ਧਾਰੀਵਾਲ, 27 ਸਤੰਬਰ (ਸਵਰਨ ਸਿੰਘ)-ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸ ਨੰਗਲ ਦੇ ਕਾਮਰਸ ਵਿਭਾਗ ਦੇ ਵਿਸ਼ੇਸ਼ ਸਹਿਯੋਗ ਨਾਲ ਦੀ ਸੰਸਥਾ (ਐੱਨ.ਆਈ.ਐੱਸ.) ਵਲੋਂ 2 ਰੋਜ਼ਾ ਵਰਕਸ਼ਾਪ ਲਗਾਈ ਗਈ | ਕਾਨਫਰੰਸ ਲਈ ਡਾ. ਜਸਵਿੰਦਰ ਕੌਰ, ਮੁਖੀ ਪੋਸਟ ਗਰੈਜੂਏਟ ਕਾਮਰਸ ਵਿਭਾਗ ਲਾਇਲਪੁਰ ਖਾਲਸਾ ਕਾਲਜ ਜਲੰਧਰ ਤੋਂ ਉਚੇਚੇ ਤੌਰ 'ਤੇ ਪਹੁੰਚੇ | ਉਨ੍ਹਾਂ ਨੇ 2 ਦਿਨਾਂ ਕਾਨਫਰੰਸ ਦੇ 8 ਸੈਸ਼ਨਾਂ ਦੌਰਾਨ ਕਾਲਜ ਵਿਦਿਆਰਥੀਆਂ ਨੂੰ ਨਿਵੇਸ਼ ਦੀ ਮਹੱਤਤਾ, ਵਿੱਤੀ ਨਿਵੇਸ਼ ਦੇ ਮੌਕੇ ਅਤੇ ਸਕਿਉਰਿਟੀ ਮਾਰਕਿਟ ਵਿਚ ਰੁਜ਼ਗਾਰ ਦੇ ਮੌਕੇ ਆਦਿ ਮਹੱਤਵਪੂਰਨ ਵਿਸ਼ਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਨੇ ਸਾਰਥੀ ਐਪ ਰਾਹੀਂ ਨਿੱਜੀ ਵਿੱਤੀ ਯੋਜਨਾ ਬਾਰੇ ਵੀ ਜਾਣਕਾਰੀ ਦਿੱਤੀ | ਕਾਮਰਸ ਵਿਭਾਗ ਦੇ ਪ੍ਰੋ. ਸਿਵਿਆ ਵਿੱਜ, ਪ੍ਰੋ. ਰੇਖਾ ਰਾਣੀ ਅਤੇ ਨਵਨੀਤ ਕੌਰ ਦੇ ਵਿਸ਼ੇਸ਼ ਸਹਿਯੋਗ ਨਾਲ ਇਹ ਵਰਕਸ਼ਾਪ ਸਫ਼ਲਤਾ ਪੂਰਵਕ ਸੰਪੰਨ ਹੋਈ | ਪਿ੍ੰਸੀਪਲ ਡਾ. ਗੁਰਜੀਤ ਸਿੰਘ ਨੇ ਵਿਭਾਗ ਦੇ ਅਧਿਆਪਕਾਂ ਰਾਹੀਂ ਡਾ. ਜਸਵਿੰਦਰ ਕੌਰ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਵਰਕਸ਼ਾਪ ਵਿਦਿਆਰਥੀ ਵਰਗ ਵਿਚ ਨਿਵੇਸ਼ ਦੇ ਤਰੀਕੇ ਅਤੇ ਇਸ ਦੇ ਫਾਇਦਿਆਂ ਬਾਰੇ ਜਾਗਰੂਕਤਾ ਪੈਦਾ ਕਰੇਗੀ | ਇਸ ਮੌਕੇ ਡਾ. ਜਸਵਿੰਦਰ ਕੌਰ ਨੂੰ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ |