23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਹਲਕਾ ਇੰਚਾਰਜ ਪੰਨੂ ਦੀ ਅਗਵਾਈ ਹੇਠ 'ਆਪ' ਇਸਤਰੀ ਵਿੰਗ ਦੀ ਮੀਟਿੰਗ ਦੌਰਾਨ ਪਾਰਟੀ ਮੁੱਦਿਆਂ 'ਤੇ ਵਿਚਾਰ ਚਰਚਾ

Ad Position 21
No active advertisement
ਅਜੀਤ ਡੈਸਕ 28-09-2025
ਫਤਹਿਗੜ੍ਹ ਚੂੜੀਆਂ, 27 ਸਤੰਬਰ (ਅਵਤਾਰ ਸਿੰਘ ਰੰਧਾਵਾ)-ਅੱਜ ਆਮ ਆਦਮੀ ਪਾਰਟੀ ਇਸਤਰੀ ਵਿੰਗ ਦੀ ਜ਼ਰੂਰੀ ਇਕੱਤਰਤਾ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਦੀ ਅਗਵਾਈ ਵਿਚ ਹੋਈ | ਇਸ ਮੌਕੇ ਪਾਰਟੀ ਦੇ ਅਹਿਮ ਮੁੱਦਿਆਂ ਤੇ ਮੌਜੂਦਾ ਗਤੀਵਿਧੀਆਂ 'ਤੇ ਖੁੱਲ ਕੇ ਵਿਚਾਰ ਚਰਚਾ ਹੋਈ | ਇਸ ਮੌਕੇ ਅਹੁਦੇਦਾਰਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਆ ਰਹੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਸਤਰੀ ਵਿੰਗ ਦਾ ਵੱਡਾ ਰੋਲ ਹੋਵੇਗਾ ਅਤੇ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਇਤਿਹਾਸਕ ਜਿੱਤ ਪ੍ਰਾਪਤ ਕੀਤੀ ਜਾਵੇਗੀ, ਜਿਸ ਲਈ ਅÏਰਤ ਸਮਾਜ ਨੂੰ ਤਿਆਰ ਹੋਣ ਲਈ ਇਸਤਰੀ ਵਿੰਗ ਵਲੋਂ ਨਿਰੰਤਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਦੌਰਾਨ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿਚ ਸਰਕਾਰ ਦੇ ਉਪਰਾਲੇ ਉਜਾਗਰ ਕੀਤੇ ਜਾਣਗੇ | ਇਸ ਮੌਕੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਵਲੋਂ ਪਹੁੰਚੀਆਂ ਅਹੁਦੇਦਾਰ ਬੀਬੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਅਜੋਕੇ ਸਮੇਂ ਅੰਦਰ ਅÏਰਤ ਸਮਾਜ ਨੇ ਦੇਸ਼ ਅਤੇ ਕੌਮ ਨੂੰ ਬੁਲੰਦੀਆਂ 'ਤੇ ਲਿਜਾਇਆ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪਹਿਲੀ ਸਰਕਾਰ ਹੈ, ਜਿਸ ਨੇ ਅÏਰਤਾਂ ਨੂੰ ਪੰਜਾਬ ਦੀ ਤਰੱਕੀ ਲਈ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਲਈ ਸਮਾਂ ਦਿੱਤਾ ਹੈ | ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਆਮ ਆਦਮੀ ਪਾਰਟੀ ਵਲੋਂ ਅÏਰਤਾਂ ਦਾ ਮਾਣ-ਸਨਮਾਨ ਬਰਕਰਾਰ ਰੱਖਿਆ ਜਾ ਰਿਹਾ ਹੈ, ਉਵੇਂ-ਉਵੇਂ ਅÏਰਤਾਂ ਵਿਚ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਮੌਕੇ ਰੇਖਾ, ਮਨੀ ਸ਼ਰਮਾ ਮਾਝਾ ਜ਼ੋਨ ਇੰਚਾਰਜ ਵੋਮੈਨ ਵਿੰਗ, ਸਰਬਜੀਤ ਕੌਰ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ, ਦਵਿੰਦਰ ਕੌਰ ਹਲਕਾ ਕੋਆਰਡੀਨੇਟਰ ਫਤਹਿਗੜ੍ਹ ਚੂੜੀਆਂ, ਨਰਿੰਦਰ ਕੌਰ ਹਲਕਾ ਕੋਆਰਡੀਨੇਟਰ ਬਟਾਲਾ, ਜਸਵਿੰਦਰ ਕੌਰ ਕੋਆਰਡੀਨੇਟਰ ਕਾਦੀਆਂ, ਸਰਬਜੀਤ ਕੌਰ ਕੋਆਰਡੀਨੇਟਰ ਸ੍ਰੀ ਹਰਗੋਬਿੰਦਪੁਰ, ਨੀਲਮ ਘੁੰਮਣ ਸਟੇਟ ਜੁਆਇੰਟ ਸੈਕਟਰੀ ਆਦਿ ਵੱਡੀ ਗਿਣਤੀ ਵਿਚ ਜ਼ਿੰਮੇਵਾਰ ਵਲੰਟੀਅਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਭਿਖਾਰੀ ਹਾਰਨੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਅਗਲੀ ਖ਼ਬਰ ਰਾਮਲੀਲ੍ਹਾ ਦਾ ਉਦਘਾਟਨ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕੀਤਾ
Ad Position 24