ਘੱਲੂਘਾਰਾ ਸਾਹਿਬ, 27 ਸਤੰਬਰ (ਪਰਮ ਮਿਨਹਾਸ)-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਹੁਕਮਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਦੇ ਹੇਠ ਤੇ ਇਕਬਾਲ ਸਿੰਘ ਚਾਹਲ ਖੇਤੀ ਵਿਸਥਾਰ ਅਫ਼ਸਰ ਕਾਹਨੂੰਵਾਨ ਦੀ ਅਗਵਾਈ ਵਿਚ ਪਿੰਡ ਭਿਖਾਰੀ ਹਾਰਨੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਮਨਜੀਤ ਸਿੰਘ ਰਾਜਲਾ ਐਸ.ਡੀ.ਐਮ. ਗੁਰਦਾਸਪੁਰ ਵਲੋਂ ਮੁੱਖ ਤੌਰ 'ਤੇ ਸ਼ਿਰਕਤ ਕੀਤੀ ਗਈ | ਇਸ ਮੌਕੇ ਐਸ.ਡੀ.ਐਮ. ਗੁਰਦਾਸਪੁਰ ਨੇ ਪਰਾਲੀ ਦੀ ਸਾਭ-ਸੰਭਾਲ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ | ਉਪਰੰਤ ਇਕਬਾਲ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਸਰਕਲ ਸਿੱਧਵਾਂ ਵਲੋਂ ਪਰਾਲੀ ਦੀ ਅੱਗ ਨਾਲ ਜ਼ਮੀਨ ਨੂੰ ਹੋਣ ਵਾਲੇ ਨੁਕਸਾਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਵੱਖ-ਵੱਖ ਨੁਕਤਿਆਂ 'ਤੇ ਚਾਨਣਾ ਪਾਇਆ ਤੇ ਪਰਾਲੀ ਦੇ ਪ੍ਰਬੰਧਨ ਲਈ ਵਰਤੀ ਜਾਂਦੀ ਮਸ਼ੀਨਰੀ ਬਾਰੇ ਦੱਸਿਆ | ਇਸ ਕੈਂਪ ਵਿਚ ਸਮੂਹ ਕਿਸਾਨਾਂ ਨੇ ਪਰਾਲੀ ਦੀ ਸਾਭ ਸੰਭਾਲ ਬਿਨਾਂ ਅੱਗ ਲਗਾਏ ਖੇਤੀ ਕਰਨ ਦਾ ਵਿਸ਼ਵਾਸ਼ ਦਿਵਾਇਆ |