23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਕਲਾਸਵਾਲਾ ਖ਼ਾਲਸਾ ਸਕੂਲ ਕਾਦੀਆਂ ਵਿਖੇ ਐੱਨ.ਐੱਸ.ਐੱਸ. ਦੇ 7 ਰੋਜ਼ਾ ਕੈਂਪ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 28-09-2025
ਕਾਦੀਆਂ, 27 ਸਤੰਬਰ (ਕੁਲਵਿੰਦਰ ਸਿੰਘ)-ਕਲਾਸਵਾਲਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਪਿ੍ੰਸੀਪਲ ਡਾ. ਸ਼ਾਲਿਨੀ ਦੱਤਾ ਦੀ ਅਗਵਾਈ ਹੇਠ ਐੱਨ.ਐੱਸ.ਐੱਸ. ਦੇ 7 ਰੋਜ਼ਾ ਕੈਂਪ ਦੀ ਸ਼ੁਰੂਆਤ ਕੀਤੀ ਗਈ | ਪ੍ਰੋਗਰਾਮ ਦੀ ਸ਼ੁਰੂਆਤ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਸਹਿਜਪ੍ਰੀਤ ਕੌਰ ਅਤੇ ਹਰਪ੍ਰੀਤ ਕੌਰ ਦੁਆਰਾ ਐੱਨ.ਐੱਸ.ਐੱਸ. ਦਾ ਮਹੱਤਵ ਅਤੇ ਉਸ ਦੀ ਮੁੱਢਲੀ ਜਾਣਕਾਰੀ ਦਿੱਤੀ ਗਈ | ਇਸ ਤੋਂ ਇਲਾਵਾ 12ਵੀਂ ਜਮਾਤ ਦੀ ਜਾਨਵੀ ਤੇ ਗਰੁੱਪ ਵਲੋਂ ਐੱਨ.ਐੱਸ.ਐੱਸ. ਲਕਸ਼ ਗੀਤ ਪੇਸ਼ ਕੀਤਾ ਗਿਆ | 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਇਸ ਦੌਰਾਨ ਸਕੂਲ ਪਿ੍ੰਸੀਪਲ ਡਾ. ਸ਼ਾਲਿਨੀ ਦੱਤਾ ਨੇ ਐੱਨ.ਐੱਸ.ਐੱਸ. ਸਾਡੀ ਜ਼ਿੰਦਗੀ ਵਿਚ ਕਿਉਂ ਜ਼ਰੂਰੀ ਹੈ? ਇਸ ਬਾਰੇ ਜਾਣਕਾਰੀ ਦਿੱਤੀ ਅਤੇ ਬੱਚਿਆਂ ਨੂੰ ਸਮਾਜ ਵਿਚ ਫ਼ੈਲ ਰਹੀਆਂ ਕੁਰੀਤੀਆਂ ਤੋਂ ਬਚਣ ਲਈ ਲੋਕਾਂ ਨੂੰ ਕਿਵੇਂ ਸੁਚੇਤ ਕਰਨਾ ਹੈ? ਇਸ ਬਾਰੇ ਜਾਗਰੂਕ ਕੀਤਾ | ਇਸ ਪ੍ਰੋਗਰਾਮ ਦੀ ਅਗਵਾਈ ਪ੍ਰੋਗਰਾਮ ਅਫ਼ਸਰ ਉੱਪ ਪਿ੍ੰਸੀਪਲ ਸ੍ਰੀਮਤੀ ਪਰਮਿੰਦਰ ਕੌਰ ਅਤੇ ਸਹਾਇਕ ਪ੍ਰੋਗਰਾਮ ਅਫ਼ਸਰ ਸ: ਹਰਦੀਪ ਸਿੰਘ ਵਲੋਂ ਕੀਤੀ ਗਈ | ਇਸ ਮੌਕੇ ਮੁੱਖ ਅਧਿਆਪਕ ਪਰਮਜੀਤ ਸਿੰਘ, ਸ਼੍ਰੀਮਤੀ ਸ਼ਰਨਬੀਰ ਕੌਰ, ਧਿਆਨ ਸਿੰਘ ਅਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਲਛਮਣ ਸਿੰਘ ਧਾਰੋਵਾਲੀ ਕਾਲਜ ਦੀਆਂ ਵਿਦਿਆਰਥਣਾਂ 'ਵਰਸਿਟੀ ਦੀ ਮੈਰਿਟ 'ਚ ਅਗਲੀ ਖ਼ਬਰ ਚੰਗੀਆਂ ਸਿਹਤ ਸੇਵਾਵਾਂ ਨਿਭਾਉਣ ਬਦਲੇ ਡਾਕਟਰ ਨਿਰਮਲ ਸਿੰਘ ਸਨਮਾਨਿਤ
Ad Position 24