ਕਾਹਨੂੰਵਾਨ, 27 ਸਤੰਬਰ (ਜਸਪਾਲ ਸਿੰਘ ਸੰਧੂ)-ਕਾਹਨੂੰਵਾਨ ਬਲਾਕ ਦੇ ਪਿੰਡ ਝੰਡਾ ਲੁਬਾਣਾ ਵਿਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਆਰ.ਐੱਮ. ਸਕੀਮ ਅਧੀਨ ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਬਿਨਾਂ ਅੱਗ ਲਗਾਏ ਖੇਤਾਂ ਵਿਚ ਵਾਹੁਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਸ: ਮਨਜੀਤ ਸਿੰਘ ਐੱਸ.ਡੀ.ਐੱਮ. ਗੁਰਦਾਸਪੁਰ ਵਲੋ ਕਿਸਾਨਾਂ ਨੂੰ ਖੇਤਾਂ ਵਿਚ ਲਗਾਈ ਜਾਣ ਵਾਲੀ ਅੱਗ ਦੇ ਨੁਕਸਾਨਾਂ ਤੋਂ ਜਾਣੂ ਕਰਵਾਇਆ ਗਿਆ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਖੇਤਾਂ ਵਿਚ ਹੀ ਮਿਲਾਉਣ | ਇਸ ਮੌਕੇ ਡਾ. ਪਰਮਿੰਦਰ ਕੁਮਾਰ ਬਲਾਕ ਖੇਤੀਬਾੜੀ ਅਫ਼ਸਰ ਕਾਹਨੂੰਵਾਨ, ਡਾ. ਭਵਜੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ (ਪੀ.ਪੀ), ਸ੍ਰੀਮਤੀ ਅਮਨਦੀਪ ਕੌਰ, ਖੇਤੀਬਾੜੀ ਵਿਸਥਾਰ ਅਫ਼ਸਰ, ਦਰਸ਼ਨ ਸਿੰਘ ਖੇਤੀਬਾੜੀ ਉਪ ਨਿਰੀਖਕ, ਇਕਬਾਲ ਸਿੰਘ ਏ.ਟੀ.ਐੱਮ., ਤਰਸੇਮ ਸਿੰਘ ਸਰਪੰਚ ਅਤੇ ਪਿੰਡ ਦੇ ਅਗਾਂਹਵਧੂ ਕਿਸਾਨ ਸ਼ਾਮਲ ਹੋਏ |