ਕਾਹਨੂੰਵਾਨ, 27 ਸਤੰਬਰ (ਜਸਪਾਲ ਸਿੰਘ ਸੰਧੂ)-ਸਥਾਨਕ ਕਸਬੇ ਦੀ ਨਾਮਵਰ ਸ਼ਖ਼ਸੀਅਤ ਮਾਸਟਰ ਪ੍ਰਕਾਸ਼ ਸਿੰਘ ਦੀ ਪਿਛਲੇ ਦਿਨੀਂ 21 ਸਤੰਬਰ ਨੂੰ ਸੰਖੇਪ ਬਿਮਾਰੀ ਪਿੱਛੋਂ ਮੌਤ ਹੋ ਗਈ ਸੀ | ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 30 ਸਤੰਬਰ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਪੈਣਗੇ | ਇਸ ਸਬੰਧੀ ਉਨ੍ਹਾਂ ਦੀ ਪੁੱਤਰੀ ਬੀਬੀ ਕੁਲਵਿੰਦਰ ਕੌਰ ਨੇ ਦੱਸਿਆ ਕਿ ਭੋਗ ਉਪਰੰਤ ਕੀਰਤਨ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਿੰਘ ਸਭਾ ਨਜ਼ਦੀਕ ਬੱਸ ਅੱਡਾ ਕਾਹਨੂੰਵਾਨ ਵਿਖੇ 12:00 ਵਜੇ ਤੋਂ 2:00 ਵਜੇ ਤੱਕ ਹੋਣਗੇ | ਉਨ੍ਹਾਂ ਸਾਰੇ ਰਿਸ਼ਤੇਦਾਰਾਂ ਅਤੇ ਮਰਹੂਮ ਮਾਸਟਰ ਜੀ ਦੇ ਹਮਖਿਆਲੀ ਸੱਜਣਾਂ-ਮਿੱਤਰਾਂ ਨੂੰ ਸ਼ਰਧਾਂਜਲੀ ਸਮਾਗਮ ਵਿਚ ਸ਼ਾਮਲ ਹੋਣ ਦੀ ਬੇਨਤੀ ਕੀਤੀ |