23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਚੰਗੀਆਂ ਸਿਹਤ ਸੇਵਾਵਾਂ ਨਿਭਾਉਣ ਬਦਲੇ ਡਾਕਟਰ ਨਿਰਮਲ ਸਿੰਘ ਸਨਮਾਨਿਤ

Ad Position 21
No active advertisement
ਅਜੀਤ ਡੈਸਕ 28-09-2025
ਧਾਰੀਵਾਲ, 27 ਸਤੰਬਰ (ਜੇਮਸ ਨਾਹਰ)-ਬਾਬਾ ਸ੍ਰੀ ਚੰਦ ਦੀ ਯਾਦ ਨੂੰ ਸਮਰਪਿਤ ਬਾਬਾ ਸ਼੍ਰੀ ਚੰਦ ਸਪੋਰਟਸ ਕਲੱਬ ਵਲੋਂ ਕਬੱਡੀ ਕੱਪ ਕਰਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਭਾਰਤ ਹੈਲਥ ਕੇਅਰ ਦੇ ਮੁੱਖ ਪ੍ਰਬੰਧਕ ਡਾਕਟਰ ਨਿਰਮਲ ਸਿੰਘ ਵਲੋਂ ਮੈਡੀਕਲ ਕੈਂਪ ਲਗਾ ਕੇ ਆਪਣੀ ਸਮੂਹ ਸਿਹਤ ਟੀਮ ਦੇ ਨਾਲ ਜਿੱਥੇ ਦਰਸ਼ਕਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ, ਉੱਥੇ ਹੀ ਅਖਾੜੇ ਵਿਚ ਆਪਣੀ ਕਲਾ ਦਾ ਜੌਹਰ ਵਿਖਾ ਰਹੇ ਕਬੱਡੀ ਦੇ ਮੈਦਾਨ ਵਿਚ ਜ਼ਖ਼ਮੀ ਖਿਡਾਰੀਆਂ ਨੂੰ ਆਪਣੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ | ਇਸ ਮੌਕੇ ਡਾਕਟਰ ਨਿਰਮਲ ਸਿੰਘ ਨੇ ਕਿਹਾ ਕਿ ਜਿੱਥੇ ਅੱਜ ਪੰਜਾਬ ਨਸ਼ਿਆਂ ਦੀ ਦਲਦਲ ਵਿਚ ਫਸਿਆ ਹੋਇਆ ਹੈ, ਉਥੇ ਹੀ ਵੱਖ-ਵੱਖ ਖੇਡਾਂ ਵਿਚ ਆਪਣੀ ਪ੍ਰਭਾਵਸ਼ਾਲੀ ਪ੍ਰਦਰਸ਼ਨੀ ਦਿਖਾਉਣ ਵਾਲੇ ਖਿਡਾਰੀਆਂ ਕੋਲੋਂ ਅੱਜ ਕੱਲ ਦੀ ਨੌਜਵਾਨ ਪੀੜੀ ਨੂੰ ਸੇਧ ਲੈਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਉਹ ਹਰ ਸਮੇਂ ਆਪਣੀਆਂ ਸਿਹਤ ਸੇਵਾਵਾਂ ਨਿਭਾਉਣ ਲਈ ਵਚਨਬੱਧ ਹਨ | ਇਸ ਮੌਕੇ ਪਿੰਡ ਤਲਵੰਡੀ ਦੇ ਸਰਪੰਚ ਪਿੰਕੀ ਦੇ ਪਤੀ ਨਿਰਮਲ ਸਿੰਘ, ਕਬੱਡੀ ਦੀ ਖੇਡ ਵਿਚ ਪ੍ਰਭਾਵਸ਼ਾਲੀ ਪ੍ਰਦਰਸ਼ਨ ਦਿਖਾਉਣ ਵਾਲੇ ਬਾਇਆ ਪਹਿਲਵਾਨ, ਪ੍ਰਬੰਧਕੀ ਕਮੇਟੀ ਮੈਂਬਰ ਬੱਬਲ, ਗਗਨ ਅਤੇ ਇਲਾਕੇ ਦੇ ਮੁਹਤਬਰ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਲਾਸਵਾਲਾ ਖ਼ਾਲਸਾ ਸਕੂਲ ਕਾਦੀਆਂ ਵਿਖੇ ਐੱਨ.ਐੱਸ.ਐੱਸ. ਦੇ 7 ਰੋਜ਼ਾ ਕੈਂਪ ਦੀ ਸ਼ੁਰੂਆਤ ਅਗਲੀ ਖ਼ਬਰ ਖੇਤੀ ਵਿਭਾਗ ਨੇ ਪਿੰਡ ਝੰਡਾ ਲੁਬਾਣਾ ਵਿਖੇ ਪਰਾਲੀ ਪ੍ਰਬੰਧਨ ਕੈਂਪ ਲਗਾਇਆ
Ad Position 24