23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ 10 ਹਜ਼ਾਰ ਲੀਟਰ ਡੀਜ਼ਲ ਲੈ ਕੇ ਡੇਰਾ ਬਾਬਾ ਨਾਨਕ ਧੁੱਸੀ ਬੰਨ੍ਹ 'ਤੇ ਪੁੱਜੇ

Ad Position 21
No active advertisement
ਅਜੀਤ ਡੈਸਕ 28-09-2025
ਡੇਰਾ ਬਾਬਾ ਨਾਨਕ, 27 ਸਤੰਬਰ (ਹੀਰਾ ਸਿੰਘ ਮਾਂਗਟ)-ਬੀਤੇ ਦਿਨੀਂ ਰਾਵੀ ਦਰਿਆ ਵਿਚ ਆਏ ਭਾਰੀ ਹੜ੍ਹਾਂ ਨਾਲ ਡੇਰਾ ਬਾਬਾ ਨਾਨਕ ਦੇ ਸਰਹੱਦੀ ਇਲਾਕੇ ਵਿਚ ਧੁੱਸੀ ਬੰਨਾਂ ਦੇ ਕਈ ਥਾਵਾਂ ਵਿਚ ਪਾੜ ਪੈ ਗਏ ਸਨ, ਜਿਨ੍ਹਾਂ ਪਾੜਾਂ ਨਾਲ ਜਿੱਥੇ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਸੀ, ਉੱਥੇ ਹੀ ਸਰਹੱਦੀ ਇਲਾਕੇ ਦੇ ਲੋਕਾਂ ਦੇ ਘਰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਸਨ ਤੇ ਇਨ੍ਹਾਂ ਬੰਨ੍ਹਾਂ ਦੇ ਟੁੱਟਣ ਨਾਲ ਕਿਸਾਨਾਂ ਦੀ ਜ਼ਮੀਨ ਵਿਚ 3 ਤੋਂ 4 ਫੁੱਟ ਤੱਕ ਰੇਤਾ ਭਰ ਗਈ ਸੀ | ਕਿਸਾਨਾਂ ਦੀਆਂ ਜ਼ਮੀਨਾਂ ਵਿਚੋਂ ਰੇਤਾ ਹਟਾਉਣ ਅਤੇ ਇਨ੍ਹਾਂ ਧੁੱਸੀ ਬੰਨਾਂ ਨੂੰ ਪੂਰਨ ਵਾਸਤੇ ਪਿਛਲੇ ਕੁਝ ਦਿਨਾਂ ਤੋਂ ਵੱਖ-ਵੱਖ ਧਾਰਮਿਕ, ਰਾਜਨੀਤਿਕ ਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਆਪਣੇ ਤੌਰ 'ਤੇ ਵੱਡੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਸਨ | ਇਨ੍ਹਾਂ ਸੇਵਾਵਾਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀ ਪਿਛਲੇ ਦਿਨੀ ਪਿੰਡ ਪੱਖੋਕੇ ਟਾਹਲੀ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਵਲੋਂ ਵੱਡਾ ਸਹਿਯੋਗ ਦਿੰਦਿਆਂ ਜਿੱਥੇ ਵੱਡੀ ਗਿਣਤੀ ਵਿਚ ਟਰੈਕਟਰਾਂ ਨਾਲ ਸੇਵਾ ਕਰਵਾਈ ਜਾ ਰਹੀ ਹੈ, ਉੱਥੇ ਹੀ ਸ਼੍ਰੋਮਣੀ ਕਮੇਟੀ ਵਲੋਂ ਇਨ੍ਹਾਂ ਟਰੈਕਟਰਾਂ ਵਾਸਤੇ 5000 ਲੀਟਰ ਡੀਜ਼ਲ ਮੁਹੱਈਆ ਕਰਵਾਇਆ ਗਿਆ ਸੀ, ਜਿਸ ਨਾਲ ਇਸ ਬੰਨ੍ਹ ਵਿਚ ਪਏ ਪਾੜ ਨੂੰ ਪੂਰਨ ਅਤੇ ਕਿਸਾਨਾਂ ਦੀ ਜ਼ਮੀਨ ਵਿਚ ਪਈ ਰੇਤਾਂ ਨੂੰ ਹਟਾਇਆ ਜਾ ਰਿਹਾ ਹੈ | ਇਨ੍ਹਾਂ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਣ ਵਾਸਤੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਿੰਡ ਪੱਖੋਕੇ ਟਾਹਲੀ ਸਾਹਿਬ ਵਿਖੇ ਪੁੱਜੇ ਅਤੇ ਉਨ੍ਹਾਂ ਨੇ 10 ਹਜ਼ਾਰ ਲੀਟਰ ਡੀਜ਼ਲ ਹੋਰ ਦਿੱਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਨ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਖੜੀ ਹੈ, ਜਿਸ ਵਲੋਂ ਪਹਿਲੇ ਦਿਨ ਤੋਂ ਲੈ ਕੇ ਹੁਣ ਤੱਕ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ, ਤਰਪਾਲਾਂ, ਮੱਛਰਦਾਨੀਆਂ, ਪਸ਼ੂਆਂ ਲਈ ਚਾਰਾ, ਅਚਾਰ ਤੇ ਤੂੜੀ ਸਮੇਤ ਹਰ ਚੀਜ਼ ਮੁਹੱਈਆ ਕਰਵਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਜਿੱਥੇ ਇਨ੍ਹਾਂ ਬੰਨਾਂ ਦੀਆਂ ਸੇਵਾਵਾਂ ਵਿਚ ਵੱਡਾ ਯੋਗਦਾਨ ਦਿੱਤਾ ਜਾ ਰਿਹਾ, ਉੱਥੇ ਹੀ ਇਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਵਿਚ ਕਣਕ ਦੀ ਬਿਜਾਈ ਵਾਸਤੇ ਯੂਨੀਵਰਸਿਟੀ ਤੋਂ 4 ਹਜ਼ਾਰ ਕੁਇੰਟਲ ਸੋਧਿਆ ਹੋਇਆ ਵਧੀਆ ਕਿਸਮ ਦਾ ਬੀਜ ਵੀ ਕਿਸਾਨਾਂ ਨੂੰ ਮੁਹੱਈਆ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਜਿਨਾਂ ਬੱਚਿਆਂ ਦੀਆਂ ਹੜ੍ਹਾਂ ਨਾਲ ਕਿਤਾਬਾਂ ਖ਼ਰਾਬ ਹੋ ਗਈਆਂ ਸਨ, ਉਨ੍ਹਾਂ ਨੂੰ ਕਿਤਾਬਾਂ ਤੇ ਬੈਗ ਮੁਹੱਈਆ ਕਰਵਾਏ ਜਾਣਗੇ | ਇਸ ਮੌਕੇ ਬੀਬੀ ਜਸਬੀਰ ਕੌਰ ਜਫਰਵਾਲ, ਬੀਬੀ ਜੋਗਿੰਦਰ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਮੈਨੇਜਰ ਸਤਨਾਮ ਸਿੰਘ ਗੋਸਲ, ਰਣਜੀਤ ਸਿੰਘ ਕਲਿਆਣਪੁਰ, ਕੁਲਜੀਤ ਸਿੰਘ ਮਝੈਲ ਸਮੇਤ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਤ ਸ੍ਰੀ ਮਹੰਤ ਆਸ਼ੀਸ਼ ਦਾਸ ਅਤੇ ਪੀ.ਸੀ.ਟੀ. ਹਿਊਮੈਨਿਟੀ ਦੇ ਸੰਸਥਾਪਕ ਡਾ. ਸਲਾਰੀਆ ਦਾ ਮਹਾਂਦੇਵ ਪਰਿਵਾਰ ਵਲੋਂ ਸਨਮਾਨ... ਅਗਲੀ ਖ਼ਬਰ ਸ਼ਹੀਦ ਲਛਮਣ ਸਿੰਘ ਧਾਰੋਵਾਲੀ ਕਾਲਜ ਦੀਆਂ ਵਿਦਿਆਰਥਣਾਂ 'ਵਰਸਿਟੀ ਦੀ ਮੈਰਿਟ 'ਚ
Ad Position 24