23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਗੁਰਦੁਆਰਾ ਦਮਦਮਾ ਸਾਹਿਬ ਵਿਖੇ 81 ਪ੍ਰਾਣੀਆਂ ਨੇ ਅੰਮਿ੍ਤਪਾਨ ਕੀਤਾ-ਰਸੀਵਰ ਗੁਰਮੇਜ ਸਿੰਘ ਚੀਮਾ

Ad Position 21
No active advertisement
ਅਜੀਤ ਡੈਸਕ 28-09-2025
ਸ੍ਰੀ ਹਰਿਗੋਬਿੰਦਪੁਰ, 27 ਸਤੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਫ਼ਤਹਿ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਬਾਰੇ ਗੁਰਦੁਆਰਾ ਦਮਦਮਾ ਸਾਹਿਬ ਦੇ ਰਸੀਵਰ ਗੁਰਮੇਜ ਸਿੰਘ ਚੀਮਾ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਇਸ ਨਗਰ ਵਿਚ ਜਿੱਤੀ ਦੂਸਰੀ ਜੰਗ ਦੀ ਖੁਸ਼ੀ ਵਿਚ 2 ਰੋਜ਼ਾ ਕਰਵਾਏ ਗਏ ਸਮਾਗਮ ਦੇ ਪਹਿਲੇ ਦਿਨ ਗੁਰਦੁਆਰਾ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਦੂਸਰੇ ਗੁਰਦੁਆਰਾ ਬਾਬਾ ਯਾਨੀ ਸ਼ਾਹ ਜੀ ਦਰਬਾਰ ਵਿਚ ਅੰਮਿ੍ਤ ਸੰਚਾਰ ਕਰਵਾਇਆ ਗਿਆ, ਜਿਸ ਵਿਚ 81 ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਾਹੁਲ ਦਾ ਅੰਮਿ੍ਤ ਪਾਨ ਕੀਤਾ | ਉਨ੍ਹਾਂ ਕਿਹਾ ਕਿ ਅੰਮਿ੍ਤ ਪਾਨ ਕਰਵਾਉਣ ਲਈ ਅਕਾਲ ਤਖ਼ਤ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ ਪੁੱਜੇ ਅਤੇ ਅੰਮਿ੍ਤ ਪਾਨ ਕਰਨ ਵਾਲੇ ਪ੍ਰਾਣੀਆਂ ਨੂੰ ਧਰਮ ਪ੍ਰਚਾਰ ਕਮੇਟੀ ਅੰਮਿ੍ਤਸਰ ਵਲੋਂ ਕਕਾਰ ਭੇਟਾ ਰਹਿਤ ਦਿੱਤੇ ਗਏ | ਉਨ੍ਹਾਂ ਕਿਹਾ ਕਿ ਸ਼ਾਮ 7 ਵਜੇ ਤੋਂ ਰਾਤ 11 ਵਜੇ ਤੱਕ ਗੁਰਦੁਆਰਾ ਸਾਹਿਬ ਵਿਖੇ ਸਮਾਗਮ ਵੀ ਕਰਵਾਇਆ ਗਿਆ, ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਜਥਿਆਂ ਨੇ ਸੰਗਤ ਨੂੰ ਗੁਰੂ ਇਤਿਹਾਸ ਨਾਲ ਜੋੜਿਆ | ਰਸੀਵਰ ਗੁਰਮੇਜ ਸਿੰਘ ਚੀਮਾ ਵਲੋਂ ਅੰਮਿ੍ਤ ਪਾਨ ਕਰਨ ਵਾਲੇ ਪ੍ਰਾਣੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਗੁਰੂ ਸਿਧਾਤਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ | ਇਸ ਸਮੇਂ ਹੈੱਡ ਗ੍ਰੰਥੀ ਭਾਈ ਸਤਿੰਦਰਪਾਲ ਸਿੰਘ, ਖ਼ਜ਼ਾਨਚੀ ਮਲਕੀਤ ਸਿੰਘ ਭੱਟੀ, ਪ੍ਰਚਾਰਕ ਗੁਰਭੇਜ ਸਿੰਘ, ਪ੍ਰਚਾਰਕ ਲਵਲਪ੍ਰੀਤ ਸਿੰਘ, ਗੁਰਦੇਵ ਸਿੰਘ ਚੀਮਾ, ਡਾ. ਮਨਜੀਤ ਸਿੰਘ ਪੀਟਾ, ਭਾਈ ਸਤਨਾਮ ਸਿੰਘ ਸਮਮਾ, ਨਰਿੰਦਰ ਸਿੰਘ ਗੋਰਾ, ਅਪਾਰਜੀਤ ਸਿੰਘ, ਬੂਆ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸੈਂਟਰਲ ਆਰਮਡ ਪੁਲਿਸ ਫੋਰਸ ਵੈੱਲਫੇਅਰ ਐਸੋਸੀਏਸ਼ਨ ਨੇ ਹੜ੍ਹ ਪੀੜਤਾਂ ਨੰੂ ਵੰਡਿਆ ਰਾਸ਼ਨ ਅਗਲੀ ਖ਼ਬਰ ਸੰਤ ਸ੍ਰੀ ਮਹੰਤ ਆਸ਼ੀਸ਼ ਦਾਸ ਅਤੇ ਪੀ.ਸੀ.ਟੀ. ਹਿਊਮੈਨਿਟੀ ਦੇ ਸੰਸਥਾਪਕ ਡਾ. ਸਲਾਰੀਆ ਦਾ ਮਹਾਂਦੇਵ ਪਰਿਵਾਰ ਵਲੋਂ ਸਨਮਾਨ...
Ad Position 24