ਬਟਾਲਾ, 27 ਸਤੰਬਰ (ਸਤਿੰਦਰ ਸਿੰਘ)-ਪਿਛਲੇ ਦਿਨੀਂ ਅਚਾਨਕ ਆਪਣੇ ਸਵਾਸਾਂ ਦੀ ਪੂੰਜੀ ਪੂਰੀ ਕਰ ਕੇ ਵਿਛੋੜਾ ਦੇ ਗਏ ਪ੍ਰਸਿੱਧ ਕਵੀਸ਼ਰ ਭਾਈ ਲਾਲ ਸਿੰਘ ਦੀ ਯਾਦ ਵਿਚ ਪਿੰਡ ਹਰਸੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਰਧਾਂਜਲੀ ਪ੍ਰੋਗਰਾਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਭੋਗ ਉਪਰੰਤ ਸੱਜੇ ਦੀਵਾਨ ਵਿਚ ਪੰਥ ਪ੍ਰਸਿੱਧ ਰਾਗੀ ਭਾਈ ਜਸਵੰਤ ਸਿੰਘ ਦਿਆਲਗੜ੍ਹ ਵਾਲਿਆਂ ਨੇ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਤੋਂ ਬਾਅਦ ਸ਼ਰਧਾਂਜਲੀ ਸਮਾਗਮ ਵਿਚ ਅਕਾਲੀ ਆਗੂ ਲਖਬੀਰ ਸਿੰਘ ਲੋਧੀਨੰਗਲ, ਜਥੇ. ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਐੱਸ.ਜੀ.ਪੀ.ਸੀ., ਪ੍ਰਸਿੱਧ ਕਵੀਸ਼ਰ ਭਾਈ ਸੁਲੱਖਣ ਸਿੰਘ ਰਿਆੜ ਅਤੇ ਭਾਈ ਜੋਗਾ ਸਿੰਘ ਭਾਗੋਵਾਲੀਆ ਨੇ ਭਾਈ ਲਾਲ ਸਿੰਘ ਦੇ ਜੀਵਨ 'ਤੇ ਰੌਸ਼ਨੀ ਪਾਈ | ਇਸ ਮੌਕੇ ਭਾਈ ਰਾਜਪਾਲ ਸਿੰਘ ਇੰਚਾਰਜ ਸ਼ਤਾਬਦੀਆਂ, ਭਾਈ ਸਤਵੰਤ ਸਿੰਘ ਕਥਾਵਾਚਕ ਮੰਜੀ ਸਾਹਿਬ, ਭਾਈ ਗੁਰਮੁੱਖ ਸਿੰਘ ਪ੍ਰਚਾਰਕ, ਭਾਈ ਰਣਜੀਤ ਸਿੰਘ ਵੜੈਚ, ਭਾਈ ਮਹਿਤਾਬ ਸਿੰਘ, ਭਾਈ ਕੁਲਵੰਤ ਸਿੰਘ, ਭਾਈ ਤਰਸੇਮ ਸਿੰਘ, ਭਾਈ ਸੁਖਵਿੰਦਰ ਸਿੰਘ ਸੇਖਵਾਂ, ਭਾਈ ਗੁਰਵਿੰਦਰ ਸਿੰਘ ਢਾਡੀ, ਭਾਈ ਜੋਗਾ ਸਿੰਘ ਕਾਲਾ ਗੁਰਾਇਆ ਆਦਿ ਨੇ ਹਾਜ਼ਰੀ ਭਰੀ | ਸ਼ੋ੍ਰਮਣੀ ਕਮੇਟੀ ਵਲੋਂ ਪ੍ਰਚਾਰਕ ਫੰਡ ਵਿਚੋਂ ਭਾਈ ਸਾਹਿਬ ਦੇ ਪਰਿਵਾਰ ਨੂੰ ਇਕ ਲੱਖ ਰੁਪਏ ਦਾ ਚੈੱਕ ਸਹਾਇਤਾ ਵਜੋਂ ਭੇਟ ਕੀਤਾ ਗਿਆ |