23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਪੈਰਾਡਾਈਜ਼ ਪਬਲਿਕ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 28-09-2025
ਕਿਲ੍ਹਾ ਲਾਲ ਸਿੰਘ, 27 ਸਤੰਬਰ (ਬਲਬੀਰ ਸਿੰਘ)-ਆਪਣਾ ਪੰਜਾਬ ਫਾਉਂਡੇਸ਼ਨ ਅਤੇ ਪ੍ਰਾਈਵੇਟ ਸਕੂਲਜ ਐਂਡ ਐਸੋਸੀਏਸ਼ਨ ਆਫ਼ ਪੰਜਾਬ ਦੇ ਸੱਦੇ 'ਤੇ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ, ਜਿਸ ਵਿਚ ਸਾਰੇ ਅਧਿਆਪਕ ਅਤੇ ਵਿਦਿਆਰਥੀ ਪੰਜਾਬ ਪਹਿਰਾਵੇ ਵਿਚ ਸਕੂਲ 'ਚ ਆਏ | ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਗੁਰਮੁੱਖੀ ਲਿਪੀ (ੳ, ਅ, ੲ) ਦਾ ਇਕ-ਇਕ ਸੁੰਦਰ ਪੰਨਾ ਲਿਖਿਆ | ਇਸ ਦਿਨ ਸਕੂਲ ਵਿਚ ਪੰਜਾਬੀ ਭਾਸ਼ਾ ਵਿਚ ਹੀ ਸਾਰੀ ਗੱਲਬਾਤ ਕੀਤੀ ਗਈ | ਪਿੰ੍ਰਸੀਪਲ ਸ੍ਰੀਮਤੀ ਰਮਨਦੀਪ ਕੌਰ ਨੇ ਦੱਸਿਆ ਕਿ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਵਲੋਂ ਇਹ ਸੁਝਾਅ ਦਿੱਤਾ ਗਿਆ, ਜਿਸ ਲਈ ਅਸੀਂ ਆਪਣੀ ਸੰਸਥਾ ਵਿਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਵਿਸ਼ਵ ਪੰਜਾਬੀ ਦਿਵਸ ਮਨਾਇਆ ਅਤੇ ਵਿਦਿਆਰਥੀਆਂ ਨੂੰ ਪੰਜਾਬੀ ਮਾਂ ਬੋਲੀ ਦੇ ਵਾਰਿਸ ਹੋਣ ਦੇ ਨਾਤੇ ਜਾਣਕਾਰੀ ਦਿੱਤੀ | ਇਸ ਮੌਕੇ ਸਕੂਲ ਚੇਅਰਮੈਨ ਗੁਰਦੀਪ ਸਿੰਘ ਕੋਟਮਜਲਸ ਪ੍ਰਬੰਧਕ ਕਮੇਟੀ ਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਕਿਸਾਨਾਂ ਨੰੂ 20 ਹਜ਼ਾਰ ਦੀ ਬਜਾਏ 50 ਹਜ਼ਾਰ ਪ੍ਰਤੀ ਏਕੜ ਦੇਵੇ ਮੁਆਵਜ਼ਾ-ਅਰੁਣਾ ਚੌਧਰੀ ਅਗਲੀ ਖ਼ਬਰ ਪਿੰਡ ਸੱਖੋਵਾਲ ਵਿਖੇ 9ਵਾਂ 'ਗੁਰੂ ਮਾਨਿਓ ਗ੍ਰੰਥ' ਗੁਰਮਤਿ ਸਮਾਗਮ ਕਰਵਾਇਆ
Ad Position 24