23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸਾਬਕਾ ਸੈਂਟਰਲ ਆਰਮਡ ਪੁਲਿਸ ਫੋਰਸ ਵੈੱਲਫੇਅਰ ਐਸੋਸੀਏਸ਼ਨ ਨੇ ਹੜ੍ਹ ਪੀੜਤਾਂ ਨੰੂ ਵੰਡਿਆ ਰਾਸ਼ਨ

Ad Position 21
No active advertisement
ਅਜੀਤ ਡੈਸਕ 28-09-2025
ਗੁਰਦਾਸਪੁਰ, 27 ਸਤੰਬਰ (ਪੰਕਜ ਸ਼ਰਮਾ)-ਸਾਬਕਾ ਸੈਂਟਰਲ ਆਰਮਡ ਪੁਲਿਸ ਫੋਰਸ ਵੈਲਫੇਅਰ ਐਸੋਸੀਏਸ਼ਨ ਵਲੋਂ ਲਗਾਤਾਰ ਹੜ੍ਹ ਪੀੜਤਾਂ ਲਈ ਜ਼ਰੂਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ |
ਇਸੇ ਤਹਿਤ ਉਪ ਚੇਅਰਮੈਨ ਜਰਨੈਲ ਸਿੰਘ ਦੀ ਅਗਵਾਈ ਹੇਠ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਹੜ੍ਹ ਪ੍ਰਭਾਵਿਤ ਪਿੰਡ ਪੰਮਾ, ਕੋਠੇ, ਕੋਹਲੀਆਂ ਸਮੇਤ ਹੋਰ ਪਿੰਡਾਂ ਵਿਚ ਜ਼ਰੂਰਤਮੰਦ ਲੋਕਾਂ ਨੰੂ ਕੰਬਲ, ਬੈੱਡ, ਕੱਪੜੇ, ਚਾਦਰਾਂ ਸਮੇਤ ਹੋਰ ਜ਼ਰੂਰੀ ਸਮਾਨ ਵੰਡਿਆ ਗਿਆ | ਇਸ ਮੌਕੇ ਚੇਅਰਮੈਨ ਜਰਨੈਲ ਸਿੰਘ ਨੇ ਦੱਸਿਆ ਕਿ ਉਨਾਂ ਦੀ ਐਸੋਸੀਏਸ਼ਨ ਵਲੋਂ ਲਗਾਤਾਰ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾ ਰਹੀ ਹੈ ਤੇ ਕੀਤੀ ਜਾਵੇਗੀ | ਉਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਟੀਮ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਉਨਾਂ ਦੀਆਂ ਮੰਗਾਂ ਅਨੁਸਾਰ ਲੋੜੀਂਦਾ ਸਮਾਨ ਮੁਹੱਈਆ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ | ਉਨਾਂ ਦੱਸਿਆ ਕਿ ਐਸੋਸੀਏਸ਼ਨ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰ ਉੱਥੇ ਲੋੜੀਂਦਾ ਸਮਾਨ ਪਹੁੰਚਾ ਰਹੀ ਹੈ | ਇਸ ਮੌਕੇ ਪ੍ਰਧਾਨ ਜਸਬੀਰ ਸਿੰਘ ਡਾਲਾ, ਹਰਬੰਸ ਸਿੰਘ ਜਨਰਲ ਸੈਕਟਰੀ, ਦਰਸ਼ਨ ਸਿੰਘ ਕੈਸ਼ੀਅਰ, ਮਹਿੰਦਰ ਪਾਲ, ਧਰਮਪਾਲ, ਤਰਸੇਮ, ਜਨਕ ਸਮੇਤ ਹੋਰ ਵੀ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਿਵਿਆ ਜੋਤੀ ਜਾਗਿ੍ਤੀ ਸੰਸਥਾਨ ਦੀ ਸ਼ਾਖਾ ਹਰਪੁਰਾ ਵਲੋਂ ਲਿੰਕ ਸੜਕ ਦੇ ਕਿਨਾਰਿਆਂ ਤੋਂ ਗਾਜਰ ਬੂਟੀ ਦੀ ਕੀਤੀ ਸਫ਼ਾਈ ਅਗਲੀ ਖ਼ਬਰ ਗੁਰਦੁਆਰਾ ਦਮਦਮਾ ਸਾਹਿਬ ਵਿਖੇ 81 ਪ੍ਰਾਣੀਆਂ ਨੇ ਅੰਮਿ੍ਤਪਾਨ ਕੀਤਾ-ਰਸੀਵਰ ਗੁਰਮੇਜ ਸਿੰਘ ਚੀਮਾ
Ad Position 24