23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਪੰਜਾਬ ਸਰਕਾਰ ਕਿਸਾਨਾਂ ਨੰੂ 20 ਹਜ਼ਾਰ ਦੀ ਬਜਾਏ 50 ਹਜ਼ਾਰ ਪ੍ਰਤੀ ਏਕੜ ਦੇਵੇ ਮੁਆਵਜ਼ਾ-ਅਰੁਣਾ ਚੌਧਰੀ

Ad Position 21
No active advertisement
ਅਜੀਤ ਡੈਸਕ 28-09-2025
ਗੁਰਦਾਸਪੁਰ, 27 ਸਤੰਬਰ (ਅਸ਼ੋਕ ਸ਼ਰਮਾ)-ਵਿਧਾਨ ਸਭਾ ਹਲਕਾ ਦੀਨਾਨਗਰ ਦੀ ਵਿਧਾਇਕਾ ਅਰੁਣਾ ਚੌਧਰੀ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਵੀ ਦਰਿਆ 'ਚ ਆਏ ਹੜ੍ਹਾਂ ਨਾਲ ਕਿਸਾਨਾਂ ਤੇ ਆਮ ਜਨਤਾ ਦਾ ਭਾਰੀ ਨੁਕਸਾਨ ਹੋਇਆ ਹੈ | ਜਿਸ ਲਈ ਪੰਜਾਬ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੰੂ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਬਜਾਏ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਜਿਥੇ ਹੜ੍ਹਾਂ ਨਾਲ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ, ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੋ ਗਈਆਂ ਹਨ | ਉਨ੍ਹਾਂ ਕਿਹਾ ਕਿ ਮਕੌੜਾ ਪੱਤਨ 'ਤੇ ਪੁਲ ਬਣਾਉਣ ਲਈ ਕੇਂਦਰ ਸਰਕਾਰ ਵਲੋਂ ਸੈਂਟਰ ਰੋਡ ਇਨਫ੍ਰਾਸਟਰਕਚਰ ਤਹਿਤ 100 ਕਰੋੜ 48 ਲੱਖ ਰੁਪਏ ਮਨਜ਼ੂਰ ਹੋਏ ਸਨ | ਪਰ ਲੰਮਾ ਸਮਾਂ ਬੀਤਣ ਦੇ ਬਾਵਜੂਦ ਵੀ ਦਰਿਆ ਪਾਰ ਰਹਿੰਦੇ 7 ਪਿੰਡਾਂ ਦੇ ਲੋਕਾਂ ਲਈ ਇਹ ਪੁਲ ਨਹੀਂ ਬਣ ਸਕਿਆ | ਜਿਸ ਕਰਕੇ ਦਰਿਆ ਪਾਰ ਰਹਿੰਦੇ ਪਿੰਡਾਂ ਦੇ ਲੋਕਾਂ ਨੰੂ ਹੜ੍ਹਾਂ ਕਾਰਨ ਭਾਰੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ ਹੈ | ਉਨ੍ਹਾਂ ਕਿਹਾ ਕਿ ਦਰਿਆ ਪਾਰ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੰੂ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਸਰਕਾਰ ਬਣਨ 'ਤੇ ਮਕੌੜਾ ਪੱਤਨ ਪੁਲ ਦੀ ਉਸਾਰੀ ਪਹਿਲ ਦੇ ਆਧਾਰ 'ਤੇ ਕਰਵਾਈ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਪਰਾਲੀ ਨੰੂ ਅੱਗ ਨਾ ਲਗਾਉਣ ਸੰਬੰਧੀ ਸਰਕਾਰੀ ਸੀਨੀ.ਸੈਕੰ.ਸਕੂਲ ਮਰਾੜਾ ਵਿਖੇ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਪੈਰਾਡਾਈਜ਼ ਪਬਲਿਕ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ
Ad Position 24