23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸ੍ਰੀ ਦਸਮੇਸ਼ ਸਕੂਲ ਕਾਦੀਆਂ ਦੇ ਵਿਦਿਆਰਥੀ ਯੁਵਰਾਜ ਸਿੰਘ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਕੀਤਾ ਕੁਆਲੀਫਾਈ

Ad Position 21
No active advertisement
ਅਜੀਤ ਡੈਸਕ 28-09-2025
ਬਟਾਲਾ, 27 ਸਤੰਬਰ (ਸਤਿੰਦਰ ਸਿੰਘ)-76ਵੀਆਂ ਜ਼ੋਨਲ ਖੇਡਾਂ ਹਰਚੋਵਾਲ ਵਿਖੇ ਭਾਗ ਲੈਂਦਿਆਂ ਸ੍ਰੀ ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਵਿਦਿਆਰਥੀ ਯੁਵਰਾਜ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸ਼ਾਟਪੁੱਟ ਅਤੇ ਡਿਸਕਸ ਥਰੋਅ ਦੇ ਮੁਕਾਬਲਿਆਂ ਵਿਚ ਦੂਸਰਾ ਸਥਾਨ ਹਾਸਿਲ ਕਰ ਕੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਕੁਆਲੀਫਾਈ ਕੀਤਾ | ਸਕੂਲ ਮੈਨੇਜਿੰਗ ਡਾਇਰੈਕਟਰ ਪਰਮਜੀਤ ਕੌਰ ਸੰਧੂ, ਕਮੇਟੀ ਮੈਂਬਰ ਰੋਬਨਪ੍ਰੀਤ ਸਿੰਘ ਸੰਧੂ ਤੇ ਪਿ੍ੰਸੀਪਲ ਸੁਰਿੰਦਰ ਸਿੰਘ ਭੰਗੂ ਨੇ ਇਸ ਸ਼ਾਨਦਾਰ ਪ੍ਰਦਰਸ਼ਨ 'ਤੇ ਵਿਦਿਆਰਥੀ, ਉਸ ਦੇ ਮਾਪਿਆਂ ਅਤੇ ਸਕੂਲ ਦੇ ਖੇਡ ਕੋਚ ਮੁਖਤਾਰ ਸਿੰਘ ਨੂੰ ਮੁਬਾਰਕਬਾਦ ਦਿੱਤੀ ਅਤੇ ਸਕੂਲ ਵਿਚ ਖੇਡ ਵਿੰਗ ਨੂੰ ਹੋਰ ਵਿਕਸਿਤ ਕਰਨ ਲਈ ਵਿਦਿਆਰਥੀਆਂ ਤੇ ਕੋਚ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ | ਇਸ ਮੌਕੇ ਕੋਆਰਡੀਨੇਟਰ ਕਮਲਜੀਤ ਕੌਰ, ਡੀ.ਪੀ.ਈ. ਜਸਬੀਰ ਸਿੰਘ, ਅਧਿਅਪਾਕਾ ਹਿਨਾ, ਮਨਜੀਤ ਕੌਰ ਸਮੇਤ ਸਮੂਹ ਸਕੂਲ ਸਟਾਫ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਕਾਮਰੇਡ ਮਾਸਟਰ ਪ੍ਰਕਾਸ਼ ਸਿੰਘ ਕਾਹਨੂੰਵਾਨ ਨਮਿਤ ਭੋਗ 30 ਨੂੰ ਅਗਲੀ ਖ਼ਬਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਛੇੜਛਾੜ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਸਕੱਤਰ ਵਿੱਦਿਆ...
Ad Position 24