮਾਜ ਵਿਚ ਸਦਭਾਵਨਾ ਦਾ ਮਾਹੌਲ ਖ਼ਤਮ ਹੁੰਦਾ ਜਾ ਰਿਹਾ ਹੈ | ਉਨ੍ਹਾਂ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਏ.ਆਈ. ਨਿਯਮਾਂ ਨੂੰ ਸਖ਼ਤ ਬਣਾਇਆ ਜਾਵੇ ਤਾਂ ਜੋ ਭਵਿੱਖ ਵਿਚ ਅਜਿਹੀਆਂ ਬੇਅਦਬੀਆਂ ਨੂੰ ਰੋਕਿਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਦਸਮੇਸ਼ ਸਕੂਲ ਕਾਦੀਆਂ ਦੇ ਵਿਦਿਆਰਥੀ ਯੁਵਰਾਜ ਸਿੰਘ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਕੀਤਾ ਕੁਆਲੀਫਾਈ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕਾਂਗਰਸੀ ਵਰਕਰਾਂ ਨੇ ਦਿਨ-ਰਾਤ ਇਕ ਕੀਤਾ-ਸੁਖਜਿੰਦਰ ਸਿੰਘ ਰੰਧਾਵਾ
Ad Position 24