23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸ਼ਹੀਦ ਲਛਮਣ ਸਿੰਘ ਧਾਰੋਵਾਲੀ ਕਾਲਜ ਦੀਆਂ ਵਿਦਿਆਰਥਣਾਂ 'ਵਰਸਿਟੀ ਦੀ ਮੈਰਿਟ 'ਚ

Ad Position 21
No active advertisement
ਅਜੀਤ ਡੈਸਕ 28-09-2025
ਕਲਾਨੌਰ, 27 ਸਤੰਬਰ (ਪੁਰੇਵਾਲ)-ਸਥਾਨਕ ਸ਼ਹੀਦ ਲਛਮਣ ਸਿੰਘ ਧਾਰੋਵਾਲੀ ਯੂਨੀਵਰਸਿਟੀ ਕਾਲਜ ਕਲਾਨੌਰ ਇਲਾਕੇ ਦੇ ਵਿਦਿਆਰਥੀਆਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ | ਪਿ੍ੰਸੀਪਲ ਡਾ. ਕਮਲ ਕਿਸ਼ੋਰ ਅੱਤਰੀ ਦੀ ਅਗਵਾਈ ਤੇ ਸਮੂਹ ਅਮਲੇ ਦੇ ਯਤਨਾਂ ਸਦਕਾ ਯੂਨੀਵਰਸਿਟੀ ਕਾਲਜ ਦੇ ਵਿਦਿਆਰਥੀ ਵਿਦਿਅਕ ਖੇਤਰ 'ਚ ਮੱਲਾਂ ਮਾਰ ਰਹੇ ਹਨ | ਇਸੇ ਲੜੀ ਤਹਿਤ ਕਾਲਜ ਦੀ ਵਿਦਿਆਰਥਣ ਕਨਿਕਾ ਅਤੇ ਰੂਪੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਨਤੀਜਿਆਂ 'ਚ ਬੀ.ਏ. ਤੀਜਾ ਸਮੈਸਟਰ ਦੀ ਮੈਰਿਟ ਸੂਚੀ ਵਿਚ ਲਗਪਗ 14000 ਵਿਦਿਆਰਥੀਆਂ ਵਿਚੋਂ ਕ੍ਰਮਵਾਰ 29ਵਾਂ ਤੇ 120ਵਾਂ ਸਥਾਨ ਹਾਸਲ ਕੀਤਾ ਹੈ | ਪਿ੍ੰਸੀਪਲ ਡਾ. ਕਮਲ ਕਿਸ਼ੋਰ ਅੱਤਰੀ ਨੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਸੁਨਿਹਰੀ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਕਿਹਾ ਕਿ ਅਜਿਹੇ ਵਿਦਿਆਰਥੀ ਕਾਲਜ ਦਾ ਮਾਣ ਹੁੰਦੇ ਹਨ | ਉਨ੍ਹਾਂ ਇਨ੍ਹਾਂ ਵਿਦਿਆਰਥਣਾਂ ਨੂੰ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਭਵਿੱਖ 'ਚ ਹੋਰ ਵੀ ਸਫਲਤਾਵਾਂ ਹਾਸਿਲ ਕੀਤੀਆਂ ਜਾ ਸਕਣ | ਇਸ ਮੌਕੇ ਪ੍ਰੋ. ਆਰਤੀ ਮਹਾਜਨ, ਪ੍ਰੋ. ਪੂਜਾ ਦੇਵੀ, ਪ੍ਰੋ. ਸੰਦੀਪ ਚੰਚਲ, ਪ੍ਰੋ. ਸੁਖਵਿੰਦਰ ਕੌਰ, ਪ੍ਰੋ. ਨਵਦੀਪ ਕੌਰ, ਪ੍ਰੋ. ਜੁਝਾਰ ਸਿੰਘ ਬਾਜਵਾ, ਪ੍ਰੋ. ਮਨਜਿੰਦਰ ਕੌਰ, ਪ੍ਰੋ. ਸਤਿੰਦਰ ਕੌਰ, ਪ੍ਰੋ. ਰਵਨੀਤ ਕੌਰ, ਪ੍ਰੋ. ਅੰਮਿ੍ਤਪਾਲ ਕੌਰ, ਪ੍ਰੋ. ਰੀਤੀ ਸ਼ਰਮਾ, ਪ੍ਰੋ. ਸ਼ਿਵਾਨੀ, ਪ੍ਰੋ. ਰਿਧਿਮਾ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ 10 ਹਜ਼ਾਰ ਲੀਟਰ ਡੀਜ਼ਲ ਲੈ ਕੇ ਡੇਰਾ ਬਾਬਾ ਨਾਨ... ਅਗਲੀ ਖ਼ਬਰ ਕਲਾਸਵਾਲਾ ਖ਼ਾਲਸਾ ਸਕੂਲ ਕਾਦੀਆਂ ਵਿਖੇ ਐੱਨ.ਐੱਸ.ਐੱਸ. ਦੇ 7 ਰੋਜ਼ਾ ਕੈਂਪ ਦੀ ਸ਼ੁਰੂਆਤ
Ad Position 24